ETV Bharat / state

ਸਿਹਤ ਵਿਭਾਗ ਪੰਜਾਬ ਦੇ ਡਾਇਰੈਕਟਰ ਵੱਲੋਂ ਬਰਨਾਲਾ ਦੇ ਸਰਕਾਰੀ ਹਸਪਤਾਲ ਦੀ ਅਚਨਚੇਤ ਚੈਕਿੰਗ, ਸਫਾਈ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਦੀ ਕੀਤੀ ਹਦਾਇਤ

author img

By ETV Bharat Punjabi Team

Published : Feb 9, 2024, 6:59 PM IST

Unexpected checking of Barnala Government Hospital
ਬਰਨਾਲਾ ਦੇ ਸਰਕਾਰੀ ਹਸਪਤਾਲ ਦੀ ਅਚਨਚੇਤ ਚੈਕਿੰਗ

ਬਰਨਾਲਾ ਦੇ ਸਰਕਾਰੀ ਹਸਪਤਾਲ ਦੀ ਅਚਨਚੇਤ ਚੈਕਿੰਗ ਸਿਹਤ ਵਿਭਾਗ ਪੰਜਾਬ ਦੇ ਡਾਇਰੈਕਟਰ ਅਨਿਲ ਗੋਇਲ ਵੱਲੋਂ ਕੀਤੀ ਗਈ। ਇਸ ਦੌਰਾਨ ਉਨ੍ਹਾਂ ਹਸਪਤਾਲ ਪ੍ਰਸ਼ਾਸਨ ਨੂੰ ਸਫਾਈ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ।

ਅਨਿਲ ਗੋਇਲ,ਡਾਇਰੈਕਟਰ, ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ

ਬਰਨਾਲਾ: ਪੰਜਾਬ ਸਰਕਾਰ ਦੀ ਤਰਫੋਂ ਸੂਬੇ ਦੇ ਸਾਰੇ ਸਰਕਾਰੀ ਹਸਪਤਾਲਾਂ ਅੰਦਰ ਸਿਹਤ ਸਹੂਲਤਾਂ ਵਿੱਚ ਵਾਧਾ ਕੀਤਾ ਜਾ ਰਿਹਾ ਹੈ। ਨਾਲ ਹੀ ਸਰਕਾਰੀ ਸੰਸਥਾਵਾਂ ਵਿੱਚ ਸਿਹਤ ਸਹੂਲਤਾਂ ਉੱਪਰ ਨਜ਼ਰ ਰੱਖਦਿਆਂ ਅੱਜ ਬਰਨਾਲਾ ਦੇ ਸਰਕਾਰੀ ਹਸਪਤਾਲ ਦੀ ਅਚਨਚੇਤ ਚੈਕਿੰਗ ਕਰਨ ਲਈ ਡਾਇਰੈਕਟਰ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਅਨਿਲ ਗੋਇਲ ਪਹੁੰਚੇ।

ਇਸ ਮੌਕੇ ਉਹਨਾਂ ਸਰਕਾਰੀ ਹਸਪਤਾਲ ਦੇ ਜੱਚਾ ਬੱਚਾ ਅਤੇ ਐਮਰਜੈਂਸੀ ਸਰਕਾਰੀ ਹਸਪਤਾਲ ਬਰਨਾਲਾ ਦੇ ਵਾਰਡ ਅਤੇ ਸਿਹਤ ਸੁਵਿਧਾਵਾਂ, ਸਫਾਈ ਅਤੇ ਰੱਖ-ਰਖਾਅ ਦੇ ਠੋਸ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਹਨਾਂ ਸਮੁੱਚੇ ਸਟਾਫ਼ ਨਾਲ ਗੱਲਬਾਤ ਕੀਤੀ ਅਤੇ ਸਫ਼ਾਈ ਪ੍ਰਬੰਧ ਨੂੰ ਯਕੀਨੀ ਬਣਾਉਣ ਦੀ ਹਦਾਇਤ ਕੀਤੀ। ਇਸ ਦੇ ਨਾਲ ਹੀ ਉਹਨਾਂ ਹਸਪਤਾਲ ਵਿੱਚ ਦਾਖ਼ਲ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਹਸਪਤਾਲ ਦੀਆਂ ਖਾਮੀਆਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ 'ਤੇ ਕਈ ਸਟਾਫ਼ ਮੈਂਬਰ ਵੀ ਖਾਮੀਆਂ ਉੱਪਰ ਸਿੱਧੇ ਤੌਰ 'ਤੇ ਮਿੱਟੀ ਪਾਉਂਦੇ ਦੇਖੇ ਗਏ।

ਇਸ ਮੌਕੇ ਡਾਇਰੈਕਟਰ ਅਨਿਲ ਗੋਇਲ ਨੇ ਮੌਕੇ 'ਤੇ ਗੱਲਬਾਤ ਕਰਦਿਆਂ ਦੱਸਿਆ ਕਿ ਬਰਨਾਲਾ ਦਾ ਹਸਪਤਾਲ ਕਾਫੀ ਹੱਦ ਤੱਕ ਠੀਕ ਪਾਇਆ ਗਿਆ ਹੈ ਅਤੇ ਇਸ ਵਿੱਚ ਕੁਝ ਕਮੀਆਂ ਹਨ, ਉਸ ਦਾ ਵੀ ਨਿਰੀਖਣ ਕੀਤਾ ਗਿਆ ਹੈ। ਐਸ.ਐਮ.ਓ ਵੱਲੋਂ ਜਲਦੀ ਹੀ ਇਸ ਵਿੱਚ ਵੀ ਸੁਧਾਰ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਦੀ ਤਰਫੋਂ 26 ਜਨਵਰੀ ਤੋਂ ਸਰਕਾਰੀ ਹਸਪਤਾਲ ਵਿੱਚ ਹਰ ਤਰ੍ਹਾਂ ਦੀਆਂ ਦਵਾਈਆਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਜਿਸਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ। ਸਾਰੀਆਂ ਦਵਾਈਆਂ ਉਪਲਬਧ ਕਰਵਾਉਣ ਲਈ ਪੰਜਾਬ ਸਰਕਾਰ ਦੀ ਵਿੱਤੀ ਤਾਕਤ ਹਸਪਤਾਲ ਨਾਲ ਸਬੰਧਤ ਐਸ.ਐਮ.ਓ. ਵਧਾ ਦਿੱਤੇ ਗਏ ਹਨ ਅਤੇ ਉਨ੍ਹਾਂ ਨੂੰ ਪੈਸੇ ਵੀ ਉਪਲਬਧ ਕਰਵਾਏ ਗਏ ਹਨ ਤਾਂ ਜੋ ਮਰੀਜ਼ ਨੂੰ ਬਾਹਰੋਂ ਕੋਈ ਦਵਾਈ ਨਾ ਖਰੀਦਣੀ ਪਵੇ।

ਉਹਨਾਂ ਅੱਗੇ ਕਿਹਾ ਕਿ ਹਸਪਤਾਲ ਵਿੱਚ ਦੋ ਵੱਡੇ ਪ੍ਰੋਜੈਕਟ ਚੱਲ ਰਹੇ ਹਨ। ਜਿਸ ਤਹਿਤ ਪੁਰਾਣੇ ਹਸਪਤਾਲ ਵਿੱਚ ਮੁਰੰਮਤ ਦਾ ਕੰਮ ਚੱਲ ਰਿਹਾ ਸੀ, ਜੋ ਪੂਰਾ ਹੋ ਚੁੱਕਿਆ ਹੈ, ਜਦਕਿ ਨਵਾਂ ਆਈਪੀਐਸ ਸੈਂਟਰ ਦਾ ਕੰਮ ਉਸਾਰੀ ਅਧੀਨ ਹੈ। ਉਹਨਾਂ ਕਿਹਾ ਕਿ ਹਸਪਤਾਲ ਦਾ ਸਟਾਫ਼ ਬਹੁਤ ਵਧੀਆ ਕੰਮ ਕਰ ਰਿਹਾ ਹੈ। ਸਾਰੀਆਂ ਸਕੀਮਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਕੇ ਲੋਕਾਂ ਨੁੰ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਬਰਨਾਲਾ ਦੇ ਹਸਪਤਾਲ ਨੂੰ ਕੇਂਦਰ ਸਰਕਾਰ ਵੱਲੋਂ ਹਰ ਸਾਲ ਐਵਾਰਡ ਦਿੱਤਾ ਜਾਂਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.