ETV Bharat / state

ਪੰਜਾਬ ਮੌਸਮ ਅਪਡੇਟ; ਜਾਣੋ, ਪੰਜਾਬ ਤੋਂ ਇਲਾਵਾ ਕਿੱਥੇ ਪਵੇਗਾ ਮੀਂਹ ਤੇ ਆਪਣੇ ਸ਼ਹਿਰ ਦਾ ਤਾਪਮਾਨ ਬਾਰੇ - Today Punjab Weather

author img

By ETV Bharat Punjabi Team

Published : Apr 12, 2024, 7:48 AM IST

Today Punjab Weather
Today Punjab Weather

Today Punjab Weather : ਦੇਸ਼ ਭਰ ਵਿੱਚ ਮੌਸਮ ਦਾ ਮਿਜਾਜ਼ ਗਰਮ ਚੱਲ ਰਿਹਾ ਹੈ। ਕਈ ਇਲਾਕਿਆਂ ਵਿੱਚ ਗਰਮੀ ਕਹਿਰ ਹੈ, ਤਾਂ ਕਈ ਥਾਵਾਂ ਉੱਤੇ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਖ਼ਬਰ ਹੈ। ਜਾਣੋ, ਆਪਣੇ ਸ਼ਹਿਰ ਦੇ ਮੌਸਮ ਦਾ ਹਾਲ।

ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਜਿੱਥੇ ਲੋਕਾਂ ਦਾ ਜੀਣਾ ਮੁਹਾਲ ਕਰ ਰਹੀ ਹੈ, ਤਾਂ ਉੱਥੇ ਹੀ ਕਈ ਹਿੱਸਿਆਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਵੀ ਭੱਵਿਖਬਾਣੀ ਹੈ। ਦਿਨੋਂ-ਦਿਨ ਗਰਮੀ ਵਧਣ ਦੇ ਨਾਲ-ਨਾਲ ਤਾਪਮਾਨ ਵੀ ਵਧ ਰਿਹਾ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 36 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ। ਕਈ ਥਾਵਾਂ ਉੱਤੇ ਬਦਲਵਾਈ ਤੇ ਹੀਟ ਵੇਵ ਦੀਆਂ ਖਬਰਾਂ ਵੀ ਹਨ। ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -

Today Punjab Weather
ਪੰਜਾਬ ਮੌਸਮ ਅਪਡੇਟ
  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 21 ਡਿਗਰੀ ਰਹੇਗਾ। ਰਾਤ ਤੱਕ ਅੱਜ ਇੱਥੇ ਮੀਂਹ ਪੈਣ ਦੀ ਸੰਭਾਵਨਾ ਹੈ।
  3. ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ। ਆਉਣ ਵਾਲੇ ਸ਼ਨੀਵਾਰ ਅਤੇ ਐਤਵਾਰ ਨੂੰ ਸਵੇਰੇ ਮੀਂਹ ਪੈਣ ਦੀ ਭੱਵਿਖਬਾਣੀ ਹੈ।
  4. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ। ਐਤਵਾਰ ਨੂੰ ਮੀਂਹ ਪੈਣ ਦੇ ਆਸਾਰ।
  5. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ। ਐਤਵਾਰ ਤੋਂ ਸੋਮਵਾਰ ਦੇ ਦਰਮਿਆਨ ਮੀਂਹ ਦੀ ਸੰਭਾਵਨਾ।
  6. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 22 ਡਿਗਰੀ ਰਹੇਗਾ।

ਪੰਜਾਬ ਵਿੱਚ ਮੀਂਹ ਦਾ ਅਲਰਟ: ਲੁਧਿਆਣਾ ਪੀਏਯੂ ਦੇ ਮੌਸਮ ਵਿਭਾਗ ਮੁਤਾਬਕ, ਅਗਲੇ 2-3 ਦਿਨਾਂ 'ਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਜਰੂਰ ਮਿਲ ਸਕਦੀ ਹੈ। 13 ਅਪ੍ਰੈਲ ਤੋਂ ਲੈ ਕੇ 15 ਅਪ੍ਰੈਲ ਤੱਕ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਹਲਕੇ ਤੋਂ ਦਰਮਿਆਨੀ ਮੀਂਹ ਪੈਣ ਦੀ ਭੱਵਿਖਬਾਣੀ ਹੈ।

ਇਨ੍ਹਾਂ ਸੂਬਿਆਂ ਵਿੱਚ ਵੀ ਪਵੇਗਾ ਮੀਂਹ: ਮੌਸਮ ਵਿਭਾਗ ਅਨੁਸਾਰ 13 ਤੋਂ 15 ਅਪ੍ਰੈਲ ਤੱਕ ਉੱਤਰ ਪ੍ਰਦੇਸ਼, ਹਰਿਆਣਾ ਅਤੇ ਦਿੱਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ 10 ਤੋਂ 12 ਅਪ੍ਰੈਲ ਤੱਕ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ 'ਚ ਹਲਕੀ ਬਾਰਿਸ਼ ਅਤੇ ਬਰਫਬਾਰੀ ਦੀ ਸੰਭਾਵਨਾ ਹੈ।

ਦਿੱਲੀ ਦਾ ਮੌਸਮ: ਦਿੱਲੀ 'ਚ 12 ਅਪ੍ਰੈਲ ਤੱਕ ਆਸਮਾਨ ਸਾਫ ਰਹੇਗਾ। ਹਾਲਾਂਕਿ, ਮੌਸਮ ਵਿਭਾਗ ਨੇ 13 ਤੋਂ 15 ਅਪ੍ਰੈਲ ਦਰਮਿਆਨ ਦਿੱਲੀ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 36 ਤੋਂ 39 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 19 ਤੋਂ 20 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.