ਚੰਡੀਗੜ੍ਹ: ਪੰਜਾਬ ਅਤੇ ਚੰਡੀਗੜ੍ਹ ਵਿੱਚ ਦੋ ਦਿਨ ਦੇ ਪਏ ਮੀਂਹ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੀ ਸੀ ਕਿ ਹੁਣ ਮੌਸਮ ਫਿਰ ਤੋਂ ਬਦਲਣ ਵਾਲਾ ਹੈ। 16 ਅਪ੍ਰੈਲ ਤੋਂ ਸ਼ੁਰੂ ਹੋ ਕੇ ਤਿੰਨ ਦਿਨਾਂ ਲਈ ਲੋਕਾਂ ਨੂੰ ਹੀਟ ਵੇਵ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦੇ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਹਾਲਾਂਕਿ ਇਹ ਤਾਪਮਾਨ ਅਜੇ ਵੀ ਆਮ ਦੇ ਨੇੜੇ ਹੈ।
ਕਿਹੜਾ ਸ਼ਹਿਰ ਰਿਹਾ ਸਭ ਤੋਂ ਵਧ ਗਰਮ
ਮੌਸਮ ਵਿਭਾਗ ਮੁਤਾਬਕ ਬੀਤੇ ਦਿਨ ਐਤਵਾਰ ਨੂੰ ਪੰਜਾਬ ਦਾ ਬਠਿੰਡਾ ਸ਼ਹਿਰ ਸਭ ਤੋਂ ਵੱਧ ਗਰਮ ਰਿਹਾ ਹੈ। ਬਠਿੰਡਾ ਵਿੱਚ ਐਤਵਾਰ ਨੂੰ ਵੱਧ ਤੋਂ ਵੱਧ ਤਾਪਮਾਨ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਦਕਿ ਘੱਟ ਤੋਂ ਘੱਟ ਤਾਪਮਾਨ 17.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਉੱਥੇ ਹੀ, ਪੰਜਾਬ ਦੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਸਭ ਤੋਂ ਘੱਟ 15.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।
WEATHER WARNING #PUNJAB #HARYANA DATED 13-04-2025 pic.twitter.com/tuwmh6b0vL
— IMD Chandigarh (@IMD_Chandigarh) April 13, 2025
18 ਅਪ੍ਰੈਲ ਤੋਂ ਮੌਸਮ ਬਦਲਣ ਦੀ ਸੰਭਾਵਨਾ
ਮੌਸਮ ਵਿਭਾਗ ਅਨੁਸਾਰ 17 ਅਪ੍ਰੈਲ ਤੱਕ ਸੂਬੇ ਵਿੱਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ, ਜਦਕਿ 18 ਅਤੇ 19 ਅਪ੍ਰੈਲ ਨੂੰ ਕੁਝ ਥਾਵਾਂ 'ਤੇ ਹਲਕੇ ਤੋਂ ਦਰਮਿਆਨੀ ਮੀਂਹ ਪੈ ਸਕਦਾ ਹੈ।
ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਹੇਗਾ। ਐਤਾਵਰ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ।