ETV Bharat / state

ਪੰਜਾਬ ਮੌਸਮ ਅਪਡੇਟ; ਜਾਣੋ, ਅੱਜ ਪੰਜਾਬ ਦਾ ਕਿਹੜਾ ਸ਼ਹਿਰ ਰਹੇਗਾ ਜ਼ਿਆਦਾ ਗਰਮ ਤੇ ਕਿਨ੍ਹਾਂ ਸੂਬਿਆਂ 'ਚ ਮੀਂਹ ਦਾ ਅਲਰਟ - Today Punjab Weather

author img

By ETV Bharat Punjabi Team

Published : Apr 15, 2024, 7:14 AM IST

Today Punjab Weather
Today Punjab Weather

Today Punjab Weather : ਦੇਸ਼ ਭਰ ਵਿੱਚ ਮੌਸਮ ਦਾ ਮਿਜਾਜ਼ ਗਰਮ ਚੱਲ ਰਿਹਾ ਹੈ। ਕਈ ਇਲਾਕਿਆਂ ਵਿੱਚ ਗਰਮੀ ਕਹਿਰ ਹੈ, ਤਾਂ ਕਈ ਥਾਵਾਂ ਉੱਤੇ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਖ਼ਬਰ ਹੈ। ਜਾਣੋ, ਆਪਣੇ ਸ਼ਹਿਰ ਦੇ ਮੌਸਮ ਦਾ ਹਾਲ।

ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਉੱਤਰੀ-ਦੱਖਣੀ ਭਾਰਤ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਉੱਥੇ ਹੀ ਪੰਜਾਬ ਦੇ ਕਈ ਹਿੱਸਿਆ ਵਿੱਚ ਪਏ ਮੀਂਹ ਨੇ ਲੋਕਾਂ ਨੂੰ ਗਰਮੀ ਤੋਂ ਰਾਹਤ ਦਿੱਤੀ ਹੈ। ਅੱਜ ਪੰਜਾਬ ਵਿੱਚ ਸਵੇਰ ਸਮੇਂ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਦਰਜ ਕੀਤਾ ਗਿਆ ਹੈ। ਕਈ ਥਾਵਾਂ ਉੱਤੇ ਬਦਲਵਾਈ ਤੇ ਹੀਟ ਵੇਵ ਵਰਗਾ ਮੌਸਮ ਰਹੇਗਾ।

Today Punjab Weather
ਪੰਜਾਬ ਮੌਸਮ ਅਪਡੇਟ

ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -

  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ। ਦੁਪਹਿਰ ਤੱਕ ਮੀਂਹ ਦੇ ਆਸਾਰ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ। ਮੌਸਮ ਸਾਫ਼ ਰਹੇਗਾ।
  3. ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ। ਆਉਣ ਵਾਲੇ ਸ਼ਨੀਵਾਰ ਅਤੇ ਐਤਵਾਰ ਨੂੰ ਸਵੇਰੇ ਮੀਂਹ ਪੈਣ ਦੀ ਭੱਵਿਖਬਾਣੀ ਹੈ।
  4. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 17 ਡਿਗਰੀ ਰਹੇਗਾ। ਸਵੇਰ ਤੋਂ ਦੁਪਹਿਰ ਦਰਮਿਆਨ ਮੀਂਹ ਦੀ ਭੱਵਿਖਬਾਣੀ।
  5. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ। ਬੱਦਲਵਾਈ ਦੇ ਨਾਲ ਮੀਂਹ ਜਾਰੀ ਰਹੇਗਾ।
  6. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ। ਸਵੇਰ ਦੇ ਸਮੇਂ ਮੀਂਹ ਦੀ ਭੱਵਿਖਬਾਣੀ ਤੇ ਸ਼ਾਮ ਤੱਕ ਬੱਦਲ ਸਾਫ਼ ਹੋ ਸਕਦੇ ਹਨ।

ਇਨ੍ਹਾਂ ਸੂਬਿਆਂ ਵਿੱਚ ਵੀ ਪਵੇਗਾ ਮੀਂਹ: ਮੌਸਮ ਵਿਭਾਗ ਅਨੁਸਾਰ ਅੱਜ ਯਾਨੀ 14 ਅਪ੍ਰੈਲ ਤੋਂ ਮੱਧ ਪ੍ਰਦੇਸ਼, ਛੱਤੀਸਗੜ੍ਹ, ਪੰਜਾਬ, ਹਰਿਆਣਾ, ਰਾਜਸਥਾਨ, ਉੱਤਰ ਪ੍ਰਦੇਸ਼ ਅਤੇ ਅਤੇ ਦਿੱਲੀ ਐਨਸੀਆਰ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ, ਪੱਛਮੀ ਹਿਮਾਲਾ, ਸਿਕੱਮ ਅਤੇ ਅਰੁਣਾਂਚਲ ਪ੍ਰਦੇਸ਼ ਵਿੱਚ ਬਰਫਬਾਰੀ ਹੋਣ ਦੀ ਭੱਵਿਖਬਾਣੀ ਹੈ।

ਦਿੱਲੀ ਦਾ ਮੌਸਮ: ਬੀਤੇ ਸ਼ਨੀਵਾਰ-ਐਤਵਾਰ ਨੂੰ ਦਿੱਲੀ 'ਚ ਹਲਕੀ ਬਾਰਿਸ਼ ਕਾਰਨ 17 ਫਲਾਈਟਾਂ ਨੂੰ ਡਾਇਵਰਟ ਕਰਨਾ ਪਿਆ। ਮੌਸਮ ਵਿਭਾਗ ਮੁਤਾਬਕ, ਅੱਜ ਵੀ ਯਾਨੀ 15 ਅਪ੍ਰੈਲ ਨੂੰ ਦਿੱਲੀ 'ਚ ਗਰਜ ਨਾਲ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਆਈਐਮਡੀ ਦੇ ਅਨੁਸਾਰ, ਇਸ ਹਫ਼ਤੇ ਦੌਰਾਨ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 33 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 20 ਤੋਂ 22 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.