ਅੰਮ੍ਰਿਤਸਰ/ਚੰਡੀਗੜ੍ਹ: ਪੰਜਾਬ ਵਿੱਚ ਗਰਮੀ ਲਗਾਤਾਰ ਵੱਧ ਰਹੀ ਹੈ। ਅੱਜ (ਸ਼ੁੱਕਰਵਾਰ) ਸੂਬੇ ਭਰ ਵਿੱਚ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਪਟਿਆਲਾ ਜ਼ਿਲ੍ਹੇ ਵਿੱਚ ਵੀ ਗੜੇਮਾਰੀ ਦੀ ਸੰਭਾਵਨਾ ਪ੍ਰਗਟਾਈ ਗਈ ਹੈ। ਇਸ ਦੇ ਬਾਵਜੂਦ, ਸੂਬੇ ਵਿੱਚ ਤਾਪਮਾਨ ਵੱਧਦਾ ਹੀ ਜਾ ਰਿਹਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 0.7 ਡਿਗਰੀ ਦਾ ਵਾਧਾ ਹੋਇਆ ਹੈ। ਹਾਲਾਂਕਿ, ਵੀਰਵਾਰ ਨੂੰ ਚਿਤਾਵਨੀ ਤੋਂ ਬਾਅਦ ਵੀ, ਕਿਤੇ ਮੀਂਹ ਨਹੀਂ ਪਿਆ।
ਪਟਿਆਲਾ ਵਿੱਚ ਗੜ੍ਹੇਮਾਰੀ ਦੀ ਚਿਤਾਵਨੀ
ਪੰਜਾਬ ਵਿੱਚ ਅੱਜ ਵੀ ਮੀਂਹ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਇਸ ਅਨੁਸਾਰ ਪੰਜਾਬ ਦੇ ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਿਰੋਜ਼ਪੁਰ, ਮੁਕਤਸਰ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਐਸਏਐਸ ਨਗਰ, ਰੂਪਨਗਰ, ਫਤਿਹਗੜ੍ਹ ਸਾਹਿਬ, ਨਵਾਂਸ਼ਹਿਰ, ਲੁਧਿਆਣਾ, ਮੋਗਾ, ਬਰਨਾਲਾ, ਮਾਨਸਾ, ਬਠਿੰਡਾ ਅਤੇ ਮੁਕਤਸਰ ਸਾਹਿਬ ਵਿੱਚ ਤੇਜ਼ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ, ਪਟਿਆਲਾ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗੜੇਮਾਰੀ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ। ਇਸ ਤੋਂ ਇਲਾਵਾ ਫਾਜ਼ਿਲਕਾ ਅਤੇ ਸੰਗਰੂਰ ਵਿੱਚ ਮੀਂਹ ਸਬੰਧੀ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ।
1. ਬਾਘਾ ਪੁਰਾਣਾ, ਫਰੀਦਕੋਟ, ਮੋਗਾ, ਫ਼ਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਜਗਰਾਉਂ, ਵਿੱਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (40-50 kmph) ਦੀ ਸੰਭਾਵਨਾ ਹੈ
— IMD Chandigarh (@IMD_Chandigarh) April 11, 2025
2. ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੂ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਪਾਇਲ, ਲੁਧਿਆ pic.twitter.com/8pIunz3QzY
ਪੰਜਾਬ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਦਾ ਅਲਰਟ
ਬਾਘਾ ਪੁਰਾਣਾ, ਫ਼ਰੀਦਕੋਟ, ਮੋਗਾ, ਫਿਰੋਜ਼ਪੁਰ, ਜ਼ੀਰਾ, ਸ਼ਾਹਕੋਟ, ਜਗਰਾਉਂ ਦੇ ਇਲਾਕਿਆਂ ਵਿੱਚ ਬਿਜਲੀ ਅਤੇ ਤੇਜ਼ ਹਵਾਵਾਂ (40-50 ਕਿਲੋਮੀਟਰ ਪ੍ਰਤੀ ਘੰਟਾ) ਦੀ ਸੰਭਾਵਨਾ ਹੈ।
ਮੌਜੂਦਾ ਪੰਜਾਬ ਭਵਿੱਖਬਾਣੀ:10/04/2025 20:33:1. ਪਟਿਆਲਾ, ਮੋਹਾਲੀ, ਚੰਡੀਗੜ੍ਹ, ਵਿੱਚ ਗਰਜ/ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ (30-40 kmph) ਦੀ ਸੰਭਾਵਨਾ ਹੈ pic.twitter.com/PdRM6bzfHr
— IMD Chandigarh (@IMD_Chandigarh) April 10, 2025
ਇੱਥੇ ਵੀ ਮੀਂਹ ਦਾ ਅਲਰਟ...
ਮਾਨਸਾ, ਸੁਨਾਮ, ਸੰਗਰੂਰ, ਬਰਨਾਲਾ, ਤਪਾ, ਧੂਰੀ, ਮਲੇਰਕੋਟਲਾ, ਤਲਵੰਡੀ ਸਾਬੋ, ਮਲੋਟ, ਬਠਿੰਡਾ, ਗਿੱਦੜਬਾਹਾ, ਰਾਮਪੁਰਾ ਫੂਲ, ਜੈਤੋ, ਸ੍ਰੀ ਮੁਕਤਸਰ ਸਾਹਿਬ, ਜਲਾਲਾਬਾਦ, ਪਾਇਲ ਅਤੇ ਲੁਧਿਆਣਾ ਦੇ ਖੇਤਰਾਂ ਵਿੱਚ ਵੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਕਾਬਿਲੇਗੌਰ ਹੈ ਕਿ ਇੱਕ ਪਾਸੇ ਵੱਧ ਰਹੀ ਗਰਮੀ ਦੇ ਲਈ ਇਹ ਮੀਂਹ ਕੁਝ ਰਾਹਤ ਵਾਲਾ ਹੋ ਸਕਦਾ ਹੈ ਪਰ ਉਥੇ ਹੀ ਕਿਸਾਨਾਂ ਵੱਲੋਂ ਕਣਕ ਦੀ ਵਾਢੀ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਕਾਰਨ ਇਹ ਮੀਂਹ ਅਤੇ ਝੱਖੜ ਦਾ ਮੌਸਮ ਕਿਸਾਨਾਂ ਲਈ ਹੁਣ ਆਫ਼ਤ ਦੇ ਸਮਾਨ ਹੈ। ਜੇਕਰ ਮੀਂਹ ਅਤੇ ਝੱਖੜ ਚੱਲਦਾ ਹੈ ਤਾਂ ਕਿਸਾਨਾਂ ਦੀ ਪੱਕੀ ਹੋਈ ਫ਼ਸਲ ਦਾ ਨੁਕਸਾਨ ਹੋਣ ਦੀ ਸੰਭਾਵਨਾ ਜ਼ਿਆਦਾ ਹੈ।
ਮੀਂਹ ਨੇ ਕਿਸਾਨਾਂ ਦੀ ਵਧਾਈ ਸਮੱਸਿਆ
ਮੌਸਮ ਵਿਭਾਗ ਵੱਲੋਂ ਪਹਿਲਾਂ ਤੋਂ ਕੀਤੀ ਗਈ ਭਵਿੱਖਬਾਣੀ ਅਨੁਸਾਰ ਅੰਮ੍ਰਿਤਸਰ ਇਲਾਕੇ ਵਿੱਚ ਪਈ ਬਾਰਿਸ਼ ਨੇ ਜਿੱਥੇ ਮੌਸਮ ਦਾ ਮਿਜ਼ਾਜ ਬਦਲ ਦਿੱਤਾ ਹੈ, ਉੱਥੇ ਹੀ ਕਿਸਾਨਾਂ ਦੀ ਖੇਤਾਂ ਵਿੱਚ ਖੜ੍ਹੀ ਹਾੜੀ ਦੀ ਪ੍ਰਮੁੱਖ ਕਣਕ ਦੀ ਫ਼ਸਲ ਪੱਕੀ ਹੋਣ ਕਾਰਨ ਕਿਸਾਨਾਂ ਦੀਆਂ ਚਿੰਤਾਵਾਂ ਵਿੱਚ ਵਾਧਾ ਕੀਤਾ ਹੈ। ਅੰਮ੍ਰਿਤਸਰ ਤੇ ਅਜਨਾਲਾ ਸਣੇ ਹੋਰ ਵੀ ਕਈ ਜ਼ਿਲ੍ਹਿਆਂ ਵਿਚ ਪਈ ਬਾਰਿਸ਼ ਤੋਂ ਥੋੜ੍ਹੀ ਰਾਹਤ ਮਿਲੀ ਹੈ। ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਪਹਿਲਾਂ ਤੋਂ ਹੀ ਵਾਢੀ ਦਾ ਕੰਮ ਚੱਲ ਰਿਹਾ ਹੈ ਅਤੇ ਕਣਕ ਦੀ ਕਟਾਈ ਦਾ ਕੰਮ ਹੋਰ ਪਛੜ ਸਕਦਾ ਹੈ। ਅਜਨਾਲਾ ਇਲਾਕੇ ਵਿੱਚ ਹੋਈ ਬਾਰਿਸ਼ ਨਾਲ ਬੇਸ਼ੱਕ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ, ਪਰ ਵਾਢੀ ਦਾ ਸੀਜਨ ਸ਼ੁਰੂ ਹੋਣ ਦੇ ਕਾਰਨ ਕਿਸਾਨਾਂ ਨੂੰ ਖੇਤਾਂ ਵਿੱਚ ਪੱਕੀ ਫ਼ਸਲ ਦੀ ਚਿੰਤਾ ਸਤਾ ਰਹੀ ਹੈ। ਧੀਆਂ-ਪੁੱਤਾਂ ਵਾਂਗੂ ਪਾਲੀ ਹੋਈ ਕਣਕ ਦੀ ਫ਼ਸਲ ਨੂੰ ਲੈ ਕੇ ਕਿਸਾਨਾਂ ਨੇ ਕਈ ਆਸਾਂ ਅਤੇ ਉਮੀਦਾਂ ਲਾਈਆਂ ਹੋਈਆਂ ਹਨ।
ਜਾਣੋ, ਆਪਣੇ ਸ਼ਹਿਰ ਦੇ ਮੌਸਮ ਦਾ ਹਾਲ-
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 32 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ। ਅੱਜ ਮੌਸਮ ਸਾਫ਼ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 18 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 20 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ।