ETV Bharat / state

ਪੰਜਾਬ ਮੌਸਮ ਅਪਡੇਟ; ਆਉਣ ਵਾਲੇ ਦਿਨਾਂ 'ਚ ਮੀਂਹ ਦੇਵੇਗਾ ਗਰਮੀ ਤੋਂ ਰਾਹਤ, ਜਾਣੋ ਕਿੱਥੇ-ਕਿੱਥੇ ਮੀਂਹ ਦਾ ਅਲਰਟ - Weather Update

author img

By ETV Bharat Punjabi Team

Published : May 15, 2024, 10:00 AM IST

Today Punjab Weather: ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਰਾਜਸਥਾਨ ਅਤੇ ਗੋਆ ਵਿੱਚ 16 ਮਈ ਤੋਂ ਹੀਟ ਵੇਵ ਮੁੜ ਸ਼ੁਰੂ ਹੋਣ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। ਜਾਣੋ ਉੱਤਰੀ ਅਤੇ ਦੱਖਣੀ ਭਾਰਤ ਸਣੇ ਪੰਜਾਬ ਦੇ ਮੌਸਮ ਦਾ ਹਾਲ, ਪੜ੍ਹੋ ਪੂਰੀ ਖ਼ਬਰ।

Weather Update
Weather Update (Weather Update (ਈਟੀਵੀ ਭਾਰਤ))

ਚੰਡੀਗੜ੍ਹ: ਮੌਸਮ ਵਿਭਾਗ ਮੁਤਾਬਕ, ਦੱਖਣੀ ਭਾਰਤ ਵਿੱਚ ਕਈ ਥਾਂ ਮੀਂਹ ਪੈਣ ਕਾਰਨ ਮੌਸਮ ਠੰਡਾ ਹੋਇਆ ਸੀ, ਪਰ ਹੁਣ ਇੱਕ ਵਾਰ ਫਿਰ ਗਰਮੀ ਕਹਿਰ ਵਰਪਾ ਰਹੀ ਹੈ। ਆਉਣ ਵਾਲੇ ਦਿਨਾਂ ਵਿੱਚ, ਪੰਜਾਬ ਦੇ ਕਈ ਹਿੱਸਿਆ 'ਚ ਮੀਂਹ ਪੈਣ ਦੀ ਭੱਵਿਖਬਾਣੀ ਹੈ। ਅੱਜ ਮੰਗਵਨਾਪ ਨੂੰ ਪੰਜਾਬ ਦੇ ਕਈ ਹਿੱਸਿਆ ਵਧ ਗਰਮ ਰਹਿਣਗੇ। ਅੱਜ ਪੰਜਾਬ ਦਾ ਤਾਪਮਾਨ 42 ਡਿਗਰੀ ਸੈਲਸੀਅਸ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਦਰਜ ਕੀਤਾ ਗਿਆ ਹੈ।

Weather Update
ਪੰਜਾਬ ਮੌਸਮ ਅਪਡੇਟ (ਈਟੀਵੀ ਭਾਰਤ)

ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -

  1. ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਹੇਗਾ। ਦਿਨ ਗਰਮ ਰਹੇਗਾ।
  2. ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ। ਗਰਮੀ ਰਹੇਗੀ।
  3. ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਹੇਗਾ।
  4. ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਹੇਗਾ। ਧੁੰਦਲੇ ਸੂਰਜ ਦੇ ਨਾਲ ਬਹੁਤ ਦਿਨ ਗਰਮ ਰਹੇਗਾ।
  5. ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 43 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ। ਮੌਸਮ ਸਾਫ ਤੇ ਗਰਮ ਰਹੇਗਾ।
  6. ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ। ਮੌਸਮ ਸਾਫ਼ ਰਹੇਗਾ

ਮੌਸਮ ਵਿਭਾਗ ਦੀ ਭੱਵਿਖਬਾਣੀ: ਮੌਸਮ ਵਿਭਾਗ ਅਨੁਸਾਰ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਰਾਜਸਥਾਨ ਅਤੇ ਗੋਆ ਵਿੱਚ 16 ਮਈ ਤੋਂ ਹੀਟ ਵੇਵ ਮੁੜ ਸ਼ੁਰੂ ਹੋਣ ਬਾਰੇ ਅਲਰਟ ਜਾਰੀ ਕੀਤਾ ਗਿਆ ਹੈ। 15 ਮਈ ਨੂੰ ਓਡੀਸ਼ਾ, ਕਰਨਾਟਕ, ਤਾਮਿਲਨਾਡੂ, ਆਂਧਰਾ ਪ੍ਰਦੇਸ਼ ਅਤੇ ਕੇਰਲ ਦੇ ਕੁਝ ਹਿੱਸਿਆਂ ਵਿੱਚ ਮੀਂਹ ਅਤੇ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ।

ਦਿੱਲੀ ਵਿੱਚ ਮੌਸਮ: ਦਿੱਲੀ 'ਚ ਤੇਜ਼ ਹਵਾਵਾਂ ਚੱਲਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਦਿੱਲੀ 'ਚ ਇਸ ਹਫਤੇ ਪਾਰਾ 44 ਡਿਗਰੀ ਸੈਲਸੀਅਸ ਤੱਕ ਪਹੁੰਚ ਸਕਦਾ ਹੈ। ਆਈਐਮਡੀ ਮੁਤਾਬਕ ਇਸ ਪੂਰੇ ਹਫ਼ਤੇ ਦਿੱਲੀ ਦਾ ਵੱਧ ਤੋਂ ਵੱਧ ਤਾਪਮਾਨ 41 ਤੋਂ 44 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿ ਸਕਦਾ ਹੈ। ਘੱਟੋ-ਘੱਟ ਤਾਪਮਾਨ 25 ਤੋਂ 28 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿਣ ਦੀ ਸੰਭਾਵਨਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.