ਚੰਡੀਗੜ੍ਹ: ਪੰਜਾਬ ਵਿੱਚ ਮੌਸਮ ਨੇ ਕਰਵਟ ਲੈਣੀ ਸ਼ੁਰੂ ਕਰ ਦਿੱਤੀ ਹੈ। ਇੱਥੋ ਤੱਕ ਕਿ ਪੰਜਾਬ ਦੇ ਕਈ ਹਿੱਸਿਆ ਵਿੱਚ ਮੌਸਮ ਨੇ ਅਚਾਨਕ ਪਲਟੀ ਮਾਰੀ ਹੈ ਕਿ ਉੱਥੋ ਦੇ ਕਣਕ ਦੀ ਖੇਤੀ ਕਰਨ ਵਾਲੇ ਕਿਸਾਨ ਵੀ ਪ੍ਰੇਸ਼ਾਨ ਹੋ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਤਾਪਮਾਨ ਅਚਾਨਕ ਵਧਣ ਕਰਕੇ ਕਣਕ ਦੀ ਫ਼ਸਲ ਨੂੰ ਨੁਕਸਾਨ ਹੋਣ ਦੀ ਸੰਭਾਵਨਾ ਹੈ, ਜੇਕਰ ਮੀਂਹ ਪੈ ਜਾਂਦਾ ਹੈ ਤਾਂ ਕੁਝ ਬਚਾਅ ਹੋ ਜਾਵੇਗਾ। ਸੋ, ਕਿਸਾਨਾਂ ਲਈ ਰਾਹਤ ਦੀ ਖ਼ਬਰ ਹੈ। ਮੌਸਮ ਵਿਭਾਗ ਵਲੋਂ ਆਉਂਦੇ ਦੋ ਦਿਨਾਂ ਲਈ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਜੇਕਰ, ਅੱਜ (ਸ਼ਨੀਵਾਰ) ਦੀ ਗੱਲ ਕਰੀਏ ਤਾਂ, ਪੰਜਾਬ ਦੇ ਐਸਬੀਐਸ (ਨਵਾਂਸ਼ਹਿਰ) ਵਿੱਚ ਘੱਟੋ-ਘੱਟ ਤਾਪਮਾਨ 7.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ, ਜਦਕਿ ਵੱਧ ਤੋਂ ਵੱਧ ਤਾਪਮਾਨ ਰੂਪਨਗਰ ਵਿੱਚ 25.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਹੈ।
19-20 ਫ਼ਰਵਰੀ ਨੂੰ ਮੀਂਹ ਦੀ ਸੰਭਾਵਨਾ
ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ 'ਚ 1.2 ਡਿਗਰੀ ਦਾ ਵਾਧਾ ਹੋਇਆ ਹੈ। ਜਦੋਂ ਕਿ ਇਹ ਵਾਧਾ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਪਰ ਆਉਣ ਵਾਲੇ ਦਿਨਾਂ 'ਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਤਾਪਮਾਨ 'ਚ ਵਾਧਾ ਰੁਕਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ 17 ਫਰਵਰੀ ਤੋਂ ਇੱਕ ਨਵਾਂ ਵੈਸਟਰਨ ਡਿਸਟਰਬੈਂਸ ਸਰਗਰਮ ਹੋ ਰਿਹਾ ਹੈ। ਇਸ ਦਾ ਅਸਰ ਹਿਮਾਚਲ ਪ੍ਰਦੇਸ਼ ਵਿੱਚ ਦੇਖਣ ਨੂੰ ਮਿਲੇਗਾ। 19 ਫ਼ਰਵਰੀ ਤੋਂ ਇਸ ਦਾ ਅਸਰ ਪੰਜਾਬ ਵਿੱਚ ਵੀ ਹੋਣ ਦੀ ਸੰਭਾਵਨਾ ਹੈ। 19-20 ਫ਼ਰਵਰੀ ਨੂੰ ਪੰਜਾਬ ਦੇ ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ।
ਇਸ ਗ੍ਰਾਫਿਕਸ ਜ਼ਰੀਏ ਜਾਣੋ, ਆਪਣੇ ਸ਼ਹਿਰ ਦਾ ਤਾਪਮਾਨ -
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਰਹੇਗਾ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਰਹੇਗਾ। ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਭੱਵਿਖਬਾਣੀ ਹੈ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਰਹੇਗਾ। ਸ਼ੁੱਕਰਵਾਰ ਸਵੇਰੇ ਮੀਂਹ ਪੈਣ ਦੀ ਸੰਭਾਵਨਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 11 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਰਹੇਗਾ।
ਰਾਜਧਾਨੀ ਦਿੱਲੀ ਦਾ ਮੌਸਮ
ਮੌਸਮ ਵਿਭਾਗ ਮੁਤਾਬਕ ਸ਼ਨੀਵਾਰ ਨੂੰ ਬੱਦਲ ਛਾਏ ਰਹਿ ਸਕਦੇ ਹਨ। ਇਸ ਦੌਰਾਨ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 11 ਡਿਗਰੀ ਸੈਲਸੀਅਸ ਹੋ ਸਕਦਾ ਹੈ। 16 ਤੋਂ 18 ਫਰਵਰੀ ਦਰਮਿਆਨ ਬੱਦਲਵਾਈ ਰਹਿਣ ਦੀ ਸੰਭਾਵਨਾ ਹੈ ਅਤੇ ਸਵੇਰੇ ਧੁੰਦ ਪੈ ਸਕਦੀ ਹੈ। ਵੱਧ ਤੋਂ ਵੱਧ ਤਾਪਮਾਨ 28 ਤੋਂ 30 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 11 ਤੋਂ 15 ਡਿਗਰੀ ਹੋ ਸਕਦਾ ਹੈ।