ਚੰਡੀਗੜ੍ਹ: ਪੰਜਾਬ ਵਿੱਚ ਤੇਜ਼ ਗਰਮੀ ਦਾ ਕਹਿਰ ਜਾਰੀ ਹੈ। ਇਸ ਵਿਚਾਲੇ ਪੰਜਾਬ ਦੇ ਕੁੱਝ ਇਲਾਕਿਆਂ ਵਿੱਚ ਅੱਜ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਪੰਜਾਬ ਵਿੱਚ ਤਾਪਮਾਨ ਦੀ ਗੱਲ ਕਰੀਏ ਤਾਂ, ਇਹ 41 ਡਿਗਰੀ ਸੈਲਸੀਅਸ ਨੂੰ ਪਾਰ ਕਰ ਚੁੱਕਾ ਹੈ। ਬਠਿੰਡਾ ਮੰਗਲਵਾਰ ਨੂੰ ਸਭ ਤੋਂ ਵਧ ਗਰਮ ਹੈ। 24 ਘੰਟਿਆਂ ਵਿੱਚ ਤਾਪਮਾਨ 0.5 ਡਿਗਰੀ ਵਧਿਆ ਹੈ।
ਇਨ੍ਹਾਂ ਥਾਵਾਂ ਉੱਤੇ ਅੱਜ ਹਲਕੀ ਬਾਰਿਸ਼ ਦੀ ਭੱਵਿਖਬਾਣੀ
ਅੱਜ ਇੱਕ ਵੈਸਟਰਨ ਡਿਸਟਰਬੈਂਸ ਐਕਟਿਵ ਹੋ ਗਈ ਹੈ। ਇਸ ਕਾਰਨ ਮੌਸਮ ਵਿਭਾਗ ਨੇ 6 ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਰੂਪਨਗਰ, ਮੋਹਾਲੀ ਅਤੇ ਫਤਿਹਗੜ੍ਹ ਸਾਹਿਬ ਸ਼ਾਮਲ ਹਨ।

ਕਦੋ ਹੋਵੇਗਾ ਮੌਸਮ ਵਿੱਚ ਬਦਲਾਅ
ਮੌਸਮ ਵਿਭਾਗ ਨੇ 17 ਅਪ੍ਰੈਲ ਤੱਕ ਲੂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। 18 ਅਤੇ 19 ਅਪ੍ਰੈਲ ਨੂੰ ਗਰਮੀ ਲੂ ਦੇ ਨਾਲ-ਨਾਲ ਗਰਜ-ਤੂਫ਼ਾਨ ਅਤੇ ਬਿਜਲੀ ਚਮਕੇਗੀ। ਇਸ ਸਮੇਂ ਦੌਰਾਨ, ਹਵਾਵਾਂ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਚੱਲਣਗੀਆਂ। 18 ਅਤੇ 16 ਅਪ੍ਰੈਲ, ਦੋ ਦਿਨ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ (ਮੋਹਾਲੀ) ਅਤੇ ਫ਼ਤਿਹਗੜ੍ਹ ਸਾਹਿਬ ਗਰਜ-ਤੂਫ਼ਾਨ ਅਤੇ ਬਿਜਲੀ ਚਮਕਣ ਦਾ ਅਲਰਟ ਹੈ।

ਇਸੇ ਤਰ੍ਹਾਂ, ਜੇਕਰ ਅਸੀਂ ਮੀਂਹ ਦੀ ਗੱਲ ਕਰੀਏ, ਤਾਂ 17 ਤਰੀਕ ਨੂੰ ਕੋਈ ਅਲਰਟ ਨਹੀਂ ਹੈ। ਇਸ ਤੋਂ ਬਾਅਦ 18 ਤੋਂ 20 ਤਰੀਕ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। 21 ਅਪ੍ਰੈਲ ਨੂੰ ਮੌਸਮ ਸਾਫ਼ ਰਹੇਗਾ।
ਜਾਣੋ, ਆਪਣੇ ਸ਼ਹਿਰ ਦੇ ਮੌਸਮ ਦਾ ਹਾਲ-
- ਚੰਡੀਗੜ੍ਹ ਦਾ ਤਾਪਮਾਨ - ਚੰਡੀਗੜ੍ਹ ਵਿੱਚ ਅਜ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 24 ਡਿਗਰੀ ਰਹੇਗਾ। ਲੂ ਲਈ ਔਰੈਂਜ ਅਲਰਟ ਜਾਰੀ।
- ਅੰਮ੍ਰਿਤਸਰ ਦਾ ਤਾਪਮਾਨ - ਅੰਮ੍ਰਿਤਸਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ।
- ਜਲੰਧਰ ਦਾ ਤਾਪਮਾਨ - ਜਲੰਧਰ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 19 ਡਿਗਰੀ ਰਹੇਗਾ।
- ਲੁਧਿਆਣਾ ਦਾ ਤਾਪਮਾਨ - ਲੁਧਿਆਣਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 23 ਡਿਗਰੀ ਰਹੇਗਾ।
- ਬਠਿੰਡਾ ਦਾ ਤਾਪਮਾਨ - ਬਠਿੰਡਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 26 ਡਿਗਰੀ ਰਹੇਗਾ।
- ਪਟਿਆਲਾ ਦਾ ਤਾਪਮਾਨ - ਪਟਿਆਲਾ ਵਿੱਚ ਅੱਜ ਵੱਧ ਤੋਂ ਵੱਧ ਤਾਪਮਾਨ 40 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 25 ਡਿਗਰੀ ਰਹੇਗਾ।