ਮਾਨਸਾ : ਕਣਕ ਦੀ ਫ਼ਸਲ 'ਤੇ ਹੋਈ ਗੜੇਮਾਰੀ ਦੇ ਕਾਰਨ ਮਾਨਸਾ ਜ਼ਿਲ੍ਹੇ ਦੇ ਸਰਦੂਲਗੜ੍ਹ ਹਲਕੇ ਵਿੱਚ ਵੱਡੇ ਪੱਧਰ 'ਤੇ ਕਿਸਾਨਾਂ ਦਾ ਸੈਂਕੜੇ ਏਕੜ ਫਸਲਾਂ ਦਾ ਨੁਕਸਾਨ ਹੋਇਆ ਹੈ। ਨਿਰਾਸ਼ ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਤਰੁੰਤ ਗਿਰਦਾਵਰੀ ਕਰਵਾ ਕੇ ਮੁਆਵਜ਼ੇ ਦੀ ਮੰਗ ਕੀਤੀ ਹੈ ਤਾਂ ਕਿ ਕਿਸਾਨਾਂ ਨੂੰ ਰਾਹਤ ਮਿਲ ਸਕੇ।
ਬਾਰਿਸ਼ ਅਤੇ ਤੇਜ ਗੜੇਮਾਰੀ ਦੇ ਕਾਰਨ ਨੁਕਸਾਨੀ ਗਈ ਕਣਕ ਦੀ ਫਸਲ
ਸਰਦੂਲਗੜ੍ਹ ਹਲਕੇ 15 ਪਿੰਡਾਂ ਵਿੱਚ ਗੜੇਮਾਰੀ ਦੇ ਕਾਰਨ ਕਣਕ ਦੀ ਫ਼ਸਲ ਦਾ ਵੱਡੇ ਪੱਧਰ 'ਤੇ ਨੁਕਸਾਨ ਹੋ ਚੁੱਕਿਆ ਜਿਲ੍ਹੇ ਦੇ ਪਿੰਡ ਬੀਰੇਵਾਲਾ ਜੱਟਾਂ, ਝੇਰਿਆਂਵਾਲੀ, ਬਾਜੇਵਾਲਾ, ਬੁਰਜ, ਟਾਂਡੀਆ ਤੇ ਰਾਏਪੁਰ ਸਮੇਤ ਕਣਕਾਂ ਦੀ ਫਸਲ ਤੇ ਹੋਈ ਕੁਦਰਤੀ ਮਾਰ ਦੇ ਕਾਰਨ ਕਿਸਾਨਾਂ ਦੀ ਫਸਲ ਬਰਬਾਦ ਹੋ ਚੁੱਕੀ ਹੈ। ਨਿਰਾਸ਼ ਕਿਸਾਨਾਂ ਨੇ ਦੱਸਿਆ ਕਿ ਬੀਤੇ ਕੱਲ ਕੋਈ ਬਾਰਿਸ਼ ਅਤੇ ਤੇਜ ਗੜੇਮਾਰੀ ਦੇ ਕਾਰਨ ਜਿੱਥੇ ਕਣਕ ਦੀ ਫਸਲ ਦਾ ਵੱਡੇ ਪੱਧਰ 'ਤੇ ਨੁਕਸਾਨ ਹੋ ਚੁੱਕਿਆ ਹੈ। ਉੱਥੇ ਹੀ ਹਰੇ ਚਾਰੇ ਅਤੇ ਸਬਜ਼ੀਆਂ ਦਾ ਵੀ ਵੱਡਾ ਨੁਕਸਾਨ ਹੋਇਆ ਹੈ।
ਠੇਕੇ 'ਤੇ ਜ਼ਮੀਨ ਲੈ ਕੇ ਫਸਲ ਦੀ ਬਿਜਾਈ
ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਠੇਕੇ 'ਤੇ ਜ਼ਮੀਨ ਲੈ ਕੇ ਫਸਲ ਦੀ ਬਿਜਾਈ ਕੀਤੀ ਗਈ ਸੀ ਪਰ ਕਣਕ ਦੀ ਕਟਾਈ ਕਰਨ ਤੋਂ ਪਹਿਲਾਂ ਹੀ ਕੁਦਰਤ ਦੀ ਮਾਰ ਹੇਠ ਕਿਸਾਨ ਆ ਚੁੱਕੇ ਹਨ। ਕਿਸਾਨਾਂ ਨੇ ਪੰਜਾਬ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਤੁਰੰਤ ਉਨ੍ਹਾਂ ਦੇ ਖੇਤਾਂ ਵਿੱਚ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਬਣਨ ਦਾ ਮੁਆਵਜ਼ਾ ਦਿੱਤਾ ਜਾਵੇ ਤਾਂ ਕਿ ਕਿਸਾਨਾਂ ਨੂੰ ਹੋਏ ਨੁਕਸਾਨ ਦਾ ਮੁਆਵਜ਼ਾ ਮਿਲ ਸਕੇ।
ਕਿਸਾਨਾਂ ਦਾ ਵੱਡਾ ਨੁਕਸਾਨ
ਉਧਰ ਗੜੇਮਾਰੀ ਨਾਲ ਹੋਏ ਨੁਕਸਾਨ ਦੇ ਲਈ ਕਿਸਾਨਾਂ ਦੀ ਸਾਰ ਲੈਣ ਲਈ ਪਹੁੰਚੇ ਹਲਕਾ ਸਰਦੂਲਗੜ੍ਹ ਤੋਂ ਕਾਂਗਰਸ ਦੇ ਇੰਚਾਰਜ ਬਿਕਰਮ ਮੋਫਰ ਨੇ ਕਿਹਾ ਕਿ ਸਰਦੂਲਗੜ੍ਹ ਏਰੀਏ ਦੇ 25 ਪਿੰਡਾਂ ਦੇ ਕਰੀਬ ਕਿਸਾਨਾਂ ਦਾ ਵੱਡਾ ਨੁਕਸਾਨ ਹੋਇਆ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਤੁਰੰਤ ਕਿਸਾਨਾਂ ਦੀਆਂ ਫਸਲਾਂ ਦੀ ਗਿਰਦਾਵਰੀ ਕਰਵਾ ਕੇ ਉਨ੍ਹਾਂ ਨੂੰ ਮੁਆਵਜ਼ਾ ਦੇਵੇ।
- ਹੁਣ ਸ਼ਹੀਦ ਸੁਖਦੇਵ ਥਾਪਰ ਦੇ ਜਨਮ ਸਥਾਨ ਨੂੰ ਮਿਲੇਗਾ ਸਿੱਧਾ ਰਾਹ, ਲੁਧਿਆਣਾ ਦੇ ਨਾਲ ਜੁੜਿਆ ਹੈ ਇਤਿਹਾਸ, ਗੁਜ਼ਾਰੇ ਸੀ ਜ਼ਿੰਦਗੀ ਕਈ ਸਾਲ...
- ਗਰਭ ਅਵਸਥਾ ਦੌਰਾਨ ਔਰਤਾਂ ਦੀ ਮੌਤ ਦਰ 'ਚ ਵਾਧਾ ਚਿੰਤਾ ਦਾ ਵਿਸ਼ਾ, UN ਅਤੇ WHO ਨੇ ਕੀਤੇ ਖੁਲਾਸੇ, ਮਾਹਿਰ ਤੋਂ ਜਾਣੋ ਮੌਤ ਦੇ ਕਾਰਨ...
- ਈਟੀਟੀ ਟੈਟ ਪਾਸ ਅਧਿਆਪਕਾਂ ਨੇ ਕੀਤਾ ਪ੍ਰਦਰਸ਼ਨ, ਕਿਹਾ-ਸਰਕਾਰ ਨੇ ਨਹੀਂ ਕੱਢੀਆਂ ਨਵੀਆਂ ਪੋਸਟਾਂ, ਬੇਰੁਜ਼ਗਾਰ ਹੋਏ ਅਧਿਆਪਕ..