ETV Bharat / state

ਜਾਣੋਂ ਕੌਣ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ

ਅੱਜ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਲਾਇਆ ਗਿਆ ਹੈ, ਗਿ.ਰਘਬੀਰ ਸਿੰਘ ਦੀ ਥਾਂ ਉਨ੍ਹਾਂ ਨੂੰ ਸੇਵਾ ਲਾਈ ਗਈ।

Who is Giani Kuldeep Singh Gargajj, the acting Jathedar of Sri Akal Takht Sahib?
ਜਾਣੋ ਕੋਣ ਹਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ (Etv Bharat)
author img

By ETV Bharat Punjabi Team

Published : March 7, 2025 at 5:02 PM IST

2 Min Read
Choose ETV Bharat

ਚੰਡੀਗੜ੍ਹ: ਅੱਜ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਨੂੰ ਗਿਆਨੀ ਰਘਬੀਰ ਸਿੰਘ ਦੀਆਂ ਸੇਵਾਵਾਂ ਮੁਕਤ ਕਰਨ ਤੋਂ ਬਾਅਦ ਇਹ ਸੇਵਾ ਸੌਂਪੀ ਗਈ ਹੈ। ਗਿਆਨੀ ਰਘਬੀਰ ਸਿੰਘ ਦੀ ਥਾਂ ਸੇਵਾ ਨਿਭਾਉਣ ਵਾਲੇ ਕੁਲਦੀਪ ਸਿੰਘ ਗੜਗੱਜ ਕੌਣ ਹਨ ਪੜ੍ਹੋ ਇਸ ਖਬਰ ਵਿੱਚ...

ਦੱਸਣਯੋਗ ਹੈ ਕਿ ਅੰਤ੍ਰਿੰਗ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਉਨ੍ਹਾਂ ਦੀ ਸਿੱਖੀ ਵਿੱਚ ਪਰਿਪੱਕਤਾ, ਡੂੰਘੇ ਗਿਆਨ ਅਤੇ ਪਿਛੋਕੜ ਨੂੰ ਮੱਦੇਨਜ਼ਰ ਰੱਖ ਕੇ ਲਾਇਆ ਹੈ। ਗਿਆਨੀ ਕੁਲਦੀਪ ਸਿੰਘ ਗੜਗੱਜ ਪੁੱਤਰ ਨਰਿੰਦਰ ਸਿੰਘ ਵਾਸੀ ਪਿੰਡ ਜੱਬੋਵਾਲ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਰਹਿਣ ਵਾਲੇ ਹਨ। ਉਨ੍ਹਾਂ ਦੀ ਉਮਰ 40 ਸਾਲ ਹੈ। ਵਿਦਿਆ ਪੱਖੋਂ ਉਹ ਐਮ. ਏ. ਇਤਿਹਾਸ ਦੀ ਡਿਗਰੀ ਧਾਰਕ ਹਨ ਅਤੇ ਸਿੱਖ ਮਿਸ਼ਨਰੀ ਕਾਲਜ ਤੋਂ ਧਾਰਮਿਕ ਵਿੱਦਿਆ ਪ੍ਰਾਪਤ ਕੀਤੀ ਹੈ।

ਗੁਰਮਤਿ ਗਿਆਨ

  • 2001 ਤੋਂ ਸਿੱਖ ਕਥਾਵਾਚਕ
  • ਸਮੁੱਚੇ ਸ੍ਰੀ ਗੁਰੂ ਗ੍ਰੰਥ ਸਾਹਿਬ ਪਾਤਸ਼ਾਹ ਦੀ ਵਿਆਖਿਆ
  • ਸਿੱਖ ਇਤਿਹਾਸ ਦੇ ਸਰੋਤ ਗ੍ਰੰਥ- ਸ੍ਰੀ ਗੁਰ ਸੂਰਜ ਪ੍ਰਤਾਪ ਗ੍ਰੰਥ
  • ਪ੍ਰਾਚੀਨ ਪੰਥ ਪ੍ਰਕਾਸ਼
  • ਆਦਿ ਅਤੇ ਸਿੱਖ ਰਹਿਤ ਮਰਿਆਦਾ ਦੀ ਪੂਰੀ ਵਿਆਖਿਆ

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵੀ ਥਾਪੇ

ਜਾਣਕਾਰੀ ਅਨੁਸਾਰ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਪਿਛਲੇ 3 ਸਾਲ ਤੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਕਥਾ ਕਰਦੇ ਆ ਰਹੇ ਹਨ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਕਾਰਜਕਾਰੀ ਜਥੇਦਾਰ ਤੋਂ ਇਲਾਵਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀ ਸੇਵਾ ਵੀ ਲਾਈ ਗਈ ਹੈ । ਇਸ ਤੋਂ ਪਹਿਲਾਂ ਉਨ੍ਹਾਂ ਦੀ ਜਗ੍ਹਾ ਗਿਆਨੀ ਸੁਲਤਾਨ ਸਿੰਘ ਪਾਸੋਂ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਦੀਆਂ ਸੇਵਾਵਾਂ ਨਿਭਾਈਆਂ ਜਾ ਰਹੀਆਂ ਸਨ ਪਰ ਅੱਜ ਉਨ੍ਹਾਂ ਦੀਆਂ ਸੇਵਾਵਾਂ ਵੀ ਵਾਪਸ ਲੈ ਲਈਆਂ ਗਈਆਂ ਹਨ, ਜੋ ਕਿ ਹੁਣ ਗਿਆਨੀ ਕੁਲਦੀਪ ਸਿੰਘ ਨਿਭਾਉਣਗੇ।

ਧਾਮੀ 'ਤੇ ਫੈਸਲਾ ਪੈਂਡਿੰਗ

ਅਹਿਮ ਗੱਲ ਇਹ ਵੀ ਹੈ ਕਿ ਅੱਜ ਦੀ ਅੰਤ੍ਰਿੰਗ ਕਮੇਟੀ ਦੀ ਸ਼ੁਰੂਆਤ ਸਮੇਂ ਕਿਆਸਰਾਈਆਂ ਸਨ ਕਿ ਪ੍ਰਧਾਨ ਧਾਮੀ ਦੇ ਅਸਤੀਫੇ 'ਤੇ ਚਰਚਾ ਹੋਵੇਗੀ ਪਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਦਾ ਫੈਸਲਾ ਇਸ ਵਾਰ ਵੀ ਪੈਂਡਿੰਗ ਰੱਖਿਆ ਗਿਆ ਹੈ। ਓਨੀ ਦੇਰ ਤੱਕ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਕਾਰਜਕਾਰੀ ਪ੍ਰਧਾਨ ਵੱਜੋਂ ਸੇਵਾਵਾਂ ਨਿਭਾਉਣਗੇ।

ਦਸੱਣਯੋਗ ਹੈ ਕਿ ਗਿਆਨੀ ਰਘਬੀਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਦੇ ਨਾਲ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨਿਯੁਕਤ ਕੀਤਾ ਗਿਆ ਸੀ ਹੁਣ ਗਿਆਨੀ ਰਘਬੀਰ ਸਿੰਘ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੁੱਖ ਗ੍ਰੰਥੀ ਦੀਆਂ ਸੇਵਾਵਾਂ ਨਿਭਾਉਣਗੇ ਅਤੇ ਉਹਨਾਂ ਕੋਲੋਂ ਸ੍ਰੀ ਅਕਾਲ ਤਖਤ ਸਾਹਿਬ ਅਤੇ ਜਥੇਦਾਰ ਦੀਆਂ ਸੇਵਾਵਾਂ ਵਾਪਸ ਲੈ ਲਈਆਂ ਹਨ।