ETV Bharat / state

ਬੀਬੀ ਜਗੀਰ ਕੌਰ ਦੀ ਘਰ ਵਾਪਸੀ: ਸੁਖਬੀਰ ਬਾਦਲ ਨੇ ਕਿਹਾ- ਸਾਡਾ ਪਰਿਵਾਰ ਹੁਣ ਇੱਕ ਹੈ ਤੇ ਸਾਡਾ ਇਕ ਹੀ ਨਿਸ਼ਾਨਾ-ਪੰਜਾਬ ਨੂੰ ਬਚਾਉਣਾ

author img

By ETV Bharat Punjabi Team

Published : Mar 14, 2024, 3:40 PM IST

Updated : Mar 14, 2024, 6:20 PM IST

Dr. Daljit Cheema
Dr. Daljit Cheema

ਹਾਲ ਹੀ ਵਿੱਚ ਬੀਬੀ ਜਗੀਰ ਕੌਰ ਨੇ ਮੁੜ ਸ਼੍ਰੋਮਣੀ ਅਕਾਲੀ ਦਲ ਵਿੱਚ ਘਰ ਵਾਪਸੀ ਕੀਤੀ ਹੈ। ਅਕਾਲੀ ਆਗੂ ਡਾ. ਦਲਜੀਤ ਚੀਮਾ ਵੀ ਉਹਨਾਂ ਦੇ ਗ੍ਰਹਿ ਵਿਖੇ ਪਹੁੰਚੇ। ਉਨ੍ਹਾਂ ਇਸ ਮੌਕੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਤੋਂ ਨਾਰਾਜ਼ ਲੋਕਾਂ ਨੂੰ ਮੁੜ ਪਾਰਟੀ 'ਚ ਸ਼ਾਮਲ ਕਰਕੇ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ।

ਅਕਾਲੀ ਆਗੂ ਡਾ. ਦਲਜੀਤ ਚੀਮਾ ਅਤੇ ਪ੍ਰਧਾਨ ਸੁਖਬੀਰ ਬਾਦਲ ਨਾਲ ਗੱਲਬਾਤ

ਕਪੂਰਥਲਾ: ਪੰਜਾਬ ਦੀ ਰਾਜਨੀਤੀ ਅੰਦਰ ਅਕਾਲੀ ਦਲ ਵਿੱਚ ਆਏ ਦਿਨ ਘਰ ਵਾਪਸੀ ਦਾ ਸਿਲਸਿਲਾ ਜਾਰੀ ਹੈ। ਸੁਖਦੇਵ ਸਿੰਘ ਢੀਂਡਸਾ ਦੀ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਤੋਂ ਬਾਅਦ ਹੁਣ ਬੀਬੀ ਜਗੀਰ ਕੌਰ ਨੇ ਵੀ ਘਰ ਵਾਪਸੀ ਕਰ ਲਈ ਹੈ। ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਪੂਰਥਲਾ ਦੇ ਬੇਗੋਵਾਲ ਪਿੰਡ ਵਿੱਚ ਬੀਬੀ ਜਾਗੀਰ ਕੌਰ ਦੇ ਘਰ ਪੁੱਜ ਕੇ ਉਹਨਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ। ਇਸ ਮੌਕੇ ਕਈ ਹੋਰ ਸੀਨੀਅਰ ਅਕਾਲੀ ਆਗੂ ਵੀ ਮੌਜੂਦ ਰਹੇ।

ਉਲੇਖਯੋਗ ਹੈ ਕਿ ਪਿਛਲੇ ਸਾਲ ਅਕਤੂਬਰ ਵਿੱਚ ਬੀਬੀ ਜਗੀਰ ਕੌਰ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਗਿਆ ਸੀ। ਇਹ ਕਾਰਵਾਈ ਉਸ ਸਮੇਂ ਹੋਈ ਜਦੋਂ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਸਿਰ ’ਤੇ ਸਨ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵੱਲੋਂ ਬੀਬੀ ਜਗੀਰ ਕੌਰ ਨੂੰ ਕਾਰਨ ਦੱਸੋ ਨੋਟਿਸ ਵੀ ਦਿੱਤਾ ਗਿਆ ਸੀ ਪਰ ਨਾ ਤਾਂ ਉਨ੍ਹਾਂ ਅਪਣਾ ਪੱਖ ਪੇਸ਼ ਕੀਤਾ ਅਤੇ ਨਾ ਹੀ ਅਨੁਸ਼ਾਸਨੀ ਕਮੇਟੀ ਅੱਗੇ ਪੇਸ਼ ਹੋਏ। ਇਸ ਮਗਰੋਂ ਵੀ ਬੀਬੀ ਜਗੀਰ ਕੌਰ ਕਈ ਵਾਰ ਕਹਿ ਚੁੱਕੇ ਸਨ ਕਿ ਉਨ੍ਹਾਂ ਨੇ ਕਦੇ ਵੀ ਪਾਰਟੀ ਨਹੀਂ ਛੱਡੀ ਸਗੋਂ ਪਾਰਟੀ ਨੇ ਉਨ੍ਹਾਂ ਵਿਰੁੱਧ ਕਾਰਵਾਈ ਕੀਤੀ ਸੀ।

ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹੁਣ ਅਕਾਲੀ ਦਲ ਪਰਿਵਾਰ ਪੂਰੀ ਤਰ੍ਹਾਂ ਇਕੱਠਾ ਹੋ ਗਿਆ ਹੈ। ਅੱਜ ਬੀਬੀ ਜਾਗੀਰ ਕੌਰ ਪਾਰਟੀ ਵਿੱਚ ਸ਼ਾਮਿਲ ਹੋਏ, ਜੋ ਪਾਰਟੀ ਦੇ ਪਰਿਵਾਰ ਨੂੰ ਪੂਰਾ ਕਰਨ ਵਿੱਚ ਇੱਕ ਅਹਿਮ ਕਦਮ ਹੈ। ਉਹਨਾਂ ਆਮ ਆਦਮੀ ਪਾਰਟੀ ਵੱਲੋਂ ਅੱਜ ਜਾਰੀ ਕੀਤੀ ਗਈ ਲੋਕ ਲੱਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਲਿਸਟ ਬਾਰੇ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦਾ ਐਲਾਨ ਹੋਇਆ ਹੈ, ਉਸ ਤੋਂ ਪਤਾ ਲੱਗਦਾ ਹੈ ਕਿ ਆਮ ਆਦਮੀ ਪਾਰਟੀ ਕੋਲ ਹੁਣ ਕੋਈ ਵੀ ਉਮੀਦਵਾਰ ਆਮ ਆਦਮੀ ਵਿੱਚੋਂ ਨਹੀਂ ਹੈ।

ਸੀਏਏ ਕਾਨੂੰਨ ਬਾਰੇ ਕੀ ਕਹਿੰਦੇ ਹਨ ਪ੍ਰਧਾਨ ਸੁਖਬੀਰ ਸਿੰਘ ਬਾਦਲ: ਸੀਏਏ ਬਾਰੇ ਗੱਲ ਕਰਦੇ ਹੋਏ ਉਹਨਾਂ ਨੇ ਕਿਹਾ ਕਿ ਅਕਾਲੀ ਦਲ ਇਸਦਾ ਸਮਰਥਨ ਕਰਦਾ ਹੈ। ਉਹਨਾਂ ਮੁਤਾਬਿਕ ਦੁਨੀਆਂ ਜਾਣਦੀ ਹੈ ਕਿ ਅਫਗਾਨਿਸਤਾਨ ਵਿੱਚ ਸਿੱਖਾਂ ਨਾਲ ਕਿ ਹੋਇਆ ਹੈ, ਜੇ ਕੇਂਦਰ ਸਰਕਾਰ ਨੇ ਉਹਨਾਂ ਨੂੰ ਨਾਗਰਿਕਤਾ ਦੇਣ ਦੀ ਗੱਲ ਕੀਤੀ ਹੈ ਤਾਂ ਉਹ ਬਿਲਕੁਲ ਸਹੀ ਹੈ। ਇਸਦੇ ਨਾਲ ਹੀ ਉਹਨਾਂ ਕਿਹਾ ਕਿ ਕੇਜਰੀਵਾਲ ਸਿੱਖ ਵਿਰੋਧੀ ਹੈ, ਇਸ ਲਈ ਉਸ ਵੱਲੋਂ ਇਸ ਕਾਨੂੰਨ ਦਾ ਵਿਰੋਧ ਕੀਤਾ ਗਿਆ ਹੈ। ਇਸਦੇ ਨਾਲ ਹੀ ਉਹਨਾਂ ਸਾਫ ਕੀਤਾ ਕਿ ਪੰਜਾਬ ਵਿੱਚ ਅਕਾਲੀ ਦਲ ਸਾਰੀਆਂ ਸੀਟਾਂ 'ਤੇ ਚੋਣ ਲੜੇਗਾ। ਇਸ ਦੌਰਾਨ ਉਹ ਭਾਜਪਾ ਨਾਲ ਗੱਠਜੋੜ ਦੀ ਗੱਲ ਉਤੇ ਟਾਲ-ਮਟੋਲਾ ਕਰਦੇ ਨਜ਼ਰ ਆਏ। ਉਹਨਾਂ ਕਿਹਾ ਕਿ ਇਹ ਗੱਲ ਸਿਰਫ ਮੀਡੀਆ ਅਤੇ ਸੋਸ਼ਲ ਮੀਡੀਆ ਫੈਲਾਅ ਰਿਹਾ ਹੈ।

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਅਕਾਲੀ ਆਗੂ ਡਾ. ਦਲਜੀਤ ਚੀਮਾ ਨੇ ਕਿਹਾ ਕਿ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਤੋਂ ਨਾਰਾਜ਼ ਲੋਕਾਂ ਨੂੰ ਮੁੜ ਪਾਰਟੀ 'ਚ ਸ਼ਾਮਲ ਕਰਕੇ ਬਹੁਤ ਵਧੀਆ ਕੰਮ ਕੀਤਾ ਜਾ ਰਿਹਾ ਹੈ, ਜਿਸ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ। ਉਹਨਾਂ ਅੱਗੇ ਕਿਹਾ ਕਿ ਪੰਜਾਬ ਦੀ ਮੌਜੂਦਾ ਹਾਲਾਤ ਸੁਧਾਰਨ ਲਈ ਸਾਰਿਆਂ ਦਾ ਇੱਕਜੁੱਟ ਹੋਣਾ ਬਹੁਤ ਜ਼ਰੂਰੀ ਹੈ। ਇਹ ਕਾਫਲਾ ਦਿਨੋ ਦਿਨ ਵੱਧਦਾ ਜਾਵੇਗਾ। ਤੁਸੀਂ ਸੰਸਦ ਚੋਣਾਂ ਵਿੱਚ ਸਾਡਾ ਚੰਗਾ ਪ੍ਰਦਰਸ਼ਨ ਦੇਖੋਗੇ।

ਭਾਜਪਾ-ਅਕਾਲੀ ਗਠਜੋੜ ਬਾਰੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਸਾਡੇ ਪਿਛਲੇ ਤਜ਼ਰਬੇ ਨੇ ਪੰਜਾਬ ਨੂੰ ਬਹੁਤ ਕੁਝ ਦਿੱਤਾ ਹੈ ਅਤੇ ਉਸ ਦੀ ਬਦੌਲਤ ਪੰਜਾਬ ਨੇ ਬਹੁਤ ਵਿਕਾਸ ਕੀਤਾ ਹੈ, ਕਿਉਂਕਿ ਲੋਕਾਂ ਨੂੰ ਲੱਗਦਾ ਹੈ ਕਿ ਜੇਕਰ ਬਾਦਲ ਸਾਹਬ ਵਰਗੀ ਸਰਕਾਰ ਹੁੰਦੀ ਤਾਂ ਇੰਡਸਟਰੀ ਦਾ ਵਿਕਾਸ ਜ਼ਰੂਰ ਹੁੰਦਾ।

Last Updated :Mar 14, 2024, 6:20 PM IST
ETV Bharat Logo

Copyright © 2024 Ushodaya Enterprises Pvt. Ltd., All Rights Reserved.