ETV Bharat / technology

ਲਾਂਚਿੰਗ ਤੋਂ ਪਹਿਲਾ Vivo T3x 5G ਸਮਾਰਟਫੋਨ ਦੀ ਕੀਮਤ ਆਈ ਸਾਹਮਣੇ, ਮਿਲਣਗੇ ਸ਼ਾਨਦਾਰ ਫੀਚਰਸ - Vivo T3x 5G Price

author img

By ETV Bharat Tech Team

Published : Apr 16, 2024, 6:09 PM IST

Vivo T3x 5G Price
Vivo T3x 5G Price

Vivo T3x 5G Price: Vivo ਆਪਣੇ ਗ੍ਰਾਹਕਾਂ ਲਈ Vivo T3x 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਹੁਣ ਇਸ ਫੋਨ ਦੀ ਕੀਮਤ ਬਾਰੇ ਜਾਣਕਾਰੀ ਸਾਹਮਣੇ ਆ ਗਈ ਹੈ।

ਹੈਦਰਾਬਾਦ: Vivo ਆਪਣੇ ਭਾਰਤੀ ਗ੍ਰਾਹਕਾਂ ਲਈ Vivo T3x 5G ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਇਹ ਫੋਨ 17 ਅਪ੍ਰੈਲ ਨੂੰ ਲਾਂਚ ਹੋਣ ਜਾ ਰਿਹਾ ਹੈ। ਲਾਂਚਿੰਗ ਤੋਂ ਪਹਿਲਾ ਇਸ ਫੋਨ ਦੀ ਕੀਮਤ ਬਾਰੇ ਜਾਣਕਾਰੀ ਸਾਹਮਣੇ ਆ ਗਈ ਹੈ। ਇਸ ਫੋਨ ਨੂੰ 15,000 ਰੁਪਏ ਤੋਂ ਘੱਟ ਕੀਮਤ 'ਚ ਪੇਸ਼ ਕੀਤਾ ਜਾ ਸਕਦਾ ਹੈ। Vivo T3x 5G ਸਮਾਰਟਫੋਨ 'ਚ ਸ਼ਾਨਦਾਰ ਫੀਚਰਸ ਮਿਲਣ ਦੀ ਉਮੀਦ ਹੈ। ਇਸ ਫੋਨ ਦੀ ਮਾਈਕ੍ਰੋਸਾਈਟ ਫਲਿੱਪਕਾਰਟ 'ਤੇ ਲਾਈਵ ਹੈ, ਜਿਸ ਰਾਹੀ ਇਸ ਫੋਨ ਦੇ ਪ੍ਰੋਸੈਸਰ ਅਤੇ ਬੈਟਰੀ ਬਾਰੇ ਪੁਸ਼ਟੀ ਹੋ ਗਈ ਹੈ।

Vivo T3x 5G ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਵੀਵੋ ਨੇ ਇੱਕ ਟੀਜ਼ਰ ਰਾਹੀ ਖੁਲਾਸਾ ਕੀਤਾ ਹੈ ਕਿ Vivo T3x 5G ਦੀ ਕੀਮਤ 12,xxx ਰੁਪਏ ਹੋਵੇਗੀ। ਇਸ ਤੋਂ ਉਮੀਦ ਲਗਾਈ ਜਾ ਰਹੀ ਹੈ ਕਿ ਇਸ ਫੋਨ ਦੇ 4GB+128GB ਸਟੋਰੇਜ ਦੀ ਕੀਮਤ 12,999 ਰੁਪਏ, 6GB+128GB ਵਾਲੇ ਮਾਡਲ ਦੀ ਕੀਮਤ 13,999 ਰੁਪਏ ਅਤੇ 8GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 14,999 ਰੁਪਏ ਹੋ ਸਕਦੀ ਹੈ।

Vivo T3x 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.72 ਇੰਚ ਦੀ FHD+ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 6 ਜੇਨ 1 SoC ਚਿਪਸੈੱਟ ਮਿਲ ਸਕਦੀ ਹੈ। ਇਸ ਫੋਨ ਨੂੰ 4GB+128GB, 6GB+128GB ਅਤੇ 8GB+128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 50MP ਦਾ ਪ੍ਰਾਈਮਰੀ ਕੈਮਰਾ ਅਤੇ 2MP ਦਾ ਸੈਕੰਡਰੀ ਸੈਂਸਰ ਮਿਲਣ ਦੀ ਉਮੀਦ ਹੈ। ਸੈਲਫ਼ੀ ਲਈ ਫੋਨ 'ਚ 8 MP ਦਾ ਸ਼ੂਟਰ ਮਿਲ ਸਕਦਾ ਹੈ। ਇਸ ਫੋਨ 'ਚ 6,000mAh ਦੀ ਬੈਟਰੀ ਦਿੱਤੀ ਜਾ ਸਕਦੀ ਹੈ, ਜੋ ਕਿ 44 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ।

Conclusion:

ETV Bharat Logo

Copyright © 2024 Ushodaya Enterprises Pvt. Ltd., All Rights Reserved.