ETV Bharat / technology

Motorola Edge 50 Pro ਸਮਾਰਟਫੋਨ ਦੀ ਅੱਜ ਸੇਲ, ਮਿਲਣਗੇ ਸ਼ਾਨਦਾਰ ਆਫ਼ਰਸ - Motorola Edge 50 Pro Sale

author img

By ETV Bharat Tech Team

Published : Apr 16, 2024, 9:30 AM IST

Motorola Edge 50 Pro Sale
Motorola Edge 50 Pro Sale

Motorola Edge 50 Pro Sale: Motorola ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Motorola Edge 50 Pro ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਅੱਜ ਇਸ ਫੋਨ ਦੀ ਪਹਿਲੀ ਸੇਲ ਸ਼ੁਰੂ ਹੋਣ ਜਾ ਰਹੀ ਹੈ। ਇਸ ਸੇਲ 'ਚ ਤੁਹਾਨੂੰ ਕਈ ਆਫ਼ਰਸ ਮਿਲਣਗੇ।

ਹੈਦਰਾਬਾਦ: Motorola ਨੇ ਆਪਣੇ ਗ੍ਰਾਹਕਾਂ ਲਈ Motorola Edge 50 Pro ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਅੱਜ ਇਸ ਫੋਨ ਦੀ ਸੇਲ ਸ਼ੁਰੂ ਹੋਣ ਵਾਲੀ ਹੈ। ਇਸ ਦੌਰਾਨ ਗ੍ਰਾਹਕਾਂ ਨੂੰ ਕਈ ਤਰ੍ਹਾਂ ਦੇ ਆਫ਼ਰਸ ਮਿਲਣਗੇ। Motorola Edge 50 Pro ਸਮਾਰਟਫੋਨ 'ਚ ਕਈ ਸ਼ਾਨਦਾਰ ਫੀਚਰਸ ਦਿੱਤੇ ਗਏ ਹਨ। ਇਸ ਸੇਲ 'ਚ ਤੁਸੀਂ ਘੱਟ ਕੀਮਤ ਦੇ ਨਾਲ ਸ਼ਾਨਦਾਰ ਫੀਚਰਸ ਵਾਲਾ ਸਮਾਰਟਫੋਨ ਖਰੀਦ ਸਕੋਗੇ।

Motorola Edge 50 Pro ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 8GB+256GB ਸਟੋਰੇਜ ਵਾਲੇ ਮਾਡਲ ਦੀ ਕੀਮਤ 31,999 ਰੁਪਏ ਅਤੇ 12GB+256GB ਵਾਲੇ ਮਾਡਲ ਦੀ ਕੀਮਤ 35,999 ਰੁਪਏ ਹੈ। ਇਸ ਸਮਾਰਟਫੋਨ ਨੂੰ Moonlight Pearl, Luxe Lavender ਅਤੇ Black Beauty ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਗਿਆ ਹੈ। Motorola Edge 50 Pro ਨੂੰ ਤੁਸੀਂ ਫਲਿੱਪਕਾਰਟ ਰਾਹੀ ਖਰੀਦ ਸਕੋਗੇ।

Motorola Edge 50 Pro 'ਤੇ ਮਿਲਣਗੇ ਆਫ਼ਰਸ: ਸੇਲ ਦੌਰਾਨ Motorola Edge 50 Pro ਸਮਾਰਟਫੋਨ 'ਤੇ ਸ਼ਾਨਦਾਰ ਆਫ਼ਰਸ ਮਿਲਣਗੇ। ਇਸ ਫੋਨ 'ਤੇ 5 ਫੀਸਦੀ ਦਾ ਕੈਸ਼ਬੈਕ ਲਿਆ ਜਾ ਸਕਦਾ ਹੈ। ਇਸ ਕੈਸ਼ਬੈਕ ਲਈ ਤੁਹਾਨੂੰ ਫਲਿੱਪਕਾਰ Axis ਬੈਂਕ ਕਾਰਡ ਤੋਂ ਭੁਗਤਾਨ ਕਰਨਾ ਹੋਵੇਗਾ। HDFC ਬੈਂਕ ਕਾਰਡ ਤੋਂ ਭੁਗਤਾਨ ਕਰਨ 'ਤੇ 2000 ਰੁਪਏ ਦਾ ਆਫ਼ਰ ਮਿਲੇਗਾ। ਇਸ ਤੋਂ ਇਲਾਵਾ, HDFC ਬੈਂਕ ਕ੍ਰੇਡਿਟ ਜਾਂ ਡੇਬਿਟ ਕਾਰਡ 'ਤੇ 2200 ਰੁਪਏ ਤੱਕ ਦੀ ਛੋਟ ਮਿਲ ਸਕਦੀ ਹੈ।

Motorola Edge 50 Pro ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.7 ਇੰਚ ਦੀ P-OLED ਡਿਸਪਲੇ ਮਿਲ ਸਕਦੀ ਹੈ, ਜੋ ਕਿ 144Hz, HDR10+, 2000nits ਪੀਕ ਬ੍ਰਾਈਟਨੈੱਸ ਅਤੇ 1220x2712 ਪਿਕਸਲ Resolution ਨੂੰ ਸਪੋਰਟ ਕਰਦੀ ਹੈ। ਇਸ ਡਿਸਪਲੇ ਨੂੰ ਕਾਰਨਿੰਗ ਗੋਰਿਲਾ ਗਲਾਸ ਦਾ ਪ੍ਰੋਟੈਕਸ਼ਨ ਮਿਲਦਾ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ Adreno 720 GPU ਦੇ ਨਾਲ ਜੋੜਿਆ ਗਿਆ 4nm 'ਤੇ ਕੰਮ ਕਰਨ ਵਾਲਾ ਸਨੈਪਡ੍ਰੈਗਨ 7 ਜੇਨ 3 ਚਿਪਸੈੱਟ ਮਿਲ ਸਕਦੀ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ OIS ਦੇ ਨਾਲ 50MP ਪ੍ਰਾਈਮਰੀ ਸੈਂਸਰ, 10MP ਟੈਲੀਫੋਟੋ ਲੈਂਸ 3x ਆਪਟੀਕਲ ਜ਼ੂਮ ਅਤੇ 13MP ਦਾ ਅਲਟ੍ਰਾਵਾਈਡ ਲੈਂਸ ਮਿਲਦਾ ਹੈ। ਸੈਲਫ਼ੀ ਲਈ ਫੋਨ 'ਚ 50MP 4K@30fps, 1080p@30/60fps ਲੈਂਸ ਦਿੱਤਾ ਗਿਆ ਹੈ। ਇਸ ਫੋਨ 'ਚ 4,500mAh ਦੀ ਬੈਟਰੀ ਮਿਲਦੀ ਹੈ, ਜੋ ਕਿ 125ਵਾਟ ਦੀ ਵਾਈਰਡ ਚਾਰਜਿੰਗ ਨੂੰ ਸਪੋਰਟ ਕਰਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.