ETV Bharat / technology

Realme Narzo 70 ਸੀਰੀਜ਼ ਕੱਲ੍ਹ ਹੋਵੇਗੀ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ - Realme Narzo 70 Series Launch Date

author img

By ETV Bharat Tech Team

Published : Apr 23, 2024, 11:03 AM IST

Realme Narzo 70 Series Launch Date
Realme Narzo 70 Series Launch Date

Realme Narzo 70 Series Launch Date: Realme ਆਪਣੇ ਗ੍ਰਾਹਕਾਂ ਲਈ Realme Narzo 70 ਸੀਰੀਜ਼ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਹ ਫੋਨ ਕੱਲ੍ਹ ਭਾਰਤ 'ਚ ਲਾਂਚ ਕੀਤਾ ਜਾ ਰਿਹਾ ਹੈ।

ਹੈਦਰਾਬਾਦ: Realme ਆਪਣੇ ਭਾਰਤੀ ਗ੍ਰਾਹਕਾਂ ਲਈ ਕੱਲ੍ਹ Realme Narzo 70 ਸੀਰੀਜ਼ ਨੂੰ ਲਾਂਚ ਕਰਨ ਜਾ ਰਿਹਾ ਹੈ। ਇਸ ਸੀਰੀਜ਼ 'ਚ Realme Narzo 70x5G ਅਤੇ Realme Narzo 70 5G ਸਮਾਰਟਫੋਨ ਸ਼ਾਮਲ ਹਨ। ਕੰਪਨੀ ਪਿਛਲੇ ਕੁਝ ਦਿਨਾਂ ਤੋਂ ਇਨ੍ਹਾਂ ਦੋਨੋ ਫੋਨਾਂ ਨੂੰ ਲਗਾਤਾਰ ਟੀਜ਼ ਕਰ ਰਹੀ ਹੈ ਅਤੇ ਹੁਣ ਗ੍ਰਾਹਕਾਂ ਦਾ ਇੰਤਜ਼ਾਰ ਖਤਮ ਹੋਣ ਜਾ ਰਿਹਾ ਹੈ। ਕੰਪਨੀ ਦੀ ਅਧਿਕਾਰਿਤ ਵੈੱਬਸਾਈਟ 'ਤੇ ਇਸ ਫੋਨ ਨੂੰ ਸੁੰਦਰ ਰੰਗਾਂ 'ਚ ਦਿਖਾਇਆ ਜਾ ਰਿਹਾ ਹੈ। ਲਾਂਚਿੰਗ ਤੋਂ ਪਹਿਲਾ ਕੰਪਨੀ ਇਸ ਸੀਰੀਜ਼ ਦੇ ਕੁਝ ਫੀਚਰਸ ਬਾਰੇ ਵੀ ਖੁਲਾਸਾ ਕਰ ਚੁੱਕੀ ਹੈ।

Realme Narzo 70 ਸੀਰੀਜ਼ ਕੱਲ੍ਹ ਹੋ ਰਹੀ ਲਾਂਚ: Realme Narzo 70 ਸੀਰੀਜ਼ ਕੱਲ੍ਹ ਲਾਂਚ ਹੋਣ ਜਾ ਰਹੀ ਹੈ। ਇਸ ਸੀਰੀਜ਼ 'ਚ Realme Narzo 70 5G ਅਤੇ Realme Narzo 70x5G ਸਮਾਰਟਫੋਨ ਸ਼ਾਮਲ ਹਨ। ਇਨ੍ਹਾਂ ਦੋਨੋ ਫੋਨਾਂ ਨੂੰ ਕੱਲ੍ਹ ਦੁਪਹਿਰ 12 ਵਜੇ ਲਾਂਚ ਕਰ ਦਿੱਤਾ ਜਾਵੇਗਾ। ਇਸ ਸੀਰੀਜ਼ ਨੂੰ ਤੁਸੀਂ ਫਲਿੱਪਕਾਰਟ ਅਤੇ Realme ਦੀ ਅਧਿਕਾਰਿਤ ਵੈੱਬਸਾਈਟ ਤੋਂ ਖਰੀਦ ਸਕੋਗੇ।

Realme Narzo 70 ਸੀਰੀਜ਼ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 12 ਹਜ਼ਾਰ ਰੁਪਏ ਤੋਂ ਘੱਟ ਕੀਮਤ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫਿਲਹਾਲ, ਕੰਪਨੀ ਵੱਲੋ ਅਜੇ ਇਸ ਸੀਰੀਜ਼ ਦੀ ਕੀਮਤ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ।

Realme Narzo 70x 5G ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ ਵਧੀਆਂ ਡਿਸਪਲੇ 12K ਟੈਗ ਲਾਈਨ ਦੇ ਨਾਲ ਟੀਜ਼ ਕੀਤਾ ਜਾ ਰਿਹਾ ਹੈ। ਇਹ ਡਿਸਪਲੇ 120Hz ਅਲਟ੍ਰਾ ਸਮੂੰਦ ਦੇ ਨਾਲ ਲਿਆਂਦੀ ਜਾ ਰਹੀ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 45 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਫਿਲਹਾਲ, ਕੰਪਨੀ ਨੇ ਅਜੇ ਜ਼ਿਆਦਾ ਫੀਚਰਸ ਬਾਰੇ ਖੁਲਾਸਾ ਨਹੀਂ ਕੀਤਾ ਹੈ।

Realme Narzo 70 5G ਸਮਾਰਟਫੋਨ ਦੇ ਫੀਚਰਸ: ਕੰਪਨੀ ਨੇ ਇਸ ਫੋਨ ਦੀ ਚਿਪਸੈੱਟ ਅਤੇ ਡਿਸਪਲੇ ਨੂੰ ਲੈ ਕੇ ਜਾਣਕਾਰੀ ਦੇ ਦਿੱਤੀ ਹੈ। Realme Narzo 70 5G ਸਮਾਰਟਫੋਨ ਦੀ ਡਿਸਪਲੇ ਨੂੰ 15K ਪੰਚ ਲਾਈਨ ਦੇ ਨਾਲ ਟੀਜ਼ ਕੀਤਾ ਜਾ ਰਿਹਾ ਹੈ। ਇਹ ਡਿਸਪਲੇ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਮੀਡੀਆਟੇਕ Dimensity 7050 ਚਿਪਸੈੱਟ ਮਿਲ ਸਕਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.