ਹੈਦਰਾਬਾਦ: Samsung ਜਲਦ ਹੀ ਆਪਣੇ ਗ੍ਰਾਹਕਾਂ ਲਈ Samsung Galaxy M55 ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਇਹ ਸਮਾਰਟਫੋਨ M ਸੀਰੀਜ਼ ਦੇ ਤਹਿਤ ਪੇਸ਼ ਕੀਤਾ ਜਾਵੇਗਾ। ਇਸ ਸਮਾਰਟਫੋਨ ਨੂੰ ਭਾਰਤ 'ਚ ਲਾਂਚ ਕੀਤੇ ਜਾਣ ਦੀ ਤਿਆਰੀ ਚੱਲ ਰਹੀ ਹੈ। ਫੋਨ ਦੀ ਲਾਂਚਿੰਗ ਨੂੰ ਲੈ ਕੇ ਕੰਪਨੀ ਵੱਲੋ ਅਜੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਗਈ ਹੈ, ਪਰ ਇਸ ਫੋਨ ਦੇ ਕਈ ਫੀਚਰਸ ਲੀਕ ਹੋ ਗਏ ਹਨ।
Samsung Galaxy M55 ਸਮਾਰਟਫੋਨ ਦੇ ਫੀਚਰਸ: MSPowerUser ਦੀ ਰਿਪੋਰਟ ਅਨੁਸਾਰ, Samsung Galaxy M55 ਸਮਾਰਟਫੋਨ 'ਚ 6.7 ਇੰਚ ਦੀ ਸੂਪਰ AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 7 ਜੇਨ 1 Soc ਚਿਪਸੈੱਟ ਮਿਲਣ ਦੀ ਉਮੀਦ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ LED ਫਲੈਸ਼ ਦੇ ਨਾਲ ਤਿੰਨ ਕੈਮਰੇ ਆਫ਼ਰ ਕੀਤੇ ਜਾਣਗੇ, ਜਿਸ 'ਚ 50MP ਦੇ ਮੇਨ ਕੈਮਰੇ ਨਾਲ 8MP ਦਾ ਅਲਟ੍ਰਾ ਵਾਈਡ ਐਂਗਲ ਕੈਮਰਾ ਅਤੇ 2MP ਦਾ ਮੈਕਰੋ ਕੈਮਰਾ ਸ਼ਾਮਲ ਹੋਵੇਗਾ। ਇਸ ਫੋਨ ਨੂੰ 12GB ਰੈਮ ਅਤੇ 256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਇਸ ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲ ਸਕਦੀ ਹੈ, ਜੋ ਕਿ 45 ਵਾਟ ਦੀ ਵਾਈਰਡ ਚਾਰਜਿੰਗ ਨੂੰ ਸਪੋਰਟ ਕਰੇਗੀ। Samsung Galaxy M55 ਸਮਾਰਟਫੋਨ ਨੂੰ ਬਲੈਕ ਅਤੇ ਬਲੂ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਸਮਾਰਟਫੋਨ ਦੀ ਕੀਮਤ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
Motorola Edge 50 Pro ਸਮਾਰਟਫੋਨ ਦੀ ਲਾਂਚ ਡੇਟ: ਇਸ ਤੋਂ ਇਲਾਵਾ, Motorola ਵੀ ਆਪਣੇ ਭਾਰਤੀ ਗ੍ਰਾਹਕਾਂ ਲਈ Motorola Edge 50 Pro ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਹ ਫੋਨ ਭਾਰਤ 'ਚ 3 ਅਪ੍ਰੈਲ ਨੂੰ ਲਾਂਚ ਕੀਤਾ ਜਾਵੇਗਾ। ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.67 ਇੰਚ ਦੀ 1.5K ਡਿਸਪਲੇ ਮਿਲ ਸਕਦੀ ਹੈ, ਜੋ ਕਿ 144Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਫੋਟੋਗ੍ਰਾਫ਼ੀ ਲਈ ਇਸ ਫੋਨ ਦੇ ਬੈਕ ਪੈਨਲ 'ਤੇ 50MP ਟ੍ਰਿਪਲ ਕੈਮਰਾ ਸੈਟਅੱਪ ਮਿਲੇਗਾ, ਜਿਸ 'ਚ 50MP ਪ੍ਰਾਈਮਰੀ ਕੈਮਰਾ ਸੈਂਸਰ ਦਿੱਤਾ ਜਾਵੇਗਾ। ਇਸ ਫੋਨ ਨੂੰ ਬਲੈਕ, ਪਰਪਲ ਅਤੇ ਗ੍ਰੇ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਸਕਦਾ ਹੈ।