ETV Bharat / technology

Tecno Spark 20C ਸਮਾਰਟਫੋਨ ਦੀ ਅੱਜ ਸ਼ੁਰੂ ਹੋਵੇਗੀ ਪਹਿਲੀ ਸੇਲ, ਮਿਲਣਗੇ ਸ਼ਾਨਦਾਰ ਫੀਚਰਸ

author img

By ETV Bharat Tech Team

Published : Mar 5, 2024, 10:06 AM IST

Tecno Spark 20C First Sale: Tecno ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Tecno Spark 20C ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਅੱਜ ਇਸ ਸਮਾਰਟਫੋਨ ਦੀ ਪਹਿਲੀ ਸੇਲ ਸ਼ੁਰੂ ਹੋਣ ਜਾ ਰਹੀ ਹੈ। ਆਨਲਾਈਨ ਖਰੀਦਦਾਰੀ ਕਰਨ ਵਾਲੇ ਗ੍ਰਾਹਕ ਅੱਜ ਇਸ ਸਮਾਰਟਫੋਨ ਨੂੰ ਖਰੀਦ ਸਕਦੇ ਹਨ।

Tecno Spark 20C First Sale
Tecno Spark 20C First Sale

ਹੈਦਰਾਬਾਦ: Tecno ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Tecno Spark 20C ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਅੱਜ ਇਸ ਸਮਾਰਟਫੋਨ ਦੀ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ। Tecno Spark 20C ਸਮਾਰਟਫੋਨ ਨੂੰ ਤੁਸੀਂ 10 ਹਜ਼ਾਰ ਰੁਪਏ ਤੋਂ ਘਟ ਕੀਮਤ 'ਚ ਖਰੀਦ ਸਕਦੇ ਹੋ।

Tecno Spark 20C ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 6.6 ਇੰਚ ਦੀ ਪੰਚ ਹੋਲ ਡਿਸਪਲੇ ਦਿੱਤੀ ਗਈ ਹੈ, ਜੋ ਕਿ HD+Resolution ਅਤੇ ਐਪਲ ਆਈਫੋਨ ਵਰਗੇ ਡਾਇਨਾਮਿਕ ਆਈਲੈਂਡ ਫੀਚਰ ਦੇ ਨਾਲ ਆਉਦੀ ਹੈ। Tecno Spark 20C ਸਮਾਰਟਫੋਨ ਨੂੰ 4GB ਰੈਮ ਅਤੇ 128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ 'ਚ 50MP ਦਾ AI ਸੈਂਸਰ ਮਿਲਦਾ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 8MP ਦਾ ਕੈਮਰਾ ਦਿੱਤਾ ਗਿਆ ਹੈ। Tecno Spark 20C ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 18 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਇਹ ਸਮਾਰਟਫੋਨ Magic Skin Green (leather), Mystery White, Alpenglow Gold ਅਤੇ Gravity Black ਕਲਰ ਆਪਸ਼ਨਾਂ 'ਚ ਖਰੀਦਣ ਲਈ ਉਪਲਬਧ ਹੋਵੇਗਾ।

Tecno Spark 20C ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ Tecno Spark 20C ਸਮਾਰਟਫੋਨ ਨੂੰ 8,999 ਰੁਪਏ 'ਚ ਲਾਂਚ ਕੀਤਾ ਗਿਆ ਹੈ। ਹਾਲਾਂਕਿ, ਪਹਿਲੀ ਸੇਲ 'ਚ ਤੁਸੀਂ ਇਸ ਸਮਾਰਟਫੋਨ ਨੂੰ 1,000 ਰੁਪਏ ਦੇ ਡਿਸਕਾਊਂਟ ਤੋਂ ਬਾਅਦ 7,999 ਰੁਪਏ 'ਚ ਖਰੀਦ ਸਕਦੇ ਹੋ।

ਇਸ ਤਰ੍ਹਾਂ ਖਰੀਦ ਸਕੋਗੇ Tecno Spark 20C ਸਮਾਰਟਫੋਨ: Tecno Spark 20C ਸਮਾਰਟਫੋਨ ਨੂੰ ਤੁਸੀਂ ਆਨਲਾਈਨ ਸ਼ਾਪਿੰਗ ਵੈੱਬਸਾਈਟ ਐਮਾਜ਼ਾਨ ਤੋਂ ਖਰੀਦ ਸਕਦੇ ਹੋ। ਇਸ ਸਮਾਰਟਫੋਨ ਦੀ ਪਹਿਲੀ ਸੇਲ ਅੱਜ ਦੁਪਹਿਰ 12 ਵਜੇ ਤੋਂ ਲਾਈਵ ਹੋ ਰਹੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.