ETV Bharat / technology

Vivo T3x 5G ਸਮਾਰਟਫੋਨ ਦੀ ਅੱਜ ਪਹਿਲੀ ਸੇਲ ਹੋਵੇਗੀ ਲਾਈਵ, ਸ਼ਾਨਦਾਰ ਆਫ਼ਰਸ ਦੇ ਨਾਲ ਕਰ ਸਕੋਗੇ ਖਰੀਦਦਾਰੀ - Vivo T3x 5G First Sale

author img

By ETV Bharat Tech Team

Published : Apr 24, 2024, 11:04 AM IST

Vivo T3x 5G First Sale
Vivo T3x 5G First Sale

Vivo T3x 5G First Sale: Vivo ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Vivo T3x 5G ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਅੱਜ ਇਸ ਫੋਨ ਦੀ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ।

ਹੈਦਰਾਬਾਦ: Vivo ਨੇ ਆਪਣੇ ਗ੍ਰਾਹਕਾਂ ਲਈ Vivo T3x 5G ਸਮਾਰਟਫੋਨ ਨੂੰ ਲਾਂਚ ਕਰ ਦਿੱਤਾ ਹੈ। ਇਸ ਫੋਨ ਨੂੰ ਭਾਰਤ 'ਚ ਪੇਸ਼ ਕੀਤਾ ਗਿਆ ਹੈ। Vivo T3x 5G ਸਮਾਰਟਫੋਨ ਦੀ ਅੱਜ ਪਹਿਲੀ ਸੇਲ ਲਾਈਵ ਹੋਣ ਜਾ ਰਹੀ ਹੈ। ਇਸ ਫੋਨ 'ਚ ਕਈ ਸ਼ਾਨਦਾਰ ਫੀਚਰਸ ਦਿੱਤੇ ਗਏ ਹਨ। ਸੇਲ ਦੌਰਾਨ ਤੁਸੀਂ ਇਸ ਫੋਨ ਨੂੰ ਸ਼ਾਨਦਾਰ ਆਫ਼ਰਸ ਦੇ ਨਾਲ ਘੱਟ ਕੀਮਤ 'ਚ ਖਰੀਦਣ ਦਾ ਮੌਕਾ ਪਾ ਸਕਦੇ ਹੋ।

Vivo T3x 5G ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 13,499 ਰੁਪਏ ਦੀ ਸ਼ੁਰੂਆਤੀ ਕੀਮਤ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਫੋਨ ਨੂੰ ਤਿੰਨ ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਨ੍ਹਾਂ ਤਿੰਨੋ ਮਾਡਲਾਂ ਦੀ ਕੀਮਤ ਅਲੱਗ-ਅਲੱਗ ਹੈ। Vivo T3x 5G ਦੇ 4GB+128GB ਸਟੋਰੇਜ ਵਾਲੇ ਮਾਡਲ ਦੀ ਕੀਮਤ 13,499 ਰੁਪਏ, 6GB+128GB ਦੀ ਕੀਮਤ 14,999 ਰੁਪਏ ਅਤੇ 8GB+128GB ਦੀ ਕੀਮਤ 16,999 ਰੁਪਏ ਰੱਖੀ ਗਈ ਹੈ।

Vivo T3x 5G ਸਮਾਰਟਫੋਨ 'ਤੇ ਡਿਸਕਾਊਂਟ: ਸੇਲ ਦੌਰਾਨ Vivo T3x 5G ਸਮਾਰਟਫੋਨ ਦੇ 4GB+128GB ਸਟੋਰੇਜ ਵਾਲੇ ਮਾਡਲ 'ਤੇ 1000 ਰੁਪਏ ਤੱਕ ਦਾ ਡਿਸਕਾਊਂਟ ਪਾਇਆ ਜਾ ਸਕਦਾ ਹੈ। ਹਾਲਾਂਕਿ, 6GB+128GB ਅਤੇ 8GB+128GB ਵਾਲੇ ਮਾਡਲ 'ਤੇ 1500 ਰੁਪਏ ਤੱਕ ਦਾ ਡਿਸਕਾਊਂਟ ਦਿੱਤਾ ਜਾਵੇਗਾ। ਡਿਸਕਾਊਂਟ ਤੋਂ ਬਾਅਦ ਤੁਸੀਂ 4GB+128GB ਵਾਲੇ ਮਾਡਲ ਨੂੰ 12,499 ਰੁਪਏ, 6GB+128GB ਨੂੰ 13,499 ਰੁਪਏ ਅਤੇ 8GB+128GB ਨੂੰ 14,999 ਰੁਪਏ 'ਚ ਖਰੀਦ ਸਕੋਗੇ।

Vivo T3x 5G ਸਮਾਰਟਫੋਨ ਦੀ ਸੇਲ: Vivo T3x 5G ਸਮਾਰਟਫੋਨ ਦੀ ਪਹਿਲੀ ਸੇਲ ਅੱਜ ਦੁਪਹਿਰ 12 ਵਜੇ ਲਾਈਵ ਹੋਵੇਗੀ। ਇਸ ਫੋਨ ਨੂੰ ਤੁਸੀਂ ਔਨਲਾਈਨ ਸ਼ਾਪਿੰਗ ਪਲੇਟਫਾਰਮ ਫਲਿੱਪਕਾਰਟ ਰਾਹੀ ਖਰੀਦ ਸਕੋਗੇ। Vivo T3x 5G ਸਮਾਰਟਫੋਨ Celestial Green ਅਤੇ Crimson Bliss ਕਲਰ ਆਪਸ਼ਨਾਂ 'ਚ ਖਰੀਦਣ ਲਈ ਉਪਲਬਧ ਹੋਵੇਗਾ।

Vivo T3x 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.72 ਇੰਚ ਦੀ 2408x1080 ਪਿਕਸਲ ਫੁੱਲ HD+LCD ਟਾਈਪ ਡਿਸਪਲੇ ਮਿਲਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਅਤੇ 1,000nits ਪੀਕ ਬ੍ਰਾਈਟਨੈੱਸ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 6 ਜੇਨ 1 ਚਿਪਸੈੱਟ ਦਿੱਤੀ ਗਈ ਹੈ। ਇਸ ਫੋਨ ਨੂੰ 4GB+128GB, 6GB+128GB ਅਤੇ 8GB+128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਗਿਆ ਹੈ। ਇਸ ਫੋਨ 'ਚ 6,000mAh ਦੀ ਬੈਟਰੀ ਮਿਲਦੀ ਹੈ, ਜੋ ਕਿ 44 ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰਦੀ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ 50MP+2MP ਦਾ ਬੈਕ ਕੈਮਰਾ ਅਤੇ ਸੈਲਫ਼ੀ ਲਈ 8MP ਦਾ ਫਰੰਟ ਕੈਮਰਾ ਦਿੱਤਾ ਗਿਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.