ETV Bharat / technology

Infinix Note 40 Pro 5G ਸੀਰੀਜ਼ ਦੀ ਲਾਂਚ ਡੇਟ ਆਈ ਸਾਹਮਣੇ, ਮਿਲਣਗੇ ਸ਼ਾਨਦਾਰ ਫੀਚਰਸ - Infinix Note 40 Series Launch Date

author img

By ETV Bharat Tech Team

Published : Apr 3, 2024, 10:56 AM IST

Infinix Note 40 Pro 5G Series Launch Date: Infinix ਆਪਣੇ ਗ੍ਰਾਹਕਾਂ ਲਈ Infinix Note 40 Pro 5G ਸੀਰੀਜ਼ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਹੁਣ ਇਸ ਸੀਰੀਜ਼ ਦੀ ਲਾਂਚ ਡੇਟ ਸਾਹਮਣੇ ਆ ਗਈ ਹੈ। ਇਹ ਫੋਨ 12 ਅਪ੍ਰੈਲ ਨੂੰ ਲਾਂਚ ਕੀਤਾ ਜਾ ਰਿਹਾ ਹੈ।

Infinix Note 40 Series Launch Date
Infinix Note 40 Series Launch Date

ਹੈਦਰਾਬਾਦ: Infinix ਆਪਣੇ ਭਾਰਤੀ ਗ੍ਰਾਹਕਾਂ ਲਈ ਜਲਦ ਹੀ Infinix Note 40 ਸੀਰੀਜ਼ ਨੂੰ ਲਾਂਚ ਕਰਨ ਜਾ ਰਿਹਾ ਹੈ। ਇਸ ਸੀਰੀਜ਼ 'ਚ Infinix Note 40, Infinix Note 40 ਪ੍ਰੋ, Infinix Note 40 Pro 5G ਅਤੇ Infinix Note 40 Pro 5G ਪਲੱਸ ਸਮਾਰਟਫੋਨ ਸ਼ਾਮਲ ਹੋਣਗੇ। ਕੰਪਨੀ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਸਦੇ ਲਾਂਚ ਨੂੰ ਲੈ ਕੇ ਲਗਾਤਾਰ ਟੀਜ਼ ਕਰ ਰਹੀ ਹੈ। ਹੁਣ ਇਸ ਸੀਰੀਜ਼ ਦੀ ਲਾਂਚ ਡੇਟ ਵੀ ਸਾਹਮਣੇ ਆ ਗਈ ਹੈ। 91ਮੋਬਾਈਲ ਦੀ ਰਿਪੋਰਟ ਅਨੁਸਾਰ, Infinix Note 40 ਸੀਰੀਜ਼ ਭਾਰਤ 'ਚ 12 ਅਪ੍ਰੈਲ ਨੂੰ ਲਾਂਚ ਕੀਤੀ ਜਾਵੇਗੀ। ਇਸ ਫੋਨ ਦੀ ਕੀਮਤ ਅਤੇ ਹੋਰ ਜਾਣਕਾਰੀ ਲਾਂਚ ਦੇ ਦਿਨ ਹੀ ਸਾਹਮਣੇ ਆਵੇਗੀ।

Infinix Note 40 ਪ੍ਰੋ ਅਤੇ Infinix Note 40 ਪ੍ਰੋ ਪਲੱਸ ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ Infinix Note 40 ਪ੍ਰੋ ਅਤੇ Infinix Note 40 ਪ੍ਰੋ ਪਲੱਸ 'ਚ 6.78 ਇੰਚ ਦੀ AMOLED ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ, 2436x1080 ਪਿਕਸਲ, 1300nits ਪੀਕ ਬ੍ਰਾਈਟਨੈੱਸ ਅਤੇ ਕਾਰਨਿੰਗ ਗੋਰਿਲਾ ਗਲਾਸ ਪ੍ਰੋਟੈਕਸ਼ਨ ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ IMG BXM-8-256 GPU ਦੇ ਨਾਲ ਮੀਡੀਆਟੇਕ Dimension 7020 6nm ਚਿਪਸੈੱਟ ਮਿਲ ਸਕਦੀ ਹੈ। ਇਨ੍ਹਾਂ ਫੋਨਾਂ ਨੂੰ 12GB ਰੈਮ ਅਤੇ 256GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਫੋਟੋਗ੍ਰਾਫ਼ੀ ਲਈ ਇਸ ਫੋਨ 'ਚ f/1.75 ਅਪਰਚਰ, OIS ਅਤੇ ਇੱਕ LED ਫਲੈਸ਼ ਦੇ ਨਾਲ 108MP ਦਾ ਪ੍ਰਾਈਮਰੀ ਕੈਮਰਾ, 2MP ਦਾ ਮੈਕਰੋ ਸੈਂਸਰ ਅਤੇ f/2.4 ਅਪਰਚਰ ਦੇ ਨਾਲ 2MP ਦਾ ਡੈਪਥ ਕੈਮਰਾ ਮਿਲ ਸਕਦਾ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 32MP ਦਾ ਫਰੰਟ ਕੈਮਰਾ ਦਿੱਤਾ ਜਾ ਸਕਦਾ ਹੈ। Infinix Note 40 ਪ੍ਰੋ ਸਮਾਰਟਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 45 ਵਾਟ ਦੀ ਚਾਰਜਿੰਗ ਨੂੰ ਸਪੋਰਟ ਕਰੇਗੀ, ਜਦਕਿ Infinix Note 40 ਪ੍ਰੋ ਪਲੱਸ 'ਚ 4,600mAh ਦੀ ਬੈਟਰੀ ਮਿਲ ਸਕਦੀ ਹੈ, ਜੋ ਕਿ 20ਵਾਟ ਦੀ ਵਾਈਰਲੈਂਸ ਚਾਰਜਿੰਗ ਨੂੰ ਸਪੋਰਟ ਕਰ ਸਕਦੀ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.