ETV Bharat / technology

Realme C65 5G ਸਮਾਰਟਫੋਨ ਦੀ ਲਾਂਚ ਡੇਟ ਆਈ ਸਾਹਮਣੇ, ਮਿਲਣਗੇ ਸ਼ਾਨਦਾਰ ਫੀਚਰਸ - Realme C65 5G Launch Date

author img

By ETV Bharat Tech Team

Published : Apr 23, 2024, 1:05 PM IST

Realme C65 5G Launch Date
Realme C65 5G Launch Date

Realme C65 5G Launch Date: Realme ਆਪਣੇ ਗ੍ਰਾਹਕਾਂ ਲਈ Realme C65 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਹੁਣ ਕੰਪਨੀ ਨੇ ਇਸ ਫੋਨ ਦੀ ਲਾਂਚ ਡੇਟ ਬਾਰੇ ਖੁਲਾਸਾ ਕਰ ਦਿੱਤਾ ਹੈ।

ਹੈਦਰਾਬਾਦ: Realme ਜਲਦ ਹੀ ਆਪਣੇ ਗ੍ਰਾਹਕਾਂ ਲਈ Realme C65 5G ਸਮਾਰਟਫੋਨ ਨੂੰ ਲਾਂਚ ਕਰੇਗਾ। ਕੰਪਨੀ ਕਾਫ਼ੀ ਸਮੇਂ ਤੋਂ ਇਸ ਫੋਨ ਨੂੰ ਟੀਜ਼ ਕਰ ਰਹੀ ਹੈ। ਹੁਣ Realme C65 5G ਸਮਾਰਟਫੋਨ ਦੀ ਲਾਂਚ ਡੇਟ ਬਾਰੇ ਕੰਪਨੀ ਨੇ ਜਾਣਕਾਰੀ ਸ਼ੇਅਰ ਕਰ ਦਿੱਤੀ ਹੈ। ਇਹ ਫੋਨ 26 ਅਪ੍ਰੈਲ ਨੂੰ ਦੁਪਹਿਰ 12 ਵਜੇ ਲਾਂਚ ਕੀਤਾ ਜਾ ਰਿਹਾ ਹੈ। Realme C65 5G ਸਮਾਰਟਫੋਨ 'ਚ ਸ਼ਾਨਦਾਰ ਫੀਚਰਸ ਮਿਲਣਗੇ। ਲਾਂਚਿੰਗ ਤੋਂ ਪਹਿਲਾ ਹੀ ਕੰਪਨੀ ਨੇ ਇਸ ਫੋਨ ਦੇ ਕਈ ਫੀਚਰ ਦਾ ਖੁਲਾਸਾ ਕਰ ਦਿੱਤਾ ਹੈ।

Realme C65 5G ਸਮਾਰਟਫੋਨ ਦੀ ਕੀਮਤ: ਕੰਪਨੀ ਨੇ ਇਸ ਫੋਨ ਦੀ ਕੀਮਤ ਬਾਰੇ ਵੀ ਖੁਲਾਸਾ ਕਰ ਦਿੱਤਾ ਹੈ। ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਨੂੰ 9,999 ਰੁਪਏ ਦੀ ਕੀਮਤ ਦੇ ਨਾਲ ਪੇਸ਼ ਕੀਤਾ ਜਾ ਰਿਹਾ ਹੈ।

Realme C65 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.67 ਇੰਚ ਦੀ LCD ਪੈਨਲ ਵਾਲੀ ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਇਸ ਫੋਨ ਦੀ ਡਿਸਪਲੇ ਦਾ ਪੀਕ ਬ੍ਰਾਈਟਨੈੱਸ 625nits ਤੱਕ ਦਾ ਹੋ ਸਕਦਾ ਹੈ। ਇਸ ਫੋਨ ਨੂੰ 4GB+64GB ਅਤੇ 4GB+128GB ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਪ੍ਰੋਸੈਸਰ ਬਾਰੇ ਅਜੇ ਕੰਪਨੀ ਵੱਲੋ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ। ਜੇਕਰ ਕੈਮਰੇ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ LED ਫਲੈਸ਼ ਦੇ ਨਾਲ ਦੋ ਕੈਮਰੇ ਮਿਲ ਸਕਦੇ ਹਨ, ਜਿਸ 'ਚ 50MP ਦੇ ਮੇਨ ਕੈਮਰੇ ਨਾਲ ਇੱਕ ਸੈਕੰਡਰੀ ਕੈਮਰਾ ਸ਼ਾਮਿਲ ਹੋ ਸਕਦਾ ਹੈ। ਇਸ ਫੋਨ 'ਚ ਮਿਲਣ ਵਾਲੀ ਬੈਟਰੀ ਬਾਰੇ ਵੀ ਅਜੇ ਕੋਈ ਖੁਲਾਸਾ ਨਹੀਂ ਹੋਇਆ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.