ETV Bharat / technology

Realme GT Neo 6 SE ਸਮਾਰਟਫੋਨ ਦੀ ਲਾਂਚ ਡੇਟ ਆਈ ਸਾਹਮਣੇ, ਸ਼ੇਅਰ ਕੀਤਾ ਟੀਜ਼ਰ - Realme GT Neo 6 SE Launch Date

author img

By ETV Bharat Tech Team

Published : Apr 7, 2024, 1:47 PM IST

Realme GT Neo 6 SE Launch Date
Realme GT Neo 6 SE Launch Date

Realme GT Neo 6 SE Launch Date: Realme ਆਪਣੇ ਗ੍ਰਾਹਕਾਂ ਲਈ Realme GT Neo 6 SE ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਹ ਫੋਨ ਚੀਨ 'ਚ ਲਾਂਚ ਕੀਤਾ ਜਾਵੇਗਾ।

ਹੈਦਰਾਬਾਦ: Realme ਜਲਦ ਹੀ ਆਪਣੇ ਚੀਨੀ ਗ੍ਰਾਹਕਾਂ ਲਈ Realme GT Neo 6 SE ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਹੁਣ ਕੰਪਨੀ ਨੇ ਇਸ ਫੋਨ ਦੀ ਲਾਂਚ ਡੇਟ ਦਾ ਖੁਲਾਸਾ ਕਰ ਦਿੱਤਾ ਹੈ। ਕੰਪਨੀ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ Realme GT Neo 6 SE ਸਮਾਰਟਫੋਨ 11 ਅਪ੍ਰੈਲ ਨੂੰ ਦੁਪਹਿਰ 2 ਵਜੇ ਲਾਂਚ ਕੀਤਾ ਜਾਵੇਗਾ।

Realme GT Neo 6 SE ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 6.78 ਇੰਚ ਦੀ ਡਿਸਪਲੇ ਮਿਲ ਸਕਦੀ ਹੈ, ਜੋ ਕਿ 120Hz ਦੇ ਰਿਫ੍ਰੈਸ਼ ਦਰ, 2780x1264 ਪਿਕਸਲ ਦਾ 1.5K Resolution ਅਤੇ 6,000nits ਨੂੰ ਸਪੋਰਟ ਕਰੇਗੀ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ ਸਨੈਪਡ੍ਰੈਗਨ 7+ ਜੇਨ 3 ਚਿਪਸੈੱਟ ਮਿਲ ਸਕਦੀ ਹੈ। ਇਸ ਸਮਾਰਟਫੋਨ ਨੂੰ 16GB ਤੱਕ LPDDR5x ਰੈਮ ਅਤੇ 1TB ਤੱਕ UFS 4.0 ਸਟੋਰੇਜ ਆਪਸ਼ਨਾਂ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ। ਇਸ ਸਮਾਰਟਫੋਨ 'ਚ 5,500mAh ਦੀ ਬੈਟਰੀ ਮਿਲ ਸਕਦੀ ਹੈ, ਜੋ ਕਿ 100 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਹਾਲਾਂਕਿ, ਕੰਪਨੀ ਵੱਲੋ ਅਜੇ ਇਸ ਫੋਨ ਦੇ ਫੀਚਰਸ ਅਤੇ ਕੀਮਤ ਬਾਰੇ ਖੁਲਾਸਾ ਨਹੀਂ ਕੀਤਾ ਗਿਆ ਹੈ।

Realme 12X 5G ਸਮਾਰਟਫੋਨ ਹੋ ਚੁੱਕਾ ਲਾਂਚ: ਇਸ ਤੋਂ ਇਲਾਵਾ, Realme ਨੇ ਹਾਲ ਹੀ ਵਿੱਚ ਆਪਣੇ ਗ੍ਰਾਹਕਾਂ ਲਈ Realme 12X 5G ਸਮਾਰਟਫੋਨ ਨੂੰ ਲਾਂਚ ਕੀਤਾ ਸੀ। ਇਸ ਫੋਨ ਨੂੰ ਭਾਰਤ 'ਚ ਪੇਸ਼ ਕੀਤਾ ਗਿਆ ਸੀ। ਇਸ ਸਮਾਰਟਫੋਨ 'ਚ ਕਈ ਸ਼ਾਨਦਾਰ ਮਿਲਦੇ ਹਨ। ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ ਦੇ 4GB ਰੈਮ+128GB ਸਟੋਰੇਜ ਵਾਲੇ ਮਾਡਲ ਨੂੰ 11,999 ਰੁਪਏ, 6GB+128GB ਨੂੰ 13,499 ਰੁਪਏ ਅਤੇ 8GB+128GB ਨੂੰ 14,999 ਰੁਪਏ 'ਚ ਪੇਸ਼ ਕੀਤਾ ਗਿਆ ਸੀ।

ETV Bharat Logo

Copyright © 2024 Ushodaya Enterprises Pvt. Ltd., All Rights Reserved.