ETV Bharat / technology

Realme Narzo 70x 5G ਦੀ ਲਾਂਚ ਡੇਟ ਆਈ ਸਾਹਮਣੇ, ਮਿਲਣਗੇ ਸ਼ਾਨਦਾਰ ਫੀਚਰਸ - Realme Narzo 70x 5G Launch Date

author img

By ETV Bharat Tech Team

Published : Apr 17, 2024, 1:02 PM IST

Realme Narzo 70x 5G Launch Date
Realme Narzo 70x 5G Launch Date

Realme Narzo 70x 5G Launch Date: Realme ਆਪਣੇ ਗ੍ਰਾਹਕਾਂ ਲਈ Realme Narzo 70x 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਹੁਣ ਇਸ ਫੋਨ ਦੀ ਲਾਂਚ ਡੇਟ ਸਾਹਮਣੇ ਆ ਗਈ ਹੈ।

ਹੈਦਰਾਬਾਦ: Realme ਨੇ ਹਾਲ ਹੀ ਵਿੱਚ ਆਪਣੇ ਭਾਰਤੀ ਗ੍ਰਾਹਕਾਂ ਲਈ Realme P ਸੀਰੀਜ਼ ਨੂੰ ਲਾਂਚ ਕੀਤਾ ਸੀ। ਹੁਣ ਕੰਪਨੀ Realme Narzo 70x 5G ਸਮਾਰਟਫੋਨ ਨੂੰ ਲਾਂਚ ਕਰਨ ਜਾ ਰਹੀ ਹੈ। ਇਸ ਫੋਨ ਦੀ ਲਾਂਚ ਡੇਟ ਸਾਹਮਣੇ ਆ ਗਈ ਹੈ। ਇਸ ਬਾਰੇ ਕੰਪਨੀ ਨੇ ਖੁਦ ਖੁਲਾਸਾ ਕੀਤਾ ਹੈ। Realme Narzo 70x 5G ਸਮਾਰਟਫੋਨ 24 ਅਪ੍ਰੈਲ ਨੂੰ ਭਾਰਤ 'ਚ ਲਾਂਚ ਕੀਤਾ ਜਾ ਰਿਹਾ ਹੈ। ਇਸ ਫੋਨ ਦੇ ਫੀਚਰਸ ਬਾਰੇ ਵੀ ਜਾਣਕਾਰੀ ਸਾਹਮਣੇ ਆ ਗਈ ਹੈ। ਇਸ ਲਾਂਚ ਇਵੈਂਟ ਨੂੰ ਤੁਸੀਂ ਕੰਪਨੀ ਦੀ ਅਧਿਕਾਰਿਤ ਵੈੱਬਸਾਈਟ ਤੋਂ ਇਲਾਵਾ, Realme ਦੇ ਸੋਸ਼ਲ ਮੀਡੀਆ ਚੈਨਲ ਅਤੇ Youtube 'ਤੇ ਲਾਈਵ ਦੇਖ ਸਕਦੇ ਹੋ।

Realme Narzo 70x 5G ਸਮਾਰਟਫੋਨ ਦੀ ਕੀਮਤ: ਜੇਕਰ ਕੀਮਤ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਸਮਾਰਟਫੋਨ ਨੂੰ 11,999 ਰੁਪਏ 'ਚ ਲਾਂਚ ਕੀਤਾ ਜਾ ਸਕਦਾ ਹੈ। ਇਸ ਫੋਨ 'ਤੇ ਬੈਂਕ ਆਫ਼ਰਸ ਦਾ ਫਾਇਦਾ ਵੀ ਲਿਆ ਜਾ ਸਕਦਾ ਹੈ।

Realme Narzo 70x 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਕੰਪਨੀ ਵੱਲੋ ਅਜੇ ਇਸ ਫੋਨ ਦੇ ਫੀਚਰਸ ਬਾਰੇ ਕੋਈ ਖੁਲਾਸਾ ਨਹੀਂ ਹੋਇਆ ਹੈ। ਪਰ ਕੁਝ ਲੀਕਸ ਸਾਹਮਣੇ ਆਏ ਹਨ। ਲੀਕਸ ਅਨੁਸਾਰ, Realme Narzo 70x 5G ਸਮਾਰਟਫੋਨ 'ਚ 6.78 ਇੰਚ ਦੀ IPS LCD ਡਿਸਪਲੇ ਮਿਲ ਸਕਦੀ ਹੈ, ਜੋ ਕਿ ਹਾਈ ਰਿਫ੍ਰੈਸ਼ ਦਰ ਨੂੰ ਸਪੋਰਟ ਕਰੇਗੀ। ਫੋਟੋਗ੍ਰਾਫ਼ੀ ਲਈ ਇਸ ਫੋਨ ਦੇ ਬੈਕ ਪੈਨਲ 'ਤੇ 50MP ਦਾ ਕੈਮਰਾ ਸੈਟਅੱਪ ਮਿਲ ਸਕਦਾ ਹੈ। ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ, ਜੋ ਕਿ 45 ਵਾਟ ਦੀ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਫਿਲਹਾਲ, ਇਸ ਸਮਾਰਟਫੋਨ ਦੇ ਬਾਕੀ ਫੀਚਰਸ ਬਾਰੇ ਅਜੇ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.