ETV Bharat / technology

Vivo T3x 5G ਸਮਾਰਟਫੋਨ ਜਲਦ ਹੋਵੇਗਾ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ - Vivo T3x 5G Launch Date

author img

By ETV Bharat Tech Team

Published : Apr 9, 2024, 10:55 AM IST

Vivo T3x 5G Launch Date: Vivo ਆਪਣੇ ਗ੍ਰਾਹਕਾਂ ਲਈ Vivo T3x 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਹ ਫੋਨ ਭਾਰਤ 'ਚ ਪੇਸ਼ ਕੀਤਾ ਜਾਵੇਗਾ।

Vivo T3x 5G Launch Date
Vivo T3x 5G Launch Date

ਹੈਦਰਾਬਾਦ: Vivo ਜਲਦ ਹੀ ਆਪਣੇ ਭਾਰਤੀ ਗ੍ਰਾਹਕਾਂ ਲਈ Vivo T3x 5G ਸਮਾਰਟਫੋਨ ਨੂੰ ਲਾਂਚ ਕਰਨ ਜਾ ਰਿਹਾ ਹੈ। ਕੰਪਨੀ ਨੇ ਇਸ ਫੋਨ ਦਾ ਟੀਜ਼ਰ ਸ਼ੇਅਰ ਕੀਤਾ ਹੈ, ਜਿਸ ਰਾਹੀ Vivo T3x 5G ਸਮਾਰਟਫੋਨ ਬਾਰੇ ਖੁਲਾਸਾ ਹੋਇਆ ਹੈ। ਇਸ ਫੋਨ ਦਾ ਮਾਈਕ੍ਰੋਸਾਈਟ ਫਲਿੱਪਕਾਰਟ 'ਤੇ ਲਾਈਵ ਕੀਤਾ ਗਿਆ ਹੈ, ਜਿਸ ਦੇ ਚਲਦਿਆਂ ਇਸ ਫੋਨ ਦੀ ਵਿਕਰੀ ਫਲਿੱਪਕਾਰਟ 'ਤੇ ਹੋਵੇਗੀ। ਇਸ ਤੋਂ ਇਲਾਵਾ, ਕੰਪਨੀ ਵੱਲੋ ਸ਼ੇਅਰ ਕੀਤੇ ਗਏ ਟੀਜ਼ਰ ਰਾਹੀ ਪੁਸ਼ਟੀ ਕੀਤੀ ਗਈ ਹੈ ਕਿ ਇਸ ਫੋਨ ਦੀ ਕੀਮਤ 15 ਹਜ਼ਾਰ ਰੁਪਏ ਤੋਂ ਘੱਟ ਹੋ ਸਕਦੀ ਹੈ। ਹਾਲਾਂਕਿ, ਕੰਪਨੀ ਨੇ ਅਜੇ ਲਾਂਚ ਡੇਟ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਹੈ।

Vivo T3x 5G ਸਮਾਰਟਫੋਨ ਦੇ ਫੀਚਰਸ: Vivo ਨੇ Vivo T3x 5G ਸਮਾਰਟਫੋਨ ਦਾ ਟੀਜ਼ਰ ਸ਼ੇਅਰ ਕੀਤਾ ਹੈ, ਜਿਸ ਰਾਹੀ ਪਤਾ ਲੱਗਦਾ ਹੈ ਕਿ ਇਸ ਫੋਨ 'ਚ ਦੋਹਰਾ ਰਿਅਰ ਕੈਮਰਾ ਸੈਟਅੱਪ ਮਿਲ ਸਕਦਾ ਹੈ। ਪ੍ਰੋਸੈਸਰ ਦੇ ਤੌਰ 'ਤੇ ਇਸ ਫੋਨ 'ਚ Qualcomm Snapdragon SoC ਚਿਪਸੈੱਟ ਦਿੱਤੀ ਜਾ ਸਕਦੀ ਹੈ, ਜਿਸਦਾ AuTuTu ਸਕੋਰ 5,60,000 ਹੋਵੇਗਾ। ਇਸ ਫੋਨ ਦੇ ਪ੍ਰੋਸੈਸਰ ਬਾਰੇ ਅਜੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ ਹੈ, ਪਰ ਕਿਹਾ ਜਾ ਰਿਹਾ ਹੈ ਕਿ ਇਸ ਬਾਰੇ 12 ਅਪ੍ਰੈਲ ਨੂੰ ਜਾਣਕਾਰੀ ਸਾਹਮਣੇ ਆ ਸਕਦੀ ਹੈ। ਲੀਕ ਰਿਪੋਰਟ ਅਨੁਸਾਰ, ਇਸ ਫੋਨ 'ਚ 6,000mAh ਦੀ ਬੈਟਰੀ ਮਿਲ ਸਕਦੀ ਹੈ, ਜੋ ਕਿ ਫਾਸਟ ਚਾਰਜਿੰਗ ਨੂੰ ਸਪੋਰਟ ਕਰੇਗੀ। ਇਸ ਫੋਨ ਨੂੰ Vivo T2x ਦੇ ਅਪਗ੍ਰੇਡ ਵਰਜ਼ਨ ਦੇ ਤੌਰ 'ਤੇ ਲਾਂਚ ਕੀਤਾ ਜਾਵੇਗਾ। ਫਿਲਹਾਲ, ਕੰਪਨੀ ਵੱਲੋ ਇਸ ਫੋਨ ਦੇ ਜ਼ਿਆਦਾ ਫੀਚਰਸ ਬਾਰੇ ਜਾਣਕਾਰੀ ਨਹੀਂ ਦਿੱਤੀ ਗਈ ਹੈ।

Vivo T3x 5G ਸਮਾਰਟਫੋਨ ਦੀ ਕੀਮਤ: Vivo ਨੇ Vivo T3x 5G ਸਮਾਰਟਫੋਨ ਦੀ ਕੀਮਤ ਦਾ ਖੁਲਾਸਾ ਕਰ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ, ਇਸ ਫੋਨ ਨੂੰ 15 ਹਜ਼ਾਰ ਰੁਪਏ ਤੋਂ ਘੱਟ ਕੀਮਤ ਦੇ ਨਾਲ ਪੇਸ਼ ਕੀਤਾ ਜਾ ਸਕਦਾ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.