ETV Bharat / technology

Vivo V30e 5G ਸਮਾਰਟਫੋਨ ਜਲਦ ਹੋਵੇਗਾ ਭਾਰਤ 'ਚ ਲਾਂਚ, ਮਿਲਣਗੇ ਸ਼ਾਨਦਾਰ ਫੀਚਰਸ - Vivo V30e 5G Launch Date

author img

By ETV Bharat Tech Team

Published : Apr 18, 2024, 6:36 PM IST

Vivo V30e 5G Launch Date
Vivo V30e 5G Launch Date

Vivo V30e 5G Launch Date: Vivo ਆਪਣੇ ਗ੍ਰਾਹਕਾਂ ਲਈ Vivo V30e 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਸ ਫੋਨ ਦੇ ਫੀਚਰਸ ਬਾਰੇ ਖੁਲਾਸਾ ਹੋ ਗਿਆ ਹੈ।

ਹੈਦਰਾਬਾਦ: Vivo ਆਪਣੇ ਭਾਰਤੀ ਗ੍ਰਾਹਕਾਂ ਲਈ Vivo V30e 5G ਸਮਾਰਟਫੋਨ ਨੂੰ ਲਾਂਚ ਕਰਨ ਦੀ ਤਿਆਰੀ 'ਚ ਹੈ। ਇਹ ਫੋਨ ਕਾਫ਼ੀ ਸਮੇਂ ਤੋਂ ਚਰਚਾ 'ਚ ਹੈ। ਹੁਣ ਕੰਪਨੀ ਨੇ ਇਸ ਫੋਨ ਦਾ ਪਹਿਲਾ ਟੀਜ਼ਰ ਜਾਰੀ ਕਰ ਦਿੱਤਾ ਹੈ, ਜਿਸ ਰਾਹੀ ਪੁਸ਼ਟੀ ਕੀਤੀ ਗਈ ਹੈ ਕਿ Vivo V30e 5G ਸਮਾਰਟਫੋਨ ਨੂੰ ਜਲਦ ਹੀ ਭਾਰਤ 'ਚ ਲਾਂਚ ਕੀਤਾ ਜਾ ਸਕਦਾ ਹੈ। ਫਿਲਹਾਲ, ਕੰਪਨੀ ਨੇ ਅਜੇ ਇਸ ਫੋਨ ਦੀ ਲਾਂਚ ਡੇਟ ਬਾਰੇ ਕੋਈ ਜਾਣਕਾਰੀ ਸ਼ੇਅਰ ਨਹੀਂ ਕੀਤੀ ਹੈ।

Vivo V30e 5G ਸਮਾਰਟਫੋਨ ਦਾ ਡਿਜ਼ਾਈਨ: ਵੀਵੋ ਨੇ ਪੁਸ਼ਟੀ ਕੀਤੀ ਹੈ ਕਿ ਇਸ ਫੋਨ 'ਚ Gem Cut ਡਿਜ਼ਾਈਨ ਦਿੱਤਾ ਜਾਵੇਗਾ। ਇਸ ਫੋਨ ਦੇ ਪਿਛਲੇ ਪਾਸੇ ਦੋਹਰੇ ਟੋਨ ਵਾਲਾ ਡਿਜ਼ਾਈਨ ਹੋਵੇਗਾ। Vivo V30e 5G ਸਮਾਰਟਫੋਨ ਨੂੰ ਵੇਲਵੇਟ ਰੈੱਡ ਅਤੇ ਸਿਲਕ ਬਲੂ ਕਲਰ ਆਪਸ਼ਨਾਂ 'ਚ ਪੇਸ਼ ਕੀਤਾ ਜਾ ਰਿਹਾ ਹੈ।

Vivo V30e 5G ਸਮਾਰਟਫੋਨ ਦੇ ਫੀਚਰਸ: ਜੇਕਰ ਫੀਚਰਸ ਬਾਰੇ ਗੱਲ ਕੀਤੀ ਜਾਵੇ, ਤਾਂ ਇਸ ਫੋਨ 'ਚ 3ਡੀ ਕਰਵਡ ਡਿਸਪਲੇ ਮਿਲ ਸਕਦੀ ਹੈ। ਪ੍ਰੋਸੈਸਰ ਦੇ ਤੌਰ 'ਤੇ ਫੋਨ 'ਚ Qualcomm Snapdragon 6 Gen 1 ਚਿਪਸੈੱਟ ਮਿਲ ਸਕਦੀ ਹੈ। Vivo V30e 5G ਦੇ ਪਿਛਲੇ ਪਾਸੇ ਦੋਹਰਾ ਰਿਅਰ ਕੈਮਰਾ ਸੈਟਅੱਪ ਮਿਲ ਸਕਦਾ ਹੈ, ਜੋ LED ਫਲੈਸ਼ ਦੇ ਨਾਲ ਆਵੇਗਾ ਅਤੇ ਪਿਛਲੇ ਪਾਸੇ ਸਰਕੁਲਰ ਕੈਮਰਾ ਮੋਡਿਊਲ ਹੋਵੇਗਾ। ਇਸ ਫੋਨ 'ਚ 50MP SONY IMX882 ਸੈਂਸਰ ਦਿੱਤਾ ਜਾ ਸਕਦਾ ਹੈ। ਸੈਲਫ਼ੀ ਅਤੇ ਵੀਡੀਓ ਕਾਲਿੰਗ ਲਈ ਫੋਨ 'ਚ 50MP ਦਾ ਫਰੰਟ ਕੈਮਰਾ ਦਿੱਤਾ ਜਾਵੇਗਾ। ਇਸ ਫੋਨ 'ਚ 5,000mAh ਦੀ ਬੈਟਰੀ ਮਿਲੇਗੀ। ਹਾਲਾਂਕਿ, ਇਸ 'ਚ ਮਿਲਣ ਵਾਲੇ ਫਾਸਟ ਚਾਰਜਿੰਗ ਸਪੋਰਟ ਦੀ ਜਾਣਕਾਰੀ ਅਜੇ ਸਾਹਮਣੇ ਨਹੀਂ ਆਈ ਹੈ।

ETV Bharat Logo

Copyright © 2024 Ushodaya Enterprises Pvt. Ltd., All Rights Reserved.