40 ਮੁਕਤਿਆਂ ਦੀ ਯਾਦ ਵਿੱਚ ਸਜਾਇਆ ਵਿਸ਼ਾਲ ਨਗਰ ਕੀਰਤਨ - MUKTSAR MAGHI MELA
🎬 Watch Now: Feature Video


Published : Jan 15, 2025, 1:55 PM IST
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿੱਚ ਨਾਕਾ ਨੰਬਰ ਚਾਰ ਤੋਂ 40 ਸਿੰਘਾਂ ਦੀ ਯਾਦ ਵਿੱਚ ਇੱਕ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਇਸ ਨਗਰ ਕੀਰਤਨ ਵਿੱਚ ਹਜ਼ਾਰਾਂ ਦੀ ਤਦਾਦ ਵਿੱਚ ਸੰਗਤ ਪਹੁੰਚੀ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਨੇ ਕਿਹਾ ਕਿ ਇਹ ਨਗਰ ਕੀਰਤਨ ਨਾਕਾ ਨੰਬਰ ਚਾਰ ਤੋਂ ਸ਼ੁਰੂ ਹੁੰਦਿਆਂ ਹੋਇਆ ਵੱਖ-ਵੱਖ ਬਜ਼ਾਰਾਂ ਵਿੱਚ ਜਾ ਕੇ ਗੁਰਦੁਆਰਾ ਦਾਤਨ ਸਾਹਿਬ, ਗੁਰਦੁਆਰਾ ਟਿੱਬੀ ਸਾਹਿਬ ਹੁੰਦੇ ਹੋਏ ਸ੍ਰੀ ਮੁਕਸਤਰ ਸਾਹਿਬ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਜਾ ਕੇ ਸਮਾਪਤ ਹੋਵੇਗਾ। ਇਹ ਨਗਰ ਕੀਰਤਨ ਹਰ ਸਾਲ ਹੀ ਕੱਢਿਆ ਜਾਂਦਾ ਹੈ। ਦੱਸ ਦਈਏ ਕਿ ਬੀਤੇ ਦਿਨ ਸਿੰਘਾਂ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਮੇਲਾ ਭਰਿਆ ਸੀ।