ਪਾਠ ਕਰ ਰਹੀ ਅੰਮ੍ਰਿਤਧਾਰੀ ਔਰਤ ਦਾ ਕਤਲ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ - MURDER IN TARN TARAN
🎬 Watch Now: Feature Video


Published : April 9, 2025 at 7:58 PM IST
ਤਰਨ ਤਾਰਨ: ਜ਼ਿਲ੍ਹੇ ਅਧੀਨ ਆਉਂਦੇ ਪਿੰਡ ਕੰਗ ਵਿੱਚ ਘਰ ਵਿੱਚ ਪਾਠ ਕਰ ਰਹੀ ਅੰਮ੍ਰਿਤਧਾਰੀ ਔਰਤ ਦਾ ਅਣਪਛਾਤੇ ਵਿਅਕਤੀਆਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ। ਮ੍ਰਿਤਕਾ ਦੀ ਪਛਾਣ ਗੁਰਪ੍ਰੀਤ ਕੌਰ ਪਤਨੀ ਗੁਰਦਿਆਲ ਸਿੰਘ ਵਾਸੀ ਪਿੰਡ ਕੰਗ ਵਜੋਂ ਹੋਈ ਹੈ। ਪਿੰਡ ਵਿੱਚ ਵਾਪਰੀ ਇਸ ਘਟਨਾ ਨਾਲ ਪੂਰੇ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਨਜ਼ਦੀਕੀ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ। ਇਸ ਸਬੰਧੀ ਮ੍ਰਿਤਕਾ ਦੇ ਦਿਓਰ ਨੇ ਦੱਸਿਆ ਕਿ ਉਸ ਦੀ ਭਾਬੀ ਗੁਰਪ੍ਰੀਤ ਕੌਰ ਘਰ ਵਿੱਚ ਪਾਠ ਕਰ ਰਹੀ ਸੀ ਕਿ ਇਸ ਦੌਰਾਨ ਅਣਪਛਾਤੇ ਵਿਅਕਤੀ ਆਏ ਅਤੇ ਉਸ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਅਤੇ ਫਰਾਰ ਹੋ ਗਏ। ਉੱਥੇ ਹੀ ਮੌਕੇ ਉੱਤੇ ਪਹੁੰਚੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਪਿੰਡ ਕੰਗ ਦੀ ਰਹਿਣ ਵਾਲੀ ਗੁਰਪ੍ਰੀਤ ਕੌਰ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ। ਜਿਸ ਸਬੰਧੀ ਪੁਲਿਸ ਪਾਰਟੀ ਵੱਲੋਂ ਸੀਸੀਟੀਵੀ ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ ਅਤੇ ਜਾਂਚ ਕੀਤੀ ਜਾ ਰਹੀ ਹੈ।