ਥਾਣਾ ਬੀ-ਡਵੀਜ਼ਨ ਵੱਲੋਂ ਸ਼ਹਿਰ ਵਿੱਚ ਸਨੈਚਿੰਗ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼ - AMRITSAR POLICE ARRESTS TWO ACCUSED
🎬 Watch Now: Feature Video


Published : March 24, 2025 at 10:53 PM IST
ਅੰਮ੍ਰਿਤਸਰ: ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵੱਲੋਂ ਲੁੱਟਾਂ ਖੋਹਾਂ 'ਤੇ ਮਾੜੇ ਅੰਸਰਾਂ ਦੇ ਖਿਲਾਫ ਚਲਾਈ ਗਈ ਮੁਹਿੰਮ ਦੇ ਤਹਿਤ ਥਾਣਾ ਬੀ ਡਿਵੀਜ਼ਨ ਦੀ ਪੁਲਿਸ ਨੂੰ ਲੁੱਟਾਂ ਖੋਹਾਂ ਦੇ ਮਾਮਲੇ ਵਿਚ ਵੱਡੀ ਕਾਮਯਾਬੀ ਹਾਸਿਲ ਹੋਈ। ਦੋ ਵੱਖ-ਵੱਖ ਲੁੱਟਾਂ ਕਰਨ ਵਾਲੇ ਮੁਲਜ਼ਮ ਨੂੰ ਕਾਬੂ ਕੀਤਾ ਗਿਆ ਹੈ। ਡੀਸੀਪੀ ਲਾਅ ਐਂਡ ਆਰਡਰ ਆਲਮ ਵਿਜੇ ਸਿੰਘ ਨੇ ਦੱਸਿਆ ਕਿ ਸਾਨੂੰ ਥਾਣਾ ਬੀ ਡਿਵੀਜ਼ਨ ਵਿੱਚ ਸ਼ਿਕਾਇਤ ਦਰਜ ਹੋਈ ਸੀ ਕਿ J.E ਮਨੀਤ ਸਿੰਘ ਵਾਸੀ ਪ੍ਰਤਾਪ ਨਗਰ, ਅੰਮ੍ਰਿਤਸਰ ਵੱਲੋਂ ਕਿ ਉਹ ਪਿਛਲੇ ਦਿਨੀਂ ਸਵੇਰੇ ਕਰੀਬ 3:00 ਵਜੇ ਆਪਣੀ ਡਿਊਟੀ ਕਰਕੇ ਪੈਦਲ ਆਪਣੇ ਘਰ ਨੂੰ ਵਾਪਸ ਜਾ ਰਿਹਾ ਸੀ। ਜਦੋਂ ਉਹ ਪ੍ਰਤਾਪ ਨਗਰ ਬਜਾਰ ਪਹੁੰਚਿਆ ਤਾਂ ਦੋ ਨੌਜਵਾਨਾਂ ਉਸ ਦਾ ਅਪੈਲ ਫੋਨ ਅਤੇ ਪਰਸ ਖੋਹ ਕੇ ਫ਼ਰਾਰ ਹੋ ਗਏ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਵਿਕਰਮਜੀਤ ਸਿੰਘ ਦੇ ਖਿਲਾਫ ਪਹਿਲਾਂ ਵੀ ਤਿੰਨ ਮਾਮਲੇ ਦਰਜ ਹਨ ਅਤੇ ਉਸ ਦੇ ਸਾਥੀ ਦੇ ਖਿਲਾਫ ਫਿਲਹਾਲ ਕੋਈ ਮਾਮਲਾ ਦਰਜ ਨਹੀਂ ਹੈ । ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਹਾਸਿਲ ਕੀਤਾ ਜਾਵੇਗਾ ਅਤੇ ਰਿਮਾਂਡ ਦੌਰਾਨ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।