ਸ਼ਹੀਦਾਂ ਦੇ ਪਵਿੱਤਰ ਅਸਥਾਨ 'ਤੇ ਖਾਲਸਾ ਸਾਜਨਾ ਦਿਵਸ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ, ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਪਾਏ ਗਏ ਭੋਗ - BAISAKHI FESTIVAL
🎬 Watch Now: Feature Video


Published : April 13, 2025 at 7:28 PM IST
ਸ੍ਰੀ ਫਤਿਹਗੜ੍ਹ ਸਾਹਿਬ: ਸ਼ਹੀਦਾਂ ਦੇ ਪਵਿੱਤਰ ਅਸਥਾਨ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਖਾਲਸਾ ਸਾਜਨਾ ਦਿਵਸ ਦਾ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਮੌਕੇ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਖਾਲਸਾ ਸਾਜਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਤੜਕਸਾਰ ਤੋਂ ਹੀ ਸੰਗਤਾਂ ਨਤਮਸਤਕ ਹੋਣ ਲਈ ਪਹੁੰਚ ਰਹੀਆਂ ਸ਼ੁਰੂ ਹੋ ਗਈਆਂ। ਇਸ ਮੌਕੇ ਗੁਰਦੁਆਰਾ ਸ੍ਰੀ ਫਤਿਹਿਗੜ੍ਹ ਸਾਹਿਬ ਦੇ ਹਜੂਰੀ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਇਲਾਹੀ ਕੀਰਤਨ ਕੀਤਾ ਗਿਆ ਅਤੇ ਭਾਈ ਨਿਰਮਲ ਸਿੰਘ ਗ੍ਰੰਥੀ ਸਿੰਘ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵੱਲੋਂ ਚੜਦੀ ਕਲਾ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਅਵਤਾਰ ਸਿੰਘ ਰੀਆ ਅਤੇ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਵੱਲੋਂ ਸਮੁੱਚੀ ਸੰਗਤ ਨੂੰ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਦਿਹਾੜੇ ਦੀ ਮੁਬਾਰਕਬਾਦ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸੰਨ 1699 ਈ. ਨੂੰ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ 'ਤੇ ਖਾਲਸਾ ਪੰਥ ਦੀ ਸਾਜਨਾ ਕਰਕੇ ਇੱਕ ਖ਼ਾਲਸ ਤੇ ਨਿਆਰੀ ਕੌਮ ਪ੍ਰਗਟ ਕੀਤੀ।