ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਣ ਯਾਦਵ ਦਰਬਾਰ ਸਾਹਿਬ ਵਿੱਚ ਹੋਏ ਨਤਮਸਤਕ - MP Chief Minister reached Amritsar

By ETV Bharat Punjabi Team

Published : May 30, 2024, 5:46 PM IST

thumbnail
ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਣ ਯਾਦਵ (Etv Bharat AMRITSAR)

ਅੰਮ੍ਰਿਤਸਰ: ਰੂਹਾਨੀਅਤ ਦਾ ਕੇਂਦਰ ਸ੍ਰੀ ਹਰਿਮੰਦਰ ਸਾਹਿਬ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦੀ ਹੈ। ਉੱਥੇ ਹੀ ਲੋਕ ਸਭਾ ਚੋਣਾਂ ਦੇ ਦੌਰਾਨ ਵੱਡੇ ਰਾਜਨੀਤਿਕ ਚਿਹਰੇ ਵੀ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਆ ਕੇ ਮੱਥਾ ਟੇਕ ਰਹੇ ਸਨ। ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਮੋਹਨ ਯਾਦਵ ਤੇ ਭਾਜਪਾ ਦੇ ਨੇਤਾਵਾਂ ਦੇ ਨਾਲ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਅਤੇ ਮੋਹਣ ਯਾਦਵ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀਆਂ ਪਰਿਕਰਮਾ ਕਰਨ ਤੋਂ ਬਾਅਦ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਿਆ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੋਹਨ ਯਾਦਵ ਨੇ ਕਿਹਾ ਕਿ ਉਹ ਕਈ ਸਾਲਾਂ ਬਾਅਦ ਅੱਜ ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ ਵਿੱਚ ਮੱਥਾ ਟੇਕਣ ਆਏ ਹਨ। ਉਨ੍ਹਾਂ ਕਿਹਾ ਕਿ ਉਹ ਕਰੋਨਾ ਕਾਲ ਦੌਰਾਨ ਵੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਨਹੀਂ ਸੀ ਆ ਸਕੇ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਵਿੱਚ ਮੱਥਾ ਟੇਕ ਕੇ ਰੂਹ ਨੂੰ ਬੜਾ ਹੀ ਸਕੂਨ ਮਿਲਿਆ ਹੈ। ਉਨ੍ਹਾਂ ਕਿਹਾ ਕਿ ਦਰਬਾਰ ਸਾਹਿਬ ਦੇ ਅੰਦਰ ਜਦੋਂ ਮੱਥਾ ਟੇਕ ਰਹੇ ਸਨ ਤਾਂ ਉਸ ਸਮੇਂ ਜੋ ਕੀਰਤਨ ਚੱਲ ਰਿਹਾ ਸੀ ਉਹ ਕੀਰਤਨ ਸੁਣ ਕੇ ਉਨ੍ਹਾਂ ਨੂੰ ਜ਼ਿੰਦਗੀ 'ਚ ਅਗਾਂ ਵਧੀਆ ਸੰਦੇਸ਼ ਵੀ ਮਿਲਿਆ ਹੈ। ਇਸ ਮੌਕੇ ਤੇ ਉਨ੍ਹਾਂ ਨੇ ਪੰਜਾਬ ਵਾਸੀਆਂ ਨੂੰ ਆਪਣੀ ਵੋਟ ਦਾ ਇਸਤੇਮਾਲ ਜ਼ਰੂਰ ਕਰਨ ਦੀ ਬੇਨਤੀ ਕੀਤੀ।

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.