ਭਾਜਪਾ ਦੇ ਉਮੀਦਵਾਰ ਤਰਨਜੀਤ ਸੰਧੂ ਦੇ ਹੱਥ 'ਚ ਬਚੇਗਾ ਛਣਕਣਾ- ਰਾਜਕੁਮਾਰ ਵੇਰਕਾ - Congress candidate Gurjit Aujla

By ETV Bharat Punjabi Team

Published : Apr 29, 2024, 5:08 PM IST

thumbnail

ਅੰਮ੍ਰਿਤਸਰ: ਲੋਕ ਸਭਾ ਚੋਣਾਂ 2024 ਨੂੰ ਲੈ ਕੇ ਇਸ ਸਮੇਂ ਪੰਜਾਬ ਵਿੱਚ ਰਾਜਨੀਤਿਕ ਪੂਰੀ ਤਰੀਕੇ ਨਾਲ ਗਰਮਾ ਚੁੱਕੀ ਹੈ। ਹਰੇਕ ਰਾਜਨੀਤਿਕ ਪਾਰਟੀ ਦੇ ਉਮੀਦਵਾਰਾਂ ਵੱਲੋਂ ਆਪਣੇ ਹੱਕ ਦੇ ਵਿੱਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਗਿਆ ਹੈ। ਜਿਸ ਦੇ ਚਲਦੇ ਅੰਮ੍ਰਿਤਸਰ ਦੇ ਹਲਕਾ ਪੱਛਮੀ ਦੇ ਵਿੱਚ ਕਾਂਗਰਸੀ ਨੇਤਾ ਡਾਕਟਰ ਰਾਜ ਕੁਮਾਰ ਵੇਰਕਾ ਦੀ ਅਗਵਾਈ ਦੇ ਵਿੱਚ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਇੱਕ ਵਿਸ਼ਾਲ ਰੈਲੀ ਕੀਤੀ ਗਈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਪੱਛਮੀ ਤੋਂ ਕਾਂਗਰਸੀ ਨੇਤਾ ਤੇ ਸਾਬਕਾ ਵਿਧਾਇਕ ਡਾਕਟਰ ਰਾਜ ਕੁਮਾਰ ਵੇਰਕਾ ਨੇ ਕਿਹਾ ਅੱਜ 60 ਬੂਥਾਂ ਦੇ ਵਰਕਰਾਂ ਦੇ ਨਾਲ ਮੀਟਿੰਗ ਕੀਤੀ ਗਈ ਹੈ। ਇਸ ਮੀਟਿੰਗ ਵਿੱਚ ਲੋਕਾਂ ਵੱਲੋਂ ਤੇ ਵਰਕਰਾਂ ਵੱਲੋਂ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਭਰਮਾ ਫਤਵਾ ਦਿੱਤਾ ਗਿਆ ਹੈ। 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.