ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੱਧੂ ਹੋਏ ਧਾਰਮਿਕ ਸਥਾਨਾਂ ਉੱਤੇ ਨਤਮਸਤਕ, ਚਾਦਰ ਚੜ੍ਹਾ ਕੇ ਕੀਤੀ ਅਰਦਾਸ - Jeet Mahendra Sidhu paid obeisance

By ETV Bharat Punjabi Team

Published : Apr 19, 2024, 8:20 PM IST

thumbnail
()

ਲੋਕ ਸਭਾ ਹਲਕਾ ਬਠਿੰਡਾ ਤੋਂ ਕਾਂਗਰਸ ਦੇ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਅੱਜ ਧਾਰਮਿਕ ਸਥਾਨਾਂ ਉੱਤੇ ਨਤਮਸਤਕ ਹੋਏ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਗੁਰਦੁਆਰਾ ਸਾਹਿਬ ਹਾਜੀ ਰਤਨ, ਮੰਦਿਰ ਅਤੇ ਮਸਜਿਦ ਵਿਖੇ ਨਤਮਸਤਕ ਹੋਕੇ ਚੜ੍ਹਦੀ ਕਲਾ ਦੀ ਅਰਦਾਸ ਕੀਤੀ। ਇਸ ਮੌਕੇ ਉਹਨਾਂ ਦੇ ਨਾਲ ਕਾਂਗਰਸ ਕਮੇਟੀ ਦੀ ਸਮੁੱਚੀ ਲੀਡਰਸ਼ਿਪ ਵੱਖ-ਵੱਖ ਵਿੰਗਾ ਦੇ ਅਹੁਦੇਦਾਰ ਕੌਂਸਲਰ ਪੰਚ-ਸਰਪੰਚ ਵੱਡੀ ਗਿਣਤੀ ਵਿੱਚ ਮੌਜੂਦ ਸਨ। ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਉਹਨਾਂ ਨੂੰ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਬਣਾ ਕੇ ਵੱਡੀ ਜਿੰਮੇਵਾਰੀ ਦਿੱਤੀ ਹੈ, ਜਿਸ ਲਈ ਉਹ ਪਾਰਟੀ ਹਾਈਕਮਾਂਡ ਦੇ ਸਦਾ ਰਿਣੀ ਰਹਿਣਗੇ ਅਤੇ ਇਹ ਸੀਟ ਜਿੱਤ ਕੇ ਹਾਈ ਕਮਾਂਡ ਦੀ ਝੋਲੀ ਪਾਈ ਜਾਵੇਗੀ। 
 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.