ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਗੜ੍ਹਸ਼ੰਕਰ ਵਿੱਚ ਕਾਂਗਰਸ ਨੇ ਕੀਤਾ ਡੋਰ ਟੂ ਡੋਰ ਪ੍ਰਚਾਰ - Congress candidate Vijender Singla

By ETV Bharat Punjabi Team

Published : May 23, 2024, 8:17 PM IST

thumbnail
ਕਾਂਗਰਸ ਨੇ ਕੀਤਾ ਡੋਰ ਟੂ ਡੋਰ ਪ੍ਰਚਾਰ (Etv Bharat Hoshiarpur)

ਹੁਸ਼ਿਆਰਪੁਰ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਰ ਇੱਕ ਪਾਰਟੀ ਵੱਲੋਂ ਅਪਣਾ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ ਜਿਸਦੇ ਮੱਦੇਨਜ਼ਰ ਸ਼ਹਿਰ ਗੜ੍ਹਸ਼ੰਕਰ ਦੇ ਵਿੱਚ ਸ਼੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇਂਦਰ ਸਿੰਗਲਾ ਦੇ ਹੱਕ ਵਿੱਚ ਹਲਕਾ ਗੜ੍ਹਸ਼ੰਕਰ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਵੱਲੋਂ ਪਾਰਟੀ ਵਰਕਰਾਂ ਨੂੰ ਨਾਲ ਲੈ ਕੇ ਡੋਰ ਟੂ ਡੋਰ ਚੋਣ ਪ੍ਰਚਾਰ ਕੀਤਾ ਗਿਆ। ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਲਕੇ ਦੇ ਵਿਕਾਸ ਲਈ ਸ੍ਰੀ ਆਨੰਦਪੁਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇਂਦਰ ਸਿੰਗਲਾ ਨੂੰ ਜਿੱਤਾ ਕੇ ਭੇਜਣ। ਇਸ ਮੌਕੇ ਕਾਂਗਰਸ ਪਾਰਟੀ ਦੇ ਹਲਕਾ ਇੰਚਾਰਜ ਅਮਰਪ੍ਰੀਤ ਸਿੰਘ ਲਾਲੀ ਨੇ ਕਿਹਾ ਕਿ ਅੱਜ ਦੇਸ਼ ਦੇ ਅੰਦਰ ਇੰਡੀਆ ਗਠਜੋੜ ਦੀ ਸਰਕਾਰ ਬਣਨ ਜਾ ਰਹੀ ਹੈ। ਉੱਥੇ ਹੀ ਹਲਕਾ ਗੜ੍ਹਸ਼ੰਕਰ ਦੇ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਜੇਂਦਰ ਸਿੰਗਲਾ ਦੀਆਂ ਰੈਲੀਆਂ ਦੇ ਵਿੱਚ ਭਾਰੀ ਇਕੱਠ ਦੇਖਣ ਨੂੰ ਮਿਲ ਰਿਹਾ ਹੈ। ਜਿਸ ਨਾਲ ਸਪੱਸ਼ਟ ਹੁੰਦਾ ਹੈ ਕਿ ਲੋਕ ਉਨ੍ਹਾਂ ਨੂੰ ਜਿੱਤਾ ਕੇ ਲੋਕ ਸਭਾ ਵਿੱਚ ਭੇਜਣਗੇ।

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.