ਸੀਐੱਮ ਮਾਨ ਦੇ ਰੋਡ ਸ਼ੋਅ ਦਾ ਠੇਕਾ ਮੁਲਾਜ਼ਮਾਂ ਨੇ ਕਾਲੀਆਂ ਝੰਡੀਆਂ ਦਿਖਾ ਕੇ ਕੀਤਾ ਵਿਰੋਧ, ਕਿਹਾ- ਮਸਲਾ ਹੱਲ ਨਾ ਹੋਣ ਤੱਕ ਜਾਰੀ ਰੱਖਾਂਗੇ ਵਿਰੋਧ - employees protested CM Mann

By ETV Bharat Punjabi Team

Published : May 23, 2024, 8:50 AM IST

thumbnail
ਪ੍ਰਦਰਸ਼ਨਕਾਰੀ

ਬਠਿੰਡਾ ਦੇ ਕਸਬਾ ਭੁੱਚੋ ਮੰਡੀ ਵਿਖ਼ੇ ਪੰਜਾਬ ਦੇ ਮੁੱਖ ਮੰਤਰੀ ਦੇ ਕਾਫਲੇ ਨੂੰ ਉਸ ਸਮੇਂ ਭਗਦੜ ਪੈ ਗਈ ਜਦੋਂ ਪੰਜਾਬ ਦੇ ਸਮੁੱਚੇ ਆਊਟਸੋਰਸ ਮੁਲਾਜ਼ਮਾਂ ਨੇ ਭੁੱਚੋ ਮੰਡੀ ਵਿਖੇ ਰੋਡ ਸ਼ੋਅ ਕਰਨ ਆਏ ਪੰਜਾਬ ਦੇ ਮੁੱਖ ਮੰਤਰੀ ਦੇ ਕਾਫਲੇ ਨੂੰ ਕਾਲੀਆਂ ਝੰਡੀਆਂ ਵਿਖਾ ਕੇ ਉਨਾਂ ਦਾ ਵਿਰੋਧ ਕੀਤਾ। ਇਸ ਸਬੰਧੀ ਠੇਕਾ ਸੰਘਰਸ਼ ਮੋਰਚਾ ਪੰਜਾਬ ਦੇ ਆਗੂਆਂ ਨੇ ਦੱਸਿਆ ਕਿ ਮੁੱਖ ਮੰਤਰੀ ਉਨਾਂ ਦੀਆਂ ਪੱਕੇ ਕਰਨ ਦੀਆਂ ਮੰਗਾਂ ਨੂੰ ਬਹੁਤ ਲੰਬੇ ਸਮੇਂ ਤੋਂ ਅਟਕਾ ਰਹੇ ਹਨ। ਜਿਸ ਨੂੰ ਲੈ ਕੇ ਆਊਟਸੋਰਸ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਲਈ ਉਨ੍ਹਾਂ ਨੇ ਆਪਣਾ ਰੋਸ ਵਿਅਕਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਦੇ ਕਾਫਲੇ ਦਾ ਵਿਰੋਧ ਕੀਤਾ ਅਤੇ ਨਾਲ ਹੀ ਬਚਨ ਕੀਤਾ ਕਿ ਜੇਕਰ ਉਹਨਾਂ ਨਾਲ ਕੀਤਾ ਗਿਆ ਵਾਅਦਾ ਪੂਰਾ ਨਾ ਹੋਇਆ ਤਾਂ ਉਹ ਇਸ ਚੋਣਾਂ ਵਿੱਚ 'ਆਪ' ਪਾਰਟੀ ਦੇ ਸਾਰੇ ਹੀ ਉਮੀਦਵਾਰਾਂ ਦੇ ਵਿਰੋਧ ਵਿੱਚ ਪ੍ਰਚਾਰ ਕਰਕੇ ਉਹਨਾਂ ਨੂੰ ਹਰਾਉਣਗੇ।

 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.