ਲੁਟੇਰਿਆਂ ਦੇ ਹੌਸਲੇ ਹੋਏ ਬੁਲੰਦ, ਦਿਨ ਦਿਹਾੜੇ ਮਹਿਲਾ ਅਧਿਆਪਕ ਦਾ ਖੋਹਿਆ ਪਰਸ, ਘਟਨਾ ਹੋਈ ਸੀਸੀਟੀਵੀ 'ਚ ਕੈਦ - Female teacher purse stolen

By ETV Bharat Punjabi Team

Published : Apr 7, 2024, 1:27 PM IST

thumbnail

ਫ਼ਰੀਦਕੋਟ: ਪੰਜਾਬ ਵਿੱਚ ਅਪਰਾਧੀਆਂ ਦੇ ਹੌਂਸਲੇ ਬੁਲੰਦ ਹੁੰਦੇ ਨਜ਼ਰ ਆ ਰਹੇ ਹਨ। ਅਜਿਹਾ ਹੀ ਇੱਕ ਤਾਜ਼ਾ ਮਾਮਲਾ ਕੋਟਕਪੂਰਾ ਦੇ ਪੁਰਾਣਾ ਸ਼ਹਿਰ ਇਲਾਕੇ ਤੋਂ ਸਾਹਮਣੇ ਆਇਆ ਹੈ, ਜਿੱਥੇ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਸਕੂਲ ਤੋਂ ਵਾਪਸ ਪਰਤ ਰਹੀ ਮਹਿਲਾ ਅਧਿਆਪਕ ਦਾ ਪਰਸ ਖੋਹ ਕੇ ਫਰਾਰ ਹੋ ਗਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਹੈ। ਇਸ ਮੌਕੇ ਪੀੜਤ ਮਹਿਲਾ ਅਧਿਆਪਕ ਨੇ ਦੱਸਿਆ ਕਿ ਉਹ ਸਕੂਲ ਵਿੱਚ ਡਿਊਟੀ ਕਰਨ ਤੋਂ ਬਾਅਦ ਘਰ ਵਾਪਸ ਪਰਤ ਰਹੀ ਸੀ, ਕਿ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਉਸਦਾ ਪਰਸ ਖੋ ਕੇ ਫਰਾਰ ਹੋ ਗਿਆ, ਜਿਸ ਵਿੱਚ ਆਈਫੋਨ ਸਮੇਤ ਨਗਦੀ ਅਤੇ ਜਰੂਰੀ ਦਸਤਾਵੇਜ਼ ਸਨ। ਇਸ ਮੌਕੇ ਪੀੜਤ ਨੇ ਪੁਲਿਸ ਪ੍ਰਸ਼ਾਸਨ ਤੋਂ ਮੁਲਜ਼ਮ ਖਿਲਾਫ ਕਾਰਵਾਈ ਅਤੇ ਸਮਾਨ ਵਾਪਸ ਦਿਆਉਣ ਦੀ ਗੁਹਾਰ ਲਗਾਈ ਹੈ। 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.