ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਪਹੁੰਚੇ ਬਿੱਗ ਬੌਸ 17 ਦੇ ਪਹਿਲੇ ਰਨਰ ਅੱਪ ਅਭਿਸ਼ੇਕ ਕੁਮਾਰ, ਵੀਡੀਓ

By ETV Bharat Entertainment Team

Published : Feb 26, 2024, 1:00 PM IST

thumbnail

ਅੰਮ੍ਰਿਤਸਰ: ਲੱਖਾਂ ਦੀ ਤਾਦਾਦ ਵਿੱਚ ਰੋਜ਼ਾਨਾ ਦੁਨੀਆਂ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਨਤਮਸਤਕ ਹੋਣ ਪਹੁੰਚ ਦੀ ਹੈ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕਰਦੀ ਹੈ। ਉੱਥੇ ਹੀ ਕਈ ਫਿਲਮੀ ਸਿਤਾਰੇ ਅਤੇ ਕਈ ਰਾਜਨੀਤਿਕ ਲੀਡਰ ਵੀ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਪਹੁੰਚਦੇ ਹਨ। ਇਸੇ ਤਰ੍ਹਾਂ ਹਾਲ ਹੀ ਵਿੱਚ ਬਿੱਗ ਬੌਸ 17 ਦੇ ਪਹਿਲੇ ਰਨਅੱਪ ਅਭਿਸ਼ੇਕ ਕੁਮਾਰ ਵੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਭਿਸ਼ੇਕ ਕੁਮਾਰ ਨੇ ਦੱਸਿਆ ਕਿ ਬਿੱਗ ਬੌਸ 17 ਦੇ ਵਿੱਚੋਂ ਉਹਨਾਂ ਨੂੰ ਇੱਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ ਅਤੇ ਉਹ ਚਾਹੁੰਦੇ ਸਨ ਕਿ ਬਿੱਗ ਬੌਸ ਚੋਂ ਬਾਹਰ ਆਉਣ ਤੋਂ ਬਾਅਦ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਆਉਣ। ਜਿਸ ਦੇ ਚੱਲਦੇ ਅੱਜ ਉਹ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚੇ ਹਨ। 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.