ਲੋਕ ਸਭਾ ਹਲਕਾ ਬਦਲਣ ਸਬੰਧੀ ਸਾਬਕਾ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦਾ ਵਿਰੋਧੀਆਂ ਨੂੰ ਤਿੱਖਾ ਜਵਾਬ, ਸੁਣੋ ਤਾਂ ਜਰਾ ਕੀ ਕਿਹਾ... - CHANGE OF LOK SABHA CONSTITUENCY

By ETV Bharat Punjabi Team

Published : Apr 15, 2024, 4:00 PM IST

thumbnail

ਬਠਿੰਡਾ : ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਅੱਜ ਬਠਿੰਡਾ ਵਿੱਚ ਲੋਕਾਂ ਨੂੰ ਮਿਲੇ ਹਨ। ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਨ੍ਹਾਂ ਦਾ ਫੈਸਲਾ ਹੈ ਕਿ ਜੇਕਰ ਉਹ ਚੋਣ ਲੜਦੀ ਹੈ ਤਾਂ ਉਹ ਬਠਿੰਡਾ ਤੋਂ ਹੀ ਚੋਣ ਲੜੇਗੀ। ਭਾਜਪਾ ਦੇ ਚੋਣ ਮਨੋਰਥ ਪੱਤਰ 'ਤੇ ਬੋਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਨੇ ਮੰਗ ਕੀਤੀ ਹੈ ਕਿ ਮੈਨੀਫੈਸਟੋ ਨੂੰ ਕਾਨੂੰਨੀ ਦਸਤਾਵੇਜ਼ ਬਣਾਇਆ ਜਾਵੇ। ਬਠਿੰਡਾ ਤੋਂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਨੂੰ ਟਿਕਟ ਦਿੱਤੇ ਜਾਣ ਤੇ ਬੋਲਦਿਆਂ ਹਰਸਿਮਰਤ ਨੇ ਕਿਹਾ ਕਿ ਹੁਣ ਕਾਂਗਰਸ ਇੰਨੀ ਡਰੀ ਹੋਈ ਹੈ ਕਿ ਇਸ ਨੇ ਅਕਾਲੀ ਦਲ 'ਚੋਂ ਨਿਕਲੇ ਨੇਤਾ ਨੂੰ ਹੀ ਮੈਦਾਨ 'ਚ ਉਤਾਰਿਆ ਹੈ। ਦੂਜੇ ਪਾਸੇ ਭਾਜਪਾ ਵੀ ਸਿਕੰਦਰ ਸਿੰਘ ਮਲੂਕਾ ਦੀ ਨੂੰਹ ਨੂੰ ਮੈਦਾਨ 'ਚ ਉਤਾਰਨਾ ਚਾਹੁੰਦੀ ਹੈ। ਵਿਰੋਧੀ ਪਾਰਟੀਆਂ ਮਿਲ ਕੇ ਅਕਾਲੀ ਦਲ 'ਤੇ ਨਿਸ਼ਾਨਾ ਸਾਧ ਰਹੀਆਂ ਹਨ। ਸੁਖਦੇਵ ਸਿੰਘ ਢੀਂਡਸਾ ਅਤੇ ਸਿਕੰਦਰ ਸਿੰਘ ਮਲੂਕਾ ਇਸ ਉਮਰ ਵਿੱਚ ਅਕਾਲੀ ਦਲ ਦੇ ਨਾਲ ਹਨ, ਜਦੋਂ ਸਿਕੰਦਰ ਸਿੰਘ ਮਲੂਕਾ ਦੇ ਬੱਚੇ ਉਨ੍ਹਾਂ ਦੀ ਗੱਲ ਨਹੀਂ ਸੁਣਦੇ ਤਾਂ ਉਹ ਕਿਸ ਦੀ ਗੱਲ ਸੁਣਨਗੇ।

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.