ਮੰਡੀ ਗੋਬਿੰਦਗੜ੍ਹ ਦੇ ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਸਟੇਟ ਤੇ ਨੈਸ਼ਨਲ ਪੱਧਰ 'ਤੇ ਹਾਸਿਲ ਕੀਤੀਆਂ ਪੁਜੀਸ਼ਨਾਂ - Honor Ceremony for girs student

By ETV Bharat Punjabi Team

Published : May 3, 2024, 11:46 AM IST

thumbnail
ਵਿਦਿਆਰਥਣਾਂ ਨੇ ਸਟੇਟ ਤੇ ਨੈਸ਼ਨਲ ਪੱਧਰ 'ਤੇ ਹਾਸਿਲ ਕੀਤੀਆਂ ਪੁਜੀਸ਼ਨਾਂ(ETV BHARAT FATEHGARH SAHIB)

ਸ੍ਰੀ ਫਤਿਹਗੜ੍ਹ ਸਾਹਿਬ: ਮੰਡੀ ਗੋਬਿੰਦਗੜ੍ਹ ਵਿਖੇ ਬਾਬਾ ਸਾਹਿਬ ਅੰਬੇਦਕਰ ਵੈਲਫੇਅਰ ਕਲੱਬ ਦੇ ਪ੍ਰਧਾਨ ਅਮਰਜੀਤ ਸੋਨੂੰ ਗੋਬਿੰਦਗੜ੍ਹੀਆ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਗੋਬਿੰਦਗੜ੍ਹ ਵਿਖੇ ਅਕਾਦਮਿਕ ਸੱਭਿਆਚਾਰਕ ਅਤੇ ਖੇਡਾਂ ਵਿੱਚ ਸਟੇਟ ਅਤੇ ਨੈਸ਼ਨਲ ਪੱਧਰ 'ਤੇ ਪੁਜੀਸ਼ਨਾਂ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਅਮਰਜੀਤ ਸੋਨੂੰ ਅਤੇ ਮੈਡਮ ਮੀਨੂੰ ਅਰੋੜਾ ਕਿਹਾ ਕਿ ਸਾਨੂੰ ਕੁੜੀਆਂ ਨੂੰ ਅੱਜ ਕਿਸੇ ਵੀ ਖੇਤਰ ਵਿੱਚ ਘੱਟ ਨਹੀਂ ਸਮਝਣਾ ਚਾਹੀਦਾ, ਕਿਉਂਕਿ ਉਨ੍ਹਾਂ ਅੱਜ ਹਰ ਖੇਤਰ ਵਿੱਚ ਆਪਣਾ ਮੁਕਾਮ ਬਣਾਇਆ ਹੈ। ਇਸ ਲਈ ਸਾਨੂੰ ਲੋੜ ਹੈ ਉਨ੍ਹਾਂ ਨੂੰ ਹੱਲਾਸ਼ੇਰੀ ਦੇਣ ਦੀ ਤਾਂਕਿ ਉਹ ਅੱਗੇ ਵੱਧ ਕੇ ਆਪਣੇ ਪਰਿਵਾਰ ਦਾ ਨਾਮ ਰੌਸ਼ਨ ਕਰ ਸਕਣ, ਇਸ ਮੌਕੇ ਪ੍ਰਿੰਸੀਪਲ ਮੈਡਮ ਮੌਨਿਕਾ ਨੇ ਬੱਚਿਆਂ ਨੂੰ ਸਨਮਾਨਿਤ ਕਰਨ ਲਈ ਸੰਸਥਾ ਅਤੇ ਮਹਿਮਾਨਾਂ ਦਾ ਧੰਨਵਾਦ ਕਰਦੇ ਹੋਏ ਦੱਸਿਆ ਕਿ ਅੱਠਵੀਂ ਸ਼੍ਰੇਣੀ ਦੀ ਪ੍ਰੀਖਿਆ ਵਿੱਚੋਂ ਖੁਸ਼ੀ ਸਪੁੱਤਰੀ ਪਰਵੇਸ਼ ਕੁਮਾਰ ਨੇ ਮੈਰਿਟ ਵਿੱਚ 11ਵਾਂ ਸਥਾਨ ਹਾਸਲ ਕੀਤਾ ਅਤੇ ਹੋਰ ਵੱਖ ਖੇਤਰਾਂ ਵਿੱਚ ਬੱਚਿਆਂ ਨੇ ਨਾਮਨਾ ਖੱਟਿਆ ਹੈ, ਜਿਨ੍ਹਾਂ ਨੂੰ ਬਾਬਾ ਸਾਹਿਬ ਅੰਬੇਦਕਰ ਵੈਲਫੇਅਰ ਕਲੱਬ ਵਲੋਂ ਉਨ੍ਹਾਂ ਨੂੰ ਸਨਮਾਨ ਕਰ ਉਨ੍ਹਾਂ ਦੀ ਹੌਸਲਾ ਅਫਜ਼ਾਈ ਕੀਤੀ ਹੈ।

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.