ਲੋਕ ਸਭਾ ਚੋਣਾਂ ਨੂੰ ਲੈਕੇ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਨੇ ਦਿੱਤਾ ਵੱਡਾ ਬਿਆਨ - Independent MLA Rana Inder Pratap

By ETV Bharat Punjabi Team

Published : Apr 22, 2024, 2:11 PM IST

thumbnail

ਕਪੂਰਥਲਾ : ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਦੇ ਨਾਲ ਗਰਮਾਈ ਹੋਈ ਹੈ। ਇਸੇ ਦੇ ਚਲਦਿਆਂ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਦਾ ਨਾਮ ਵੀ ਲੋਕ ਸਭਾ ਚੋਣਾਂ ਨੂੰ ਲੈ ਕੇ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਕਪੂਰਥਲਾ ਦੇ ਪਿੰਡ ਡਡਵਿੰਡੀ ਵਿੱਚ ਇੱਕ ਸੜਕ ਦੇ ਪੈਚ ਵਰਕ ਨੂੰ ਕਰਵਾਉਣ ਦੇ ਦੌਰਾਨ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਕਿਹਾ ਕਿ ਉਹ ਸ਼ੁਰੂ ਤੋਂ ਹੀ ਕਾਂਗਰਸੀ ਹਨ ਅਤੇ ਉਹਨਾਂ ਦੇ ਪਿਤਾ ਵੀ ਕਾਂਗਰਸ ਦੀ ਸੇਵਾ ਕਰ ਰਹੇ ਹਨ। ਉਹਨਾਂ ਨੇ ਦੱਬੀ ਜਿਹੀ ਆਵਾਜ਼ ਵਿੱਚ ਕਿਹਾ ਕਿ ਅਗਰ ਉਹ ਲੋਕ ਸਭਾ ਚੋਣਾਂ ਵਿੱਚ ਆਪਣਾ ਹੱਥ ਅਜਮਾਉਂਦੇ ਹਨ ਤਾਂ ਉਹ ਕਾਂਗਰਸ ਪਾਰਟੀ ਦੇ ਵੱਲੋਂ ਹੀ ਚੋਣ ਮੈਦਾਨ ਵਿੱਚ ਉਤਰਨਗੇ। ਉਹਨਾਂ ਨੇ ਕਿਹਾ ਕਿ ਜਿੱਥੇ ਵੀ ਪਾਰਟੀ ਉਹਨਾਂ ਦੀ ਡਿਊਟੀ ਲਗਾਏ ਗੀ ਉਹ ਉਥੋਂ ਹੀ ਚੋਣ ਲੜਨਗੇ। ਆਪਣੀ ਪਾਰਟੀ ਨੂੰ ਕਦੇ ਪਿੱਠ ਨਹੀਂ ਦਿਖਾਉਣਗੇ। 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.