ਦਰਸ਼ਨਾਂ ਲਈ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ : ਧਾਲੀਵਾਲ - INDIA PAKISTAN TENSION
🎬 Watch Now: Feature Video


Published : May 18, 2025 at 10:43 AM IST
ਅੰਮ੍ਰਿਤਸਰ: ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਕਰਤਾਰਪੁਰ ਸਾਹਿਬ ਲਾਂਘੇ ਨੂੰ ਆਮ ਸੰਗਤ ਲਈ ਹਰ ਵੇਲੇ ਖੁੱਲ੍ਹਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਸਥਾਨ ਕਰਤਾਰਪੁਰ ਸਾਹਿਬ ਵਿਖੇ ਦੁਨੀਆ ਭਰ ਤੋਂ ਨਾਨਕ ਨਾਮ ਲੇਵਾ ਸੰਗਤ ਦਰਸ਼ਨ ਕਰਨ ਪਹੁੰਚਦੀ ਹੈ ਪਰ ਹੁਣ ਲਾਂਘਾ ਬੰਦ ਹੋਣ ਕਾਰਨ ਕਈ ਲੋਕਾਂ ਨੂੰ ਨਿਰਾਸ਼ਾ ਦਾ ਸਾਹਮਾਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ 'ਜੇਕਰ ਵਾਹਘਾ ਬਾਰਡਰ ਰਾਹੀਂ ਵਪਾਰ ਦੀ ਆਵਾਜਾਈ ਖੁਲ੍ਹ ਜਾਂਦੀ ਹੈ ਤਾਂ ਇਸ ਨਾਲ ਪੰਜਾਬ ਦੇ ਕਿਸਾਨਾਂ, ਉਦਯੋਗਪਤੀਆਂ ਅਤੇ ਵਪਾਰੀ ਵਰਗ ਨੂੰ ਵੱਡਾ ਲਾਭ ਹੋਵੇਗਾ।" ਜ਼ਿਕਰਯੋਗ ਹੈ ਕਿ ਹਾਲ ਹੀ 'ਚ ਭਾਰਤ ਪਾਕਿਸਤਾਨ ਵਿਚਾਲੇ ਵਧੇ ਤਣਾਅ ਤੋਂ ਬਾਅਦ ਕਈ ਤਰ੍ਹਾਂ ਦੀਆਂ ਪਾਬੰਦੀਆਂ ਭਾਰਤ ਸਰਕਾਰ ਵੱਲੋਂ ਲਾਈਆਂ ਗਈਆਂ ਹਨ, ਜਿਸ ਤਹਿਤ ਭਾਰਤ ਪਾਕਿਸਤਾਨ ਦੇ ਨਾਗਰਿਕਾਂ ਦਾ ਆਪੋ ਆਪਣੇ ਦੇਸ਼ ਮੁੜਨਾਂ ਅਤੇ ਨਾਲ ਹੀ ਕਰਤਾਰਪੁਰ ਸਾਹਿਬ ਨੂੰ ਜਾਣ ਵਾਲੇ ਰਾਹ ਬੰਦ ਕਰਨਾ ਆਦਿ ਵੀ ਸ਼ਾਮਲ ਹੈ। ਜਿਸ ਨੂੰ ਲੈਕੇ ਲੋਕਾਂ ਵੱਲੋਂ ਸਰਕਾਰਾਂ ਨੂੰ ਅਪੀਲ ਕੀਤੀ ਜਾ ਰਹੀ ਹੈ। ਇਸ ਦੌਰਾਨ ਹੁਣ ਕੈਬਨਿਟ ਮੰਤਰੀ ਵੀ ਹਾਮੀ ਭਰਦੇ ਹੋਏ ਨਜ਼ਰ ਆਏ ਹਨ।