ਫਿਰੋਜ਼ਪੁਰ ਪੁਲਿਸ ਵੱਲੋਂ ਵੱਡੀ ਕਾਰਵਾਈ, ਪਾਕਿਸਤਾਨ ਤੋਂ ਆਈ ਹੈਰੋਇਨ ਸਣੇ ਦੋ ਮੁਲਜ਼ਮ ਕੀਤੇ ਕਾਬੂ - FEROZEPUR POLICE RECOVER HEROIN
🎬 Watch Now: Feature Video


Published : April 12, 2025 at 2:30 PM IST
ਫਿਰੋਜ਼ਪੁਰ ਪੁਲਿਸ ਨੇ ਨਸ਼ਿਆਂ ਵਿੱਰੁਧ ਵੱਡੀ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ, ਸੁਰਿੰਦਰ ਸਿੰਘ ਬੱਬੂ ਅਤੇ ਦੀਪਕ ਕੁਮਾਰ ਦੀਪਾ ਨੂੰ 1 ਕਿੱਲੋ 539 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਇਨ੍ਹਾਂਨੇ ਪਾਕਿਸਤਾਨ ਵਿੱਚ ਬੈਠੇ ਤਸਕਰਾਂ ਨਾਲ ਸੰਪਰਕ ਕਰਕੇ ਇਹ ਨਸ਼ਾ ਮੰਗਵਾਇਆ ਹੈ। ਮੁਲਜ਼ਮਾਂ ਦੀ ਉਮਰ ਇੱਕ ਦੀ 22 ਅਤੇ ਦੁਜੇ ਦੀ 33 ਸਾਲ ਹੈ। ਪੁਲਿਸ ਮੁਤਾਬਕ ਦੋਵਾਂ 'ਤੇ ਪਹਿਲਾਂ ਕੋਈ ਕੇਸ ਦਰਜ ਨਹੀਂ ਹੈ। ਇਸ ਲਈ ਕਿਹਾ ਜਾ ਸਕਦਾ ਹੈ ਕਿ ਇਹ ਮੁਲਜ਼ਮ ਇਸ ਧੰਦੇ ਵਿਚ ਨਵੇਂ ਹੋ ਸਕਦੇ ਹਨ। ਫਿਰ ਵੀ ਪੁਲਿਸ ਵੱਲੋਂ ਸਾਰੇ ਤੱਥਾਂ ਨੂੰ ਧਿਆਨ 'ਚ ਰੱਖ ਕੇ ਜਾਂਚ ਕੀਤੀ ਜਾ ਰਹੀ ਹੈ। ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਨਸ਼ਾ ਤਸਕਰਾਂ ਵੱਲੋਂ ਪਾਕਿਸਤਾਨ ਤੋਂ ਹੈਰੋਇਨ ਮੰਗਵਾ ਕੇ ਲਗਾਤਾਰ ਫਿਰੋਜ਼ਪੁਰ ਅੰਦਰ ਵੇਚਣ ਦਾ ਕੰਮ ਕੀਤਾ ਜਾ ਰਿਹਾ ਹੈ ਅਤੇ ਨਸ਼ੇ ਨਾਲ ਜਵਾਨੀ ਨੂੰ ਬਰਬਾਦ ਕੀਤਾ ਜਾ ਰਿਹਾ ਹੈ। ਜਿਸ 'ਤੇ ਕਾਰਵਾਈ ਕਰਦੇ ਹੋਏ ਖੂਫੀਆ ਜਾਣਕਾਰੀ ਦੇ ਅਧਾਰ 'ਤੇ ਸਰਹੱਦ ਨਾਲ ਲੱਗਦੇ ਪਿੰਡ ਰਾਜੋ ਕੇ ਗੱਟੀ ਵਿੱਚ ਛਾਪੇਮਾਰੀ ਕੀਤੀ ਗਈ ਤਾਂ ਸੁਰਿੰਦਰ ਸਿੰਘ ਅਤੇ ਦੀਪਕ ਸਿੰਘ ਤੋਂ ਹੈਰੋਇਨ ਬਰਾਮਦ ਕੀਤੀ ਗਈ ।