ਮੋਗਾ 'ਚ 55 ਸਾਲਾ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਪੁਲਿਸ ਕਰ ਰਹੀ ਜਾਂਚ - Murder of a woman in Moga

By ETV Bharat Punjabi Team

Published : Aug 5, 2024, 4:44 PM IST

thumbnail
ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ (ETV Bharat (ਮੋਗਾ ,ਪੱਤਰਕਾਰ ))

ਮੋਗਾ ਦੇ ਪਿੰਡ ਖੋਸਾ ਰਣਧੀਰ 'ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਘਰ 'ਚ ਅਣਪਛਾਤੇ ਵਿਅਕਤੀਆਂ ਵੱਲੋਂ 55 ਸਾਲ ਦੀ ਬਜ਼ੁਰਗ ਔਰਤ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਫੋਰੈਂਸਿਕ ਟੀਮ ਮੌਕੇ 'ਤੇ ਪਹੁੰਚ ਕੇ ਜਾਂਚ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਜਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਮਹਿੰਦਰ ਕੌਰ ਦਾ ਪਤੀ ਦਰਸ਼ਨ ਸਿੰਘ 11 ਵਜੇ ਦੇ ਕਰੀਬ ਘਰੋਂ ਉਨ੍ਹਾਂ ਨੂੰ ਮਿਲਣ ਆਇਆ ਸੀ, ਜਦੋਂ ਉਹ 12 ਵਜੇ ਦੇ ਕਰੀਬ ਘਰ ਵਾਪਸ ਆਇਆ ਤਾਂ ਦੇਖਿਆ ਕਿ ਉਸ ਦੀ ਪਤਨੀ ਉੱਤੇ ਹਮਲਾ ਹੋਇਆ ਹੈ ਅਤੇ ਤੇਜ਼ਧਾਰ ਹਥਿਆਰਾਂ ਦੇ ਵਾਰਾਂ ਨਾਲ ਉਸਦੀ ਮੌਤ ਹੋ ਗਈ ਸੀ। ਕੁਝ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.