ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਦੇ ਖਿਲਾਫ ਸਥਾਨਕਵਾਸੀਆਂ ਨੇ ਮੰਗਾਂ ਲਈ ਲਾਇਆ ਧਰਨਾ - Municipal Council Mandi Gobindgarh

By ETV Bharat Punjabi Team

Published : May 24, 2024, 4:54 PM IST

thumbnail
ਨਗਰ ਕੌਂਸਲ ਅਧਿਕਾਰੀ ਨੇ ਹੱਲ ਦਾ ਦਿੱਤਾ ਭਰੋਸਾ (ਸ੍ਰੀ ਫਤਹਿਗੜ੍ਹ ਸਾਹਿਬ ਰਿਪੋਟਰ)

ਜ਼ਿਲ੍ਹਾ ਫਤਿਹਗੜ੍ਹ ਸਾਹਿਬ ਦੇ ਅਧੀਨ ਪੈਂਦੀ ਏ ਕਲਾਸ ਨਗਰ ਕੌਂਸਲ ਵਿੱਚ ਸ਼ੁਮਾਰ ਮੰਡੀ ਗੋਬਿੰਦਗੜ੍ਹ ਨਗਰ ਕੌਂਸਲ ਅੱਗੇ ਗੁਰੂ ਤੇਗ ਬਹਾਦਰ ਸੇਵਾ ਸਮਿਤੀ ਵੱਲੋਂ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਨਾਲ ਸ਼ਹਿਰ ਦੀਆਂ ਸਮੱਸਿਆਂਵਾਂ ਨੂੰ ਲੈਕੇ ਸੰਕੇਤਕ ਰੋਸ ਧਰਨਾ ਦਿੱਤਾ। ਇਸ ਮੌਕੇ ਧਰਨੇ ਦੀ ਅਗਵਾਈ ਕਰਨ ਵਾਲੇ ਇੰਦਰਜੀਤ ਸਿੰਘ ਨੇ ਦੱਸਿਆ ਕਿ ਇਹ ਧਰਨਾ ਨਕਸ਼ੇ ਬਿਲਡਿੰਗ ਬ੍ਰਾਂਚ ਵਿੱਚ ਚਲ ਰਹੀ ਧਾਂਦਲੀਆਂ ਵਿਰੁੱਧ ਅਤੇ ਸ਼ਹਿਰ ਵਾਸੀਆਂ ਦੀਆਂ ਹੋਰ ਸਮੱਸਿਆਵਾਂ ਦੇ ਹੱਲ ਲਈ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਚੋਣ ਜਾਬਤੇ ਦੇ ਚਲਦੇ ਧਰਨੇ ਨੂੰ ਕੁੱਝਸਮੇਂ ਲਈ ਲਗਾਇਆ ਗਿਆ ਸੀ, ਜੇਕਰ ਇਨ੍ਹਾਂ ਸਮੱਸਿਆਂਵਾਂ ਉੱਤੇ ਜਲਦ ਕੋਈ ਐਕਸ਼ਨ ਨਾ ਹੋਇਆ ਤਾਂ ਧਰਨਾ ਮੁੜ ਤੋਂ ਦਿੱਤਾ ਜਾਵੇਗਾ। ਇਸ ਸਬੰਧੀ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਸਿੰਘ ਪ੍ਰਿੰਸ ਨੇ ਕਿਹਾ ਕਿ ਜਿਹੜੀਆਂ ਵੀ ਸਮੱਸਿਆਵਾਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਹਨ ਜਿਵੇਂ ਕਿ ਸੜਕਾਂ ਅਤੇ ਗਲੀਆਂ ਵਿੱਚ ਨਜਾਇਜ ਪਾਰਕਿੰਗ, ਉਸ ਲਈ ਲੋਕ ਖੁਦ ਹੀ ਜ਼ਿੰਮੇਵਾਰ ਹਨ। ਜੇਕਰ ਲੋਕ ਆਪਣੀ ਜਿੰਮੇਵਾਰੀ ਸਮਝਣ ਤਾਂ ਇਸ ਸਮੱਸਿਆਂ ਦਾ ਹੱਲ ਹੋ ਜਾਵੇਗਾ। ਜਿੱਥੋਂ ਤੱਕ ਨਜਾਇਜ ਕਲੋਨੀਆਂ ਦੀ ਗੱਲ ਹੈ ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। 

 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.