ਪਤਨੀ ਨੂੰ ਬੇਰਹਿਮੀ ਨਾਲ ਕੁੱਟਣ ਦੀ ਵੀਡੀਓ ਸਾਹਮਣੇ ਆਉਣ ਤੋੋਂ ਬਾਅਦ ਪੁਲਿਸ ਨੇ ਪਤੀ 'ਤੇ ਕੀਤਾ ਮਾਮਲਾ ਦਰਜ - case registered against husband

By ETV Bharat Punjabi Team

Published : May 17, 2024, 3:24 PM IST

thumbnail
CASE REGISTERED AGAINST HUSBAND (ETV Bharat Fatehgarh)

ਫਤਿਹਗੜ੍ਹ ਸਾਹਿਬ 'ਚ ਸਥਿਤ ਸ਼ਹਿਰ ਮੰਡੀ ਗੋਬਿੰਦਗੜ੍ਹ 'ਚ ਪਤੀ ਵੱਲੋਂ ਪਤਨੀ ਨੂੰ ਬੇਰਹਿਮੀ ਨਾਲ ਕੁੱਟਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਣ ਤੋਂ ਬਾਅਦ ਪੁਲਿਸ ਵੀ ਹਰਕਤ 'ਚ ਆ ਗਈ ਹੈ। ਇਸ ਸਬੰਧੀ ਥਾਣਾ ਮੰਡੀ ਗੋਬਿੰਦਗੜ੍ਹ ਦੇ ਐਸਐਚਓ ਮਲਕੀਤ ਸਿੰਘ ਨੇ ਦੱਸਿਆ ਕਿ ਕੁਲਦੀਪ ਕੌਰ ਦੇ ਬਿਆਨ ਦਰਜ ਕਰਕੇ ਉਸ ਦੇ ਪਤੀ ਹਰਦੀਪ ਸਿੰਘ ਖ਼ਿਲਾਫ਼ ਦਾਜ ਲਈ ਤੰਗ ਪ੍ਰੇਸ਼ਾਨ ਕਰਨ ਦਾ ਕੇਸ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਘਰੋਂ ਫਰਾਰ ਹੈ, ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ। ਦੱਸ ਦਈਏ ਕਿ ਵਾਇਰਲ ਵੀਡੀਓ ਵਿੱਚ ਇੱਕ ਸ਼ਰਾਬੀ ਪਤੀ ਆਪਣੀ ਪਤਨੀ ਨੂੰ ਵਾਲਾ ਤੋਂ ਫੜ ਕੇ ਗਲੀ ਵਿੱਚ ਘਸੀਟ ਦਾ ਦਿਖਾਈ ਦੇ ਰਿਹਾ ਹੈ।

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.