ਤਿੰਨ ਮੰਜ਼ਿਲਾ ਇਮਾਰਤ 'ਚ ਬਣੀ ਖਿਡੌਣਿਆਂ ਦੀ ਦੁਕਾਨ ਅੰਦਰ ਲੱਗੀ ਅੱਗ, ਲੱਖਾਂ ਦਾ ਨੁਕਸਾਨ - FIRE BROKE IN SHOPS

By ETV Bharat Punjabi Team

Published : Aug 3, 2024, 10:59 AM IST

thumbnail
ਭਿਆਨਕ ਅੱਗ ਦੀ ਲਪੇਟ 'ਚ ਆਈਆਂ ਤਿੰਨ ਮੰਜ਼ਿਲਾ ਇਮਾਰਤ 'ਚ ਬਣੀਆਂ ਦੁਕਾਨਾਂ, ਲੱਖਾਂ ਦਾ ਹੋਇਆ ਨੁਕਸਾਨ (firozpur Reporter)

ਜ਼ਿਲ੍ਹਾ ਫਿਰੋਜ਼ਪੁਰ ਦੇ ਸ਼ਹਿਰ ਜੀਰਾ ਵਿੱਚ ਅੱਗ ਲੱਗਣ ਦੀ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਸ਼ਾਰਟ ਸਰਕਟ ਦੇ ਕਾਰਨ ਜੀਰਾ ਦੇ ਐਕਸਚੇਂਜ ਬਾਈਪਾਸ ਰੋਡ 'ਤੇ ਖਿਡੌਣਿਆਂ ਦੀ ਦੁਕਾਨ ਵਿੱਚ ਅੱਗ ਲੱਗਣ ਨਾਲ ਦੁਕਾਨਦਾਰ ਦਾ ਕਰੀਬ 70 ਤੋਂ 80 ਲੱਖ ਦਾ ਨੁਕਸਾਨ ਹੋ ਗਿਆ। ਇਸ ਸਭ ਦੀ ਜਾਣਕਾਰੀ ਦਿੰਦੇ ਹੋਏ ਜਗ੍ਹਾ ਸਿੰਘ ਨੇ ਦੱਸਿਆ ਕਿ ਉਨਾਂ ਦੀ ਦੁਕਾਨ 'ਤੇ ਰਾਤ ਸ਼ਾਰਟ ਸਰਕਟ ਹੋਣ ਕਾਰਨ ਅੱਗ ਲੱਗ ਗਈ। ਇਸ ਸਭ ਦੀ ਜਾਣਕਾਰੀ ਉਨਾਂ ਨੂੰ ਰਾਤ ਢਾਈ ਵਜੇ ਦੇ ਕਰੀਬ ਸਿਕਿਉਰਟੀ ਗਾਰਡ ਵੱਲੋਂ ਦਿੱਤੀ ਗਈ। ਉਹਨਾਂ ਨੇ ਮੌਕੇ 'ਤੇ ਪਹੁੰਚ ਕੇ ਫਾਇਰ ਬ੍ਰਿਗੇਡ ਜੀਰਾ ਨੂੰ ਫੋਨ ਕੀਤਾ ਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਇਨੇਂ ਨੂੰ ਜਦੋਂ ਤੱਕ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਪਹੁੰਚ ਕੇ ਅੱਗ 'ਤੇ ਕਾਬੂ ਪਾਉਂਦੀ ਉਦੋਂ ਤੱਕ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਸੀ। ਪੀੜਤ ਦੁਕਾਨਦਾਰ ਨੇ ਦੱਸਿਆ ਕਿ ਛੇ ਘੰਟੇ ਤੋਂ ਬਾਅਦ ਇਸ ਅੱਗ 'ਤੇ ਕਾਬੂ ਪਾਇਆ ਗਿਆ ਹੈ ਪਰ ਅਜੇ ਵੀ ਕੁਝ ਅੱਗ ਸੁਲਗ ਰਹੀ ਹੈ। ਉਥੇ ਹੀ ਦੁਕਾਨਦਾਰ ਦੇ ਜਾਣਕਾਰ ਨੇ ਦੱਸਿਆ ਕਿ ਇਸ ਨੇ ਥੋੜੇ ਕੰਮ ਤੋਂ ਸ਼ੁਰੂ ਕਰਕੇ ਇਸ ਮੁਕਾਮ ਤੱਕ ਪਹੁੰਚਿਆ ਸੀ, ਉਨ੍ਹਾਂ ਮੰਗ ਕੀਤੀ ਹੈ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਦੀ ਜਰੂਰ ਮਦਦ ਕੀਤੀ ਜਾਵੇ।

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.