ਅੰਮ੍ਰਿਤਸਰ ਦੇ ਭੰਡਾਰੀ ਪੁੱਲ 'ਤੇ ਹਾਦਸੇ ਦਾ ਸ਼ਿਕਾਰ ਹੋਏ ਦੋ ਸਕੇ ਭਰਾ, ਇੱਕ ਦੀ ਮੌਤ - AMRITSAR ROAD ACCIDENT
🎬 Watch Now: Feature Video


Published : April 14, 2025 at 10:43 AM IST
ਅੰਮ੍ਰਿਤਸਰ : ਬੀਤੇ ਦਿਨੀਂ ਵਿਸਾਖੀ ਦੇ ਪਵਿੱਤਰ ਦਿਹਾੜੇ 'ਤੇ ਅੰਮ੍ਰਿਤਸਰ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ। ਜਿਥੇ ਇੱਕ ਸੜਕ ਹਾਦਸੇ 'ਚ ਭੰਡਾਰੀ ਪੁੱਲ ਦੇ ਉੱਤੇ ਇੱਕ ਨੌਜਵਾਨ ਦੀ ਮੌਤ ਹੋ ਗਈ ਤੇ ਦੂਜਾ ਨੌਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਨੌਜਵਾਨ ਸਕੇ ਭਰਾ ਸਨ ਅਤੇ ਦੋਵੇਂ ਇੱਕ ਮੰਦਰ ਵਿੱਚ ਮੱਥਾ ਟੇਕ ਕੇ ਘਰ ਵਾਪਸ ਆ ਰਹੇ ਸਨ। ਇਸ ਦੌਰਾਨ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਭੰਡਾਰੀ ਪੁੱਲ ਦੇ ਉੱਤੇ ਇੱਕ ਟੈਂਪੂ ਨਾਲ ਇਨ੍ਹਾਂ ਦੀ ਟੱਕਰ ਹੋ ਗਈ ਸੀ, ਜਿਸ ਦੇ ਚੱਲਦੇ ਹੇਠਾਂ ਡਿੱਗ ਪਏ ਤੇ ਪਿੱਛੋਂ ਦੀ ਆ ਰਹੀ ਤੇਜ਼ ਰਫਤਾਰ ਗੱਡੀ ਨੇ ਗੁਰਵਿੰਦਰ ਸਿੰਘ ਦਾ ਸਿਰ ਬੁਰੀ ਤਰ੍ਹਾਂ ਕੁਚਲ ਦਿੱਤਾ। ਇਸ ਦੀ ਮੌਕੇ 'ਤੇ ਮੌਤ ਹੋ ਗਈ। ਉਥੇ ਹੀ ਉਸ ਦਾ ਭਰਾ ਸੁਖਵਿੰਦਰ ਸਿੰਘ ਗੰਭੀਰ ਰੂਪ ਵਿੱਚ ਜ਼ਖਮੀ ਹੈ ਤੇ ਉਸ ਨੂੰ ਇਲਾਜ ਦੇ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪਰਿਵਾਰ ਮੁਤਾਬਕ ਗੁਰਵਿੰਦਰ ਸਿੰਘ ਦੀ ਉਮਰ 22 ਸਾਲ ਦੇ ਕਰੀਬ ਹੈ ਤੇ ਸੁਖਵਿੰਦਰ ਸਿੰਘ ਦੀ ਉਮਰ 18 ਸਾਲ ਦੇ ਕਰੀਬ ਹੈ। ਪੀੜਤ ਪਰਿਵਾਰ ਕੋਟ ਖਾਲਸਾ ਇਲਾਕੇ ਨਾਲ ਸਬੰਧਤ ਹੈ।