ਵਾਰਦਾਤ ਨੂੰ ਅੰਜਾਮ ਦੇਣ ਜਾ ਰਹੇ ਬਦਮਾਸ਼ ਨੂੰ ਫਰੀਦਕੋਟ ਪੁਲਿਸ ਨੇ ਕੀਤਾ ਕਾਬੂ - Faridkot police arrested susspected

By ETV Bharat Punjabi Team

Published : Apr 30, 2024, 11:48 AM IST

thumbnail

ਪੰਜਾਬ ਪੁਲਿਸ ਵੱਲੋਂ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦਿਆਂ ਬਦਮਾਸ਼ਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ ਤਾਂ ਜੋ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਢਾਅ ਨਾ ਲੱਗ ਸਕੇ। ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਫਰੀਦਕੋਟ ਤੋਂ ਜਿੱਥੇ ਥਾਣਾ ਸਿਟੀ ਪੁਲਿਸ ਨੂੰ ਮਿਲੀ ਗੁਪਤ ਸੂਚਨਾ ਤਹਿਤ ਇੱਕ ਸ਼ੱਕੀ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਮੁਤਾਬਿਕ ਇਹ ਨੌਜਵਾਨ ਕਿਸੇ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ 'ਚ ਘੁੰਮ ਰਿਹਾ ਸੀ। ਜਿਸ 'ਤੇ ਤੁਰੰਤ ਕਾਰਵਾਈ ਕਰਦੇ ਹੋਏ ਉਕਤ ਨੌਜਵਾਨ ਨੂੰ ਕਾਬੂ ਕੀਤਾ ਗਿਆ। ਜਿਸ ਪਾਸੋਂ ਤਲਾਸ਼ੀ ਦੌਰਾਨ ਇੱਕ ਦੇਸੀ ਕੱਟਾ ਅਤੇ ਦੋ ਜ਼ਿੰਦਾ ਕਾਰਤੂਸ ਪੁਲਿਸ ਵੱਲੋਂ ਬਰਾਮਦ ਕੀਤੇ ਗਏ। ਜਿਸ ਨੂੰ ਲੈਕੇ ਉਕਤ ਨੌਜਵਾਨ ਤਹਿਤ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਗਿਰਫ਼ਤਾਰ ਕਰ ਲਿਆ ਗਿਆ । ਜਾਣਕਾਰੀ ਦਿੰਦੇ ਹੋਏ ਡੀਐਸਪੀ ਸ਼ਮਸ਼ੇਰ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਉਰਫ ਚੀਨੀ ਨਾਮਕ ਆਰੋਪੀ ਖਿਲਾਫ ਪਹਿਲਾਂ ਵੀ ਕਈ ਲੜਾਈ ਝਗੜੇ ਦੇ ਮਾਮਲੇ ਦਰਜ਼ ਹਨ। ਹੁਣ ਪੁਲਿਸ ਵੱਲੋਂ ਹੋਰ ਵੀ ਪੜਤਾਲ ਕਰਦੇ ਹੋਏ ਅਗਲੀ ਕਾਰਵਾਈ ਕੀਤੀ ਜਾਵੇਗੀ। 

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.