ਅਜਨਾਲਾ 'ਚ ਚੋਰਾਂ ਦਾ ਆਤੰਕ, ਦਿਨ ਦਿਹਾੜੇ ਘਰ ਨੂੰ ਬਣਾਇਆ ਨਿਸ਼ਾਨਾ, ਸੋਨਾ ਅਤੇ ਨਕਦੀ ਲੈ ਕੇ ਹੋਏ ਫਰਾਰ - THIEVES TARGET HOUSE
🎬 Watch Now: Feature Video


Published : March 27, 2025 at 2:40 PM IST
ਅੰਮ੍ਰਿਤਸਰ: ਅਜਨਾਲਾ ਸ਼ਹਿਰ ਅੰਦਰ ਆਏ ਦਿਨ ਚੋਰੀ ਅਤੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਸਾਹਮਣੇ ਆ ਰਹੀਆਂ ਹਨ। ਸ਼ਹਿਰ ਅੰਦਰ ਚੋਰਾਂ ਵੱਲੋਂ ਇੱਕ ਘਰ ਨੂੰ ਨਿਸ਼ਾਨਾ ਬਣਾਇਆ ਗਿਆ ਹੈ ਅਤੇ 25 ਤੋਲੇ ਸੋਨੇ ਦੇ ਗਹਿਣੇ ਅਤੇ ਕੈਸ਼ ਲੈ ਕੇ ਫਰਾਰ ਹੋ ਗਏ। ਜਦੋਂ ਚੋਰਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ, ਉਸ ਵੇਲੇ ਘਰ ਵਿੱਚ ਕੋਈ ਵੀ ਮੌਜੂਦ ਨਹੀਂ ਸੀ। ਫਿਲਹਾਲ ਪੁਲਿਸ ਵੱਲੋਂ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਘਰ ਦੇ ਮਾਲਕ ਨੇ ਦੱਸਿਆ ਕਿ ਉਹ ਸੁਨਿਆਰ ਦਾ ਕਾਰੋਬਾਰੀ ਹੈ ਅਤੇ ਉਨ੍ਹਾਂ ਦੇ ਘਰ ਵਿੱਚ ਵੱਡੀ ਮਾਤਰਾ 'ਚ ਸੋਨਾ ਪਿਆ ਸੀ। ਚੋਰ 25 ਤੋਂ 30 ਤੋਲੇ ਦੇ ਕਰੀਬ ਸੋਨਾ ਲੈ ਕੇ ਫਰਾਰ ਹੋ ਗਏ ਹਨ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਕੈਮਰੇ ਖੰਘਾਲੇ ਜਾ ਰਹੇ ਹਨ, ਜਲਦ ਹੀ ਚੋਰਾਂ ਨੂੰ ਕਾਬੂ ਕਰ ਲਿਆ ਜਾਵੇਗਾ।