ਕਪੂਰਥਲਾ 'ਚ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਹੋਈ ਮੌਤ, ਮੋਟਰਸਾਈਕਲ 'ਤੇ ਸਵਾਰ ਹੋ ਕੇ ਕੰਮ ਤੋਂ ਪਰਤ ਰਹੇ ਸਨ ਮ੍ਰਿਤਕ - Two youth died in Kapurthala

By ETV Bharat Punjabi Team

Published : Apr 15, 2024, 3:38 PM IST

thumbnail

ਕਪੂਰਥਲਾ : ਸੁਲਤਾਨਪੁਰ ਲੋਧੀ ਬੂਸੋਵਾਲ ਰੋਡ ਤੇ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਦੌਰਾਨ ਕੰਮ ਤੋਂ ਪਰਤ ਰਹੇ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਨੌਜਵਾਨਾਂ ਦੀ ਪਹਿਚਾਨ ਮਨਪ੍ਰੀਤ ਸਿੰਘ ਪੁੱਤਰ ਲਹਿੰਬਰ ਸਿੰਘ ਕੰਗ ਕਲਾਂ ਅਤੇ ਦੂਸਰੇ ਨੌਜਵਾਨ ਦੀ ਪਹਿਚਾਨ ਸੁਰਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਪਿੰਡ ਸਾਬੂਵਾਲ ਦੇ ਰੂਪ ਵਿੱਚ ਹੋਈ ਹੈ। ਪ੍ਰਤੱਖਦਰਸ਼ੀਆਂ ਮੁਤਾਬਿਕ ਹਾਦਸੇ ਤੋਂ ਤੁਰੰਤ ਬਾਅਦ ਗੱਡੀ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਾਣਕਾਰੀ ਅਨੁਸਾਰ ਨੌਜਵਾਨ ਪਿੰਡ ਫਤੋਵਾਲ ਤੋਂ ਪਲੈਟੀਨਾ ਮੋਟਰਸਾਇਕਲ ਦੇ ਸਵਾਰ ਹੋਕੇ ਸੁਲਤਾਨਪੁਰ ਲੋਧੀ ਵੱਲ ਆ ਰਹੇ ਸਨ। ਜਿਨ੍ਹਾਂ ਨੂੰ ਅੱਗੋਂ ਆਉਂਦੀ ਇੱਕ Toyota Etios ਗੱਡੀ ਵੱਲੋਂ ਟੱਕਰ ਮਾਰ ਦਿੱਤੀ ਗਈ। ਜਿਸ ਕਾਰਨ ਦੋਵਾਂ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰ ਵੱਲੋਂ ਗੱਡੀ ਚਾਲਕ ਦੇ ਖਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਮੰਗ ਕੀਤੀ ਅਤੇ ਇਨਸਾਫ ਦੀ ਗੁਹਾਰ ਲਗਾਈ ਹੈ। ਉਧਰ ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਸਬੰਧੀ ਕਾਰਵਾਈ ਕੀਤੀ ਜਾ ਰਹੀ ਹੈ, ਜਲਦ ਹੀ ਗੱਡੀ ਚਾਲਕ ਨੂੰ ਕਾਬੂ ਕੀਤਾ ਜਾਵੇਗਾ।

ABOUT THE AUTHOR

...view details

ETV Bharat Logo

Copyright © 2024 Ushodaya Enterprises Pvt. Ltd., All Rights Reserved.