28 ਮਾਰਚ ਨੂੰ ਕਿਸਾਨ ਕਰਨਗੇ ਡੀਸੀ ਦਫ਼ਤਰ ਅੱਗੇ ਕਰਨਗੇ ਪ੍ਰਦਰਸ਼ਨ,SKM ਦੀ ਮੀਟਿੰਗ ਮਗਰੋਂ ਫੈਸਲਾ - UNITED KISAN MORCHA MEETING
🎬 Watch Now: Feature Video


Published : March 24, 2025 at 8:55 PM IST
ਸੰਯੁਕਤ ਕਿਸਾਨ ਮੋਰਚੇ ਦੇ ਵਲੋਂ ਅੱਜ ਫਤਿਹਗੜ੍ਹ ਸਾਹਿਬ ਵਿਖੇ ਇਕ ਮੀਟਿੰਗ ਕੀਤੀ ਗਈ। ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਸ਼ੰਭੂ ਅਤੇ ਖਨੌਰੀ ਬਾਰਡਰ ਲੱਗੇ ਧਰਨੇ ਉੱਪਰ ਕੀਤੇ ਜਬਰ ਦਾ ਵਿਰੋਧ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਕਿਸਾਨਾਂ ਨਾਲ ਹੋਏ ਧੱਕੇ ਦੇ ਵਿਰੋਧ ਵਿੱਚ 28 ਮਾਰਚ ਨੂੰ ਡੀਸੀ ਦਫ਼ਤਰ ਫਤਿਹਗੜ੍ਹ ਸਾਹਿਬ ਦੇ ਅੱਗੇ 11 ਵਜੇ ਤੋਂ ਲੈ ਕੇ 3 ਵਜੇ ਤੱਕ ਧਰਨਾ ਦਿੱਤਾ ਜਾਵੇਗਾ। ਕਿਸਾਨ ਆਗੂਆਂ ਨੇ ਕਿਹਾ ਕਿ ਜੋ ਸ਼ੰਭੂ ਅਤੇ ਖਨੌਰੀ ਬਾਰਡਰ 'ਤੇ ਧਰਨੇ ਲੱਗੇ ਹੋਏ ਸੀ। ਉਨ੍ਹਾਂ ਦੀਆਂ ਮੰਗਾਂ ਨੂੰ ਲੈਕੇ ਕੇਂਦਰ ਸਰਕਾਰ ਦੇ ਖਿਲਾਫ ਧਰਨਾ ਦਿੱਤਾ ਜਾ ਰਿਹਾ ਸੀ ਪਰ ਪੰਜਾਬ ਦੇ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਦੇ ਇਸ਼ਾਰੇ ਉੱਤੇ ਜਬਰ ਕੀਤਾ ਗਿਆ। ਕਿਸਾਨਾਂ ਦਾ ਸਮਾਨ ਤੋੜ ਦਿੱਤਾ ਗਿਆ, ਸਮਾਨ ਚੋਰੀ ਕਰ ਲਿਆ ਗਿਆ ਅਤੇ ਧਰਨੇ ਵਿੱਚ ਬੈਠੇ ਕਿਸਾਨਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹਾਂ ਵਿੱਚ ਬੰਦ ਕਰ ਦਿੱਤਾ ਗਿਆ। ਕਿਸਾਨ ਆਗੂਆਂ ਨੇ ਅਪੀਲ ਕੀਤੀ ਕਿ ਸਾਰੀਆਂ ਹੀ ਇਨਸਾਫ ਪਸੰਦ ਜਥੇਬੰਦੀਆਂ 28 ਮਾਰਚ ਨੂੰ 11 ਵਜੇ ਡੀਸੀ ਦਫ਼ਤਰ ਫਤਿਹਗੜ੍ਹ ਸਾਹਿਬ ਵਿਖੇ ਜਰੂਰ ਪਹੁੰਚਣ।