ETV Bharat / bharat

ਕਤਲ ਨਹੀਂ ਖੁਦਕੁਸ਼ੀ!,ਵਿਦਿਆਰਥਣ ਮੌਤ ਮਾਮਲੇ 'ਚ ਪੁਲਿਸ ਨੇ ਕੀਤੇ ਵੱਡੇ ਖੁਲਾਸੇ

ਚਰਖੀ ਦਾਦਰੀ ਪੁਲਿਸ ਨੇ ਵਿਦਿਆਰਥਣ ਦੀ ਮੌਤ ਦੇ ਮਾਮਲੇ ਵਿੱਚ ਵੱਡੇ ਖੁਲਾਸੇ ਕਰਦਿਆਂ ਕਿਹਾ ਕਿ ਇਹ ਮਾਮਲਾ ਕਤਲ ਦਾ ਨਹੀਂ ਬਲਕਿ ਖੁਦਕੁਸ਼ੀ ਦਾ ਹੈ।

Charkhi Dadri Minor death case
ਕਤਲ ਨਹੀਂ ਆਤਮਹੱਤਿਆ! ਚਰਖੀ ਦਾਦਰੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਪੁਲਿਸ ਨੇ ਕੀਤੇ ਵੱਡੇ ਖੁਲਾਸੇ (Etv Bharat)
author img

By ETV Bharat Punjabi Team

Published : March 2, 2026 at 10:08 AM IST

2 Min Read
Choose ETV Bharat

ਹਰਿਆਣਾ/ਚਰਖੀ ਦਾਦਰੀ: ਚਰਖੀ ਦਾਦਰੀ ਪੁਲਿਸ ਨੇ ਇੱਕ ਸਕੂਲੀ ਵਿਦਿਆਰਥਣ ਦੀ ਮੌਤ ਦੇ ਮਾਮਲੇ ਵਿੱਚ ਮਹੱਤਵਪੂਰਨ ਖੁਲਾਸਾ ਕੀਤਾ ਹੈ। ਪੁਲਿਸ ਮੁਤਾਬਿਕ ਵਿਦਿਆਰਥਣ ਦਾ ਕਤਲ ਨਹੀਂ ਕੀਤਾ ਗਿਆ ਸੀ, ਸਗੋਂ ਉਸ ਨੇ ਖੁਦਕੁਸ਼ੀ ਕੀਤੀ ਸੀ। ਪੁਲਿਸ ਨੇ ਮਾਮਲੇ ਦੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਉਨ੍ਹਾਂ ਨੂੰ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ। ਪੁਲਿਸ ਨੇ ਖੁਦਕੁਸ਼ੀ ਦਾ ਮਾਮਲਾ ਦਰਜ ਕੀਤਾ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੋਸਟਮਾਰਟਮ ਰਿਪੋਰਟ ਤੋਂ ਪੁਸ਼ਟੀ ਹੋਵੇਗੀ ਕਿ ਵਿਦਿਆਰਥਣ ਨਾਲ ਬਲਾਤਕਾਰ ਹੋਇਆ ਸੀ ਜਾ ਨਹੀਂ, ਮਗਰੋਂ ਪੁਲਿਸ ਅਗਲੀ ਕਾਰਵਾਈ ਕਰੇਗੀ।

ਰੋਜ਼ ਗਾਰਡਨ ਵਿੱਚ ਮਿਲੀ ਵਿਦਿਆਰਥਣ ਦੀ ਲਾਸ਼

ਦਸੱਣਯੋਗ ਹੈ ਕਿ ਬੀਤੀ 24 ਫਰਵਰੀ ਨੂੰ ਬਾਢੜਾ ਥਾਣਾ ਖੇਤਰ ਦੇ ਇੱਕ ਪਿੰਡ ਦੀ ਰਹਿਣ ਵਾਲੀ 10ਵੀਂ ਜਮਾਤ ਦੀ ਵਿਦਿਆਰਥਣ ਦਾਦਰੀ ਦੇ ਇੱਕ ਰੋਜ਼ ਗਾਰਡਨ ਵਿੱਚ ਬੇਹੋਸ਼ ਪਈ ਮਿਲੀ। ਉਸ ਨੂੰ ਗੰਭੀਰ ਹਾਲਤ ਵਿੱਚ ਇਲਾਜ ਲਈ ਪੀਜੀਆਈ ਰੋਹਤਕ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਵਿਦਿਆਰਥਣ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਇਲਜ਼ਾਮ ਲਗਾਏ ਕਿ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ ਗਿਆ ਸੀ ਅਤੇ ਫਿਰ ਉਸ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ।

ਡੀਐਸਪੀ ਨੇ ਖੁਲਾਸੇ ਕੀਤੇ

ਡੀਐਸਪੀ ਨੇ ਕਿਹਾ "ਸ਼ੁਰੂਆਤੀ ਸਬੂਤਾਂ ਅਤੇ ਤੱਥਾਂ ਦੇ ਆਧਾਰ 'ਤੇ ਇਹ ਖੁਦਕੁਸ਼ੀ ਦਾ ਮਾਮਲਾ ਜਾਪਦਾ ਹੈ, ਕਤਲ ਦਾ ਨਹੀਂ। ਨਤੀਜੇ ਵਜੋਂ ਪੁਲਿਸ ਨੇ ਕਤਲ ਦੇ ਇਲਜ਼ਾਮ ਨੂੰ ਹਟਾ ਦਿੱਤਾ ਹੈ ਅਤੇ ਖੁਦਕੁਸ਼ੀ ਨਾਲ ਸਬੰਧਤ ਧਰਾਵਾਂ ਜੋੜ ਦਿੱਤੀਆਂ ਹਨ। ਮਾਮਲੇ 'ਚ ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਵਿਦਿਆਰਥਣ ਨੇ ਇੰਸਟਾਗ੍ਰਾਮ ਰਾਹੀਂ ਕੁਝ ਨੌਜਵਾਨਾਂ ਨਾਲ ਦੋਸਤੀ ਕੀਤੀ ਸੀ। ਉਹ ਇਨ੍ਹਾਂ ਦੋਸਤਾਂ ਨੂੰ ਮਿਲਣ ਲਈ ਦਾਦਰੀ ਆਈ ਸੀ।"

ਮਾਮਲੇ ਵਿੱਚ ਤਿੰਨ ਮੁਲਜ਼ਮ ਗ੍ਰਿਫ਼ਤਾਰ

ਡੀਐਸਪੀ ਨੇ ਕਿਹਾ, "ਘਟਨਾ ਨਾਲ ਸਬੰਧਤ ਕਈ ਮਹੱਤਵਪੂਰਨ ਤੱਥ ਅਤੇ ਡਿਜੀਟਲ ਸਬੂਤ ਸਾਹਮਣੇ ਆਏ ਹਨ, ਜਿਨ੍ਹਾਂ ਦੇ ਅਧਾਰ 'ਤੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਬਲਾਤਕਾਰ ਦੀ ਪੁਸ਼ਟੀ ਲਈ ਪੋਸਟਮਾਰਟਮ ਰਿਪੋਰਟ ਦੀ ਉਡੀਕ

ਡੀਐਸਪੀ ਨੇ ਕਿਹਾ ਕਿ 'ਪੋਸਟਮਾਰਟਮ ਰਿਪੋਰਟ ਨੂੰ ਵਿਸਥਾਰਤ ਜਾਂਚ ਲਈ ਲੈਬ ਵਿੱਚ ਭੇਜ ਦਿੱਤਾ ਗਿਆ ਹੈ। ਰਿਪੋਰਟ ਆਉਣ ਤੋਂ ਬਾਅਦ ਹੀ ਇਹ ਸਪੱਸ਼ਟ ਹੋਵੇਗਾ ਕਿ ਵਿਦਿਆਰਥਣ ਨਾਲ ਬਲਾਤਕਾਰ ਹੋਇਆ ਸੀ ਜਾਂ ਨਹੀਂ।' ਪੁਲਿਸ ਦਾ ਕਹਿਣਾ ਹੈ ਕਿ ਉਹ ਮਾਮਲੇ ਵਿੱਚ ਹੋਰ ਸੰਭਾਵੀ ਸ਼ੱਕੀਆਂ ਦੀ ਭਾਲ ਕਰ ਰਹੇ ਹਨ, ਜਾਂਚ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ। ਰਿਪੋਰਟ ਦੇ ਅਧਾਰ 'ਤੇ ਅੱਗੇ ਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।