ETV Bharat / entertainment

ਨਿਰਦੇਸ਼ਕ ਅਨੁਰਾਗ ਸਿੰਘ ਦੇ ਪਿਤਾ ਦਾ ਦਿਹਾਂਤ, ਨਮ ਅੱਖਾਂ ਨਾਲ ਅੰਤਿਮ ਸਸਕਾਰ

ਫਿਲਮ ‘ਜੱਟ ਐਂਡ ਜੂਲੀਅਟ’ ਤੇ ‘ਬਾਰਡਰ 2’ ਦੇ ਨਿਰਦੇਸ਼ਕ ਅਨੁਰਾਗ ਸਿੰਘ ਦੇ ਪਿਤਾ ਪ੍ਰੋ. ਚਰਨ ਸਿੰਘ ਦਾ ਦਿਹਾਂਤ ਹੋ ਗਿਆ।

PROF CHARAN SINGH PASSES AWAY
ਨਿਰਦੇਸ਼ਕ ਅਨੁਰਾਗ ਸਿੰਘ ਦੇ ਪਿਤਾ ਦਾ ਦਿਹਾਂਤ (Special Arrangement)
author img

By ETV Bharat Entertainment Team

Published : January 1, 2026 at 10:46 PM IST

2 Min Read
Choose ETV Bharat

ਕਪੂਰਥਲਾ: ਪੰਜਾਬੀ ਫਿਲਮ ਇੰਡਸਟਰੀ ਦੇ ਪ੍ਰਸਿੱਧ ਨਿਰਦੇਸ਼ਕ ਅਨੁਰਾਗ ਸਿੰਘ ਦੇ ਪਿਤਾ ਸਮਾਜਿਕ ਤੇ ਰਾਜਨੀਤਿਕ ਖੇਤਰ ਵਿੱਚ ਸਰਗਰਮ ਰਹੇ ਪ੍ਰੋਫੈਸਰ ਚਰਨ ਸਿੰਘ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ। ਉਹਨਾਂ ਦਾ ਸੰਖੇਪ ਬੀਮਾਰੀ ਤੋਂ ਬਾਅਦ ਬੀਤੀ 29 ਦਸੰਬਰ ਨੂੰ ਦਿਹਾਂਤ ਹੋ ਗਿਆ ਸੀ।

ਨਿਰਦੇਸ਼ਕ ਅਨੁਰਾਗ ਸਿੰਘ ਦੇ ਪਿਤਾ ਦਾ ਦਿਹਾਂਤ (Etv Bharat)

ਪ੍ਰੋ. ਚਰਨ ਸਿੰਘ ਬਾਬਾ ਦਰਬਾਰਾ ਸਿੰਘ ਕਾਲਜੀਏਟ ਪਬਲਿਕ ਸਕੂਲ ਟਿੱਬਾ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਰਹੇ ਹਨ। ਇਸ ਤੋਂ ਇਲਾਵਾ ਉਹ ਕਾਂਗਰਸ ਪਾਰਟੀ ਦੇ ਸਾਬਕਾ ਸੂਬਾ ਮੀਤ ਪ੍ਰਧਾਨ, ਸ਼ਹੀਦ ਊਧਮ ਸਿੰਘ ਮੈਮੋਰੀਅਲ ਚੈਰੀਟੇਬਲ ਟਰੱਸਟ ਪੰਜਾਬ ਦੇ ਪ੍ਰਧਾਨ ਅਤੇ ਕਈ ਹੋਰ ਸਮਾਜਿਕ ਤੇ ਸਿੱਖਿਆ ਸੰਸਥਾਵਾਂ ਨਾਲ ਵਾਬਸਤਾ ਰਹੇ।

ਉਹਨਾਂ ਦਾ ਅੰਤਿਮ ਸਸਕਾਰ ਉਹਨਾਂ ਦੇ ਜੱਦੀ ਪਿੰਡ ਟਿੱਬਾ ਦੇ ਸ਼ਮਸ਼ਾਨ ਘਾਟ ਵਿਖੇ ਕੀਤਾ ਗਿਆ। ਅੰਤਿਮ ਸਸਕਾਰ ਦੌਰਾਨ ਵੱਡੇ ਪੁੱਤਰ ਅਰਮਾਨਦੀਪ ਸਿੰਘ (ਯੂਐਸਏ) ਵੱਲੋਂ ਮੁੱਖ ਅਗਨੀ ਦਿੱਤੀ ਗਈ। ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ, ਰਾਜਨੀਤਿਕ ਆਗੂਆਂ, ਸਿੱਖਿਆ-ਸ਼ਾਸਤਰੀਆਂ ਅਤੇ ਇਲਾਕੇ ਦੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਕੇ ਸ਼ਰਧਾਂਜਲੀ ਭੇਟ ਕੀਤੀ।

PROF CHARAN SINGH PASSES AWAY
ਪ੍ਰੋ ਚਰਨ ਸਿੰਘ ਦਾ ਦਿਹਾਂਤ (Special Arrangement)

ਇਲਾਕੇ ਵਿੱਚ ਪ੍ਰੋ. ਚਰਨ ਸਿੰਘ ਦੇ ਦਿਹਾਂਤ ਨਾਲ ਇੱਕ ਸਾਦਗੀ ਪਸੰਦ, ਸਮਰਪਿਤ ਅਤੇ ਸਮਾਜਸੇਵੀ ਸ਼ਖ਼ਸੀਅਤ ਦੇ ਚਲੇ ਜਾਣ ਦਾ ਗਹਿਰਾ ਸੋਗ ਮਨਾਇਆ ਜਾ ਰਿਹਾ ਹੈ। ਅੰਤਿਮ ਸਸਕਾਰ ਦੇ ਮੌਕੇ ਪਹੁੰਚੇ ਲੋਕਾਂ ਦਾ ਕਹਿਣਾ ਕਿ ਪ੍ਰੋ. ਚਰਨ ਸਿੰਘ ਦੇ ਦਿਹਾਂਤ ਨਾਲ ਜਿਥੇ ਉਨ੍ਹਾਂ ਦੇ ਪਰਿਵਾਰ ਨੂੰ ਘਾਟਾ ਪਿਆ ਹੈ ਤਾਂ ਉਥੇ ਹੀ ਸਮਾਜ ਅਤੇ ਇਲਾਕੇ ਨੂੰ ਵੀ ਉਨ੍ਹਾਂ ਦੀ ਵੱਡੀ ਘਾਟ ਹਮੇਸ਼ਾ ਰਹੇਗੀ।

ਦੱਸ ਦਈਏ ਕਿ ਪੰਜਾਬੀ ਸਿਨੇਮਾ ਦੇ ਉੱਚ-ਕੋਟੀ ਅਤੇ ਸਫਲ ਨਿਰਦੇਸ਼ਕਾਂ ਵਿੱਚ ਸ਼ੁਮਾਰ ਨਿਰਦੇਸ਼ਕ ਅਨੁਰਾਗ ਸਿੰਘ ਹੁਣ ਬਾਲੀਵੁੱਡ 'ਚ ਵੀ ਮਜ਼ਬੂਤ ਪੈੜਾਂ ਸਿਰਜਦੇ ਜਾ ਰਹੇ ਹਨ, ਜੋ ਬਤੌਰ ਨਿਰਦੇਸ਼ਕ 'ਬਾਰਡਰ 2' ਦਾ ਨਿਰਦੇਸ਼ਨ ਕਰਨ ਜਾ ਰਹੇ ਹਨ, ਜਿੰਨ੍ਹਾਂ ਦੀ ਇਹ ਇੱਕ ਹੋਰ ਬਹੁ-ਚਰਚਿਤ ਹਿੰਦੀ ਫਿਲਮ ਬਹੁਤ ਜਲਦ ਸ਼ੂਟਿੰਗ ਪੜਾਅ ਦਾ ਹਿੱਸਾ ਬਣਨ ਜਾ ਰਹੀ ਹੈ। ਇਸ ਤੋਂ ਪਹਿਲਾਂ ਹਿੰਦੀ ਸਿਨੇਮਾ ਦੇ ਮਸ਼ਹੂਰ ਫਿਲਮਕਾਰ ਰਹੇ ਸਵ: ਰਾਜ ਕੰਵਰ ਦੇ ਨਾਲ ਐਸੋਸੀਏਟ ਨਿਰਦੇਸ਼ਕ ਦੇ ਤੌਰ ਉਤੇ ਆਪਣੇ ਨਿਰਦੇਸ਼ਨ ਕਰੀਅਰ ਦਾ ਆਗਾਜ਼ ਕਰਨ ਵਾਲੇ ਨਿਰਦੇਸ਼ਕ ਅਨੁਰਾਗ ਸਿੰਘ ਪੰਜਾਬੀ ਸਿਨੇਮਾ ਦੇ ਹਿੱਟ ਫਿਲਮਮੇਕਰ ਦੇ ਤੌਰ ਉਤੇ ਵੀ ਜਾਂਣੇ ਜਾਂਦੇ ਹਨ, ਜਿੰਨ੍ਹਾਂ ਵੱਲੋਂ ਨਿਰਦੇਸ਼ਿਤ ਕੀਤੀਆਂ ਫਿਲਮਾਂ 'ਜੱਟ ਐਂਡ ਜੂਲੀਅਟ', 'ਜੱਟ ਐਂਡ ਜੂਲੀਅਟ 2', 'ਪੰਜਾਬ 1984' ਆਦਿ ਸ਼ੁਮਾਰ ਰਹੀਆਂ ਹਨ।